Sat, Jul 27, 2024
Whatsapp

ਲੁਧਿਆਣਾ 'ਚ ਵੱਡਾ ਧਮਾਕਾ, ਰਬੜ ਫੈਕਟਰੀ 'ਚ ਬੁਆਇਲਰ ਫਟਣ ਕਾਰਨ ਇੱਕ ਮਜ਼ਦੂਰ ਦੀ ਮੌਤ

Ludhiana Boiler Explosion: ਲੁਧਿਆਣਾ 'ਚ ਵੱਡਾ ਧਮਾਕਾ ਹੋਣ ਦੀ ਖ਼ਬਰ ਹੈ। ਸ਼ਹਿਰ ਦੇ ਜਸਪਾਲ ਬੰਗੜ ਇਲਾਕੇ 'ਚ ਵਾਪਰੀ ਘਟਨਾ 'ਚ ਬੁਆਇਲਰ ਫਟਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

Reported by:  PTC News Desk  Edited by:  KRISHAN KUMAR SHARMA -- May 02nd 2024 01:04 PM -- Updated: May 02nd 2024 01:30 PM
ਲੁਧਿਆਣਾ 'ਚ ਵੱਡਾ ਧਮਾਕਾ, ਰਬੜ ਫੈਕਟਰੀ 'ਚ ਬੁਆਇਲਰ ਫਟਣ ਕਾਰਨ ਇੱਕ ਮਜ਼ਦੂਰ ਦੀ ਮੌਤ

ਲੁਧਿਆਣਾ 'ਚ ਵੱਡਾ ਧਮਾਕਾ, ਰਬੜ ਫੈਕਟਰੀ 'ਚ ਬੁਆਇਲਰ ਫਟਣ ਕਾਰਨ ਇੱਕ ਮਜ਼ਦੂਰ ਦੀ ਮੌਤ

Ludhiana Boiler Explosion: ਲੁਧਿਆਣਾ 'ਚ ਵੱਡਾ ਧਮਾਕਾ ਹੋਣ ਦੀ ਖ਼ਬਰ ਹੈ। ਸ਼ਹਿਰ ਦੇ ਜਸਪਾਲ ਬੰਗੜ ਇਲਾਕੇ 'ਚ ਵਾਪਰੀ ਘਟਨਾ 'ਚ ਬੁਆਇਲਰ ਫਟਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਦਸਾ ਇੱਕ ਰਬੜ ਫੈਕਟਰੀ 'ਚ ਵਾਪਰਿਆ ਹੈ, ਜਿਥੇ ਮਜਦੂਰ ਕੰਮ ਕਰ ਰਹੇ ਸਨ।

ਜਾਣਕਾਰੀ ਅਨੁਸਾਰ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਆਸ ਪਾਸ ਦੇ ਲੋਕਾਂ ਵੀ ਮੌਕੇ 'ਤੇ ਇਕੱਠੇ ਹੋ ਗਏ। ਲੋਕਾਂ ਨੇ ਸੜੇ ਹੋਏ ਮਜਦੂਰਾਂ ਨੂੰ ਬਾਹਰ ਕੱਢਿਆ, ਜਿਸ ਦੌਰਾਨ ਉਨ੍ਹਾਂ ਇੱਕ ਮਜਦੂਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਮੌਤ ਹੋ ਗਈ। ਜਦਕਿ ਦੂਜੇ ਮਜਦੂਰ ਨੂੰ ਲੋਕਾਂ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ, ਜਿਸ ਦੀ ਹਾਲਤ ਗੰਭੀਰ ਬਣੀ ਹੋਈ ਹੈ।


ਦੱਸ ਦਈਏ ਕਿ ਹਾਦਸਾ ਦੇਰ ਰਾਤ ਵਾਪਰਿਆ। ਮ੍ਰਿਤਕ ਦੀ ਪਛਾਣ 40 ਸਾਲਾ ਜਗਦੀਸ਼ ਕੁਮਾਰ ਵੱਜੋਂ ਹੋਈ ਹੈ, ਜੋ ਕਿ ਰੋਜ਼ਾਨਾ ਦੀ ਤਰ੍ਹਾਂ ਕੰਮ 'ਤੇ ਗਿਆ ਸੀ ਕਿ ਅਚਾਨਕ ਫੈਕਟਰੀ 'ਚ ਬੁਆਇਲਰ ਫਟਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ 5 ਸਾਲ ਤੋਂ ਜਸਪਾਲ ਬੰਗੜ ਇਲਾਕੇ 'ਚ ਸਥਿਤ ਰਬੜ ਫੈਕਟਰੀ 'ਚ ਕੰਮ ਕਰ ਰਿਹਾ ਸੀ। ਜਗਦੀਸ਼ ਕੁਮਾਰ ਦੇ 4 ਬੱਚੇ ਹਨ।

ਥਾਣਾ ਸਾਹਨੇਵਾਲ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ।

- PTC NEWS

Top News view more...

Latest News view more...

PTC NETWORK