Fri, Jul 31, 2026
Whatsapp

ਨਿਹਾਲ ਸਿੰਘ ਵਾਲਾ ਦੇ ਪੱਤੋ ਹੀਰਾ ਸਿੰਘ ਵਾਲਾ ਦੇ ਨੌਜਵਾਨ ਦੀ ਭੇਦਭਰੇ ਹਾਲਾਤ ਵਿੱਚ ਮਿਲੀ ਲਾਸ਼

Punjab News: ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੀ ਪੱਤੋ ਹੀਰਾ ਸਿੰਘ ਲਿੰਕ ਸੜਕ 'ਤੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤ ਵਿੱਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ

Reported by:  PTC News Desk  Edited by:  Amritpal Singh -- July 31st 2026 11:31 AM
ਨਿਹਾਲ ਸਿੰਘ ਵਾਲਾ ਦੇ ਪੱਤੋ ਹੀਰਾ ਸਿੰਘ ਵਾਲਾ ਦੇ ਨੌਜਵਾਨ ਦੀ ਭੇਦਭਰੇ ਹਾਲਾਤ ਵਿੱਚ ਮਿਲੀ ਲਾਸ਼

ਨਿਹਾਲ ਸਿੰਘ ਵਾਲਾ ਦੇ ਪੱਤੋ ਹੀਰਾ ਸਿੰਘ ਵਾਲਾ ਦੇ ਨੌਜਵਾਨ ਦੀ ਭੇਦਭਰੇ ਹਾਲਾਤ ਵਿੱਚ ਮਿਲੀ ਲਾਸ਼

Punjab News: ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੀ ਪੱਤੋ ਹੀਰਾ ਸਿੰਘ ਲਿੰਕ ਸੜਕ 'ਤੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤ ਵਿੱਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਹਰਸਿਮਰਤ ਸਿੰਘ ਪੁੱਤਰ ਦਿਲਜੀਤ ਸਿੰਘ ਵਾਸੀ ਪੱਤੋ ਹੀਰਾ ਸਿੰਘ ਵਜੋਂ ਹੋਈ ਹੈ। ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਨੌਜਵਾਨ ਖੇਤਾਂ ਵਾਲੇ ਰਸਤੇ 'ਤੇ ਮੋਟਰਸਾਈਕਲ ਰਾਹੀਂ ਜਾ ਰਿਹਾ ਸੀ। ਇਸ ਦੌਰਾਨ ਉਸਦਾ ਮੋਟਰਸਾਈਕਲ ਫਿਸਲ ਗਿਆ ਅਤੇ ਉਹ ਝੋਨੇ ਦੇ ਖੇਤ ਵਿੱਚ ਡਿੱਗ ਪਿਆ।


ਪੁਲਿਸ ਮੁਤਾਬਿਕ ਨੌਜਵਾਨ ਨੂੰ ਗੰਭੀਰ ਸੱਟਾਂ ਲੱਗੀਆਂ ਸਨ ਅਤੇ ਝੋਨੇ ਦੇ ਖੇਤ ਵਿੱਚ ਪਾਣੀ ਭਰਿਆ ਹੋਣ ਕਾਰਨ ਉਹ ਉੱਠ ਨਹੀਂ ਸਕਿਆ। ਮੁੱਢਲੇ ਤੌਰ 'ਤੇ ਇਹੀ ਕਾਰਨ ਉਸ ਦੀ ਮੌਤ ਦਾ ਮੰਨਿਆ ਜਾ ਰਿਹਾ ਹੈ। ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਤੋਂ ਬਾਅਦ ਹੀ ਹੋਵੇਗੀ।

 ਘਟਨਾ ਦੀ ਸੂਚਨਾ ਮਿਲਣ 'ਤੇ ਪਰਿਵਾਰਕ ਮੈਂਬਰ ਅਤੇ ਪਿੰਡ ਦੀ ਪੰਚਾਇਤ ਵੀ ਮੌਕੇ 'ਤੇ ਪਹੁੰਚ ਗਏ। ਪੁਲਿਸ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਫਿਲਹਾਲ ਮਾਮਲੇ ਦੀ ਹਰ ਪੱਖ ਤੋਂ ਜਾਂਚ ਜਾਰੀ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK