Sat, Apr 20, 2024
Whatsapp

Kangana Ranaut comment on Ajnala clash: ਦੋ ਸਾਲ ਪਹਿਲਾਂ ਪੰਜਾਬ ਬਾਰੇ ਕੀਤੀ ਭਵਿੱਖਬਾਣੀ ਹੋਈ ਸੱਚ ਸਾਬਿਤ : ਕੰਗਣਾ ਰਣੌਤ

Written by  Ravinder Singh -- February 25th 2023 09:19 AM -- Updated: February 25th 2023 09:22 AM
Kangana Ranaut comment on Ajnala clash: ਦੋ ਸਾਲ ਪਹਿਲਾਂ ਪੰਜਾਬ ਬਾਰੇ ਕੀਤੀ ਭਵਿੱਖਬਾਣੀ ਹੋਈ ਸੱਚ ਸਾਬਿਤ : ਕੰਗਣਾ ਰਣੌਤ

Kangana Ranaut comment on Ajnala clash: ਦੋ ਸਾਲ ਪਹਿਲਾਂ ਪੰਜਾਬ ਬਾਰੇ ਕੀਤੀ ਭਵਿੱਖਬਾਣੀ ਹੋਈ ਸੱਚ ਸਾਬਿਤ : ਕੰਗਣਾ ਰਣੌਤ

ਨਵੀਂ ਦਿੱਲੀ : ਹਮੇਸ਼ਾ ਸੁਰਖੀਆਂ ਵਿਚ ਰਹਿਣ ਵਾਲੀ ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਨੇ ਪੰਜਾਬ ਦੇ ਅਜਨਾਲਾ ਵਿਚ ਵਾਪਰੀ ਘਟਨਾ ਉਤੇ ਟਵੀਟ ਕਰਦੇ ਹੋਏ ਕਿਹਾ ਕਿ, ''ਉਸ ਨੇ ਪੰਜਾਬ ਸਬੰਧੀ ਦੋ ਸਾਲ ਪਹਿਲਾਂ ਹੀ ਭਵਿੱਖਬਾਣੀ ਕਰ ਦਿੱਤੀ ਸੀ।'' ਉਸ ਨੇ ਲਿਖਿਆ ਕਿ, ''ਪੰਜਾਬ ਵਿਚ ਹੁਣ ਜੋ ਵੀ ਵਾਪਰ ਰਿਹਾ ਹੈ, ਉਸ ਨੇ ਦੋ ਸਾਲ ਪਹਿਲਾਂ ਹੀ ਇਸ ਦੀ ਭਵਿੱਖਬਾਣੀ ਕਰ ਦਿੱਤੀ ਸੀ।''


ਇਸ ਦੌਰਾਨ ਉਸ ਨੇ ਕਿਹਾ ਕਿ, ''ਉਸ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਏ। ਪੰਜਾਬ ਵਿਚ ਉਸ ਦੀ ਕਾਰ ਉਪਰ ਭਿਆਨਕ ਹਮਲਾ ਹੋਇਆ ਪਰ ਉਹ ਹੀ ਹੋਇਆ ਜੋ ਮੈਂ ਕਿਹਾ ਸੀ।'' ਇਸ ਦੌਰਾਨ ਉਸ ਨੇ ਕਿਹਾ ਕਿ, ''ਹੁਣ ਸਮਾਂ ਆ ਗਿਆ ਹੈ ਕਿ ਗ਼ੈਰ ਖ਼ਾਲਿਸਤਾਨੀ ਸਿੱਖ ਆਪਣਾ ਸਟੈਂਡ ਸਪੱਸ਼ਟ ਕਰਨ।'' ਕਾਬਿਲੇਗੌਰ ਹੈ ਕਿ ਕਿਸਾਨ ਅੰਦੋਲਨ ਸਮੇਂ ਵਿਚ ਕੰਗਣਾ ਰਣੌਤ ਦੇ ਬਿਆਨਾਂ ਕਾਰਨ ਪੰਜਾਬ ਵਿਚ ਉਸ ਉਪਰ ਮਾਮਲਾ ਦਰਜ ਕਰਵਾਇਆ ਗਿਆ ਸੀ। ਕਿਸਾਨ ਅੰਦੋਲਨ ਦੌਰਾਨ ਕੰਗਣਾ ਦੇ ਬਿਆਨਾਂ ਦੀ ਕਾਫ਼ੀ ਨਿਖੇਧੀ ਹੋਈ ਸੀ।

ਇਹ ਵੀ ਪੜ੍ਹੋ : Clash in Bathinda Jail : ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਖ਼ੂਨੀ ਝੜਪ , ਗੈਂਗਸਟਰ ਰਾਜਵੀਰ ਸਿੰਘ ਗੰਭੀਰ ਜ਼ਖ਼ਮੀ

ਕਾਬਿਲੇਗੌਰ ਹੈ ਕਿ ਵਾਰਿਸ ਪੰਜਾਬ ਦੇ ਮੁਖੀ ਅ੍ਰੰਮਿਤਪਾਲ ਸਿੰਘ ਨੇ ਸਮਰਥਕਾਂ ਸਮੇਤ ਪੁੱਜ ਕੇ ਅਜਨਾਲਾ ਥਾਣੇ ਉਤੇ ਕਬਜ਼ਾ ਕਰ ਲਿਆ ਸੀ। ਇਸ ਦੌਰਾਨ ਕੁਝ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ ਸਨ ਅਤੇ ਗੱਡੀਆਂ ਵੀ ਨੁਕਸਾਨੀਆਂ ਗਈਆਂ ਸਨ। ਇਸ ਦੌਰਾਨ ਜਥੇਬੰਦੀ ਦੇ ਕਾਰਕੁਨਾਂ ਅਤੇ ਪੁਲਿਸ ਵਿਚਾਲੇ ਝੜਪ ਹੋਈ ਸੀ। ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਸ਼ਾਸਨ ਨੇ ਭਾਈ ਅੰਮ੍ਰਿਤਪਾਲ ਸਿੰਘ ਦੀਆਂ ਗੱਲਾਂ ਮੰਨਦੇ ਹੋਏ ਭਾਈ ਲਵਪ੍ਰੀਤ ਸਿੰਘ ਤੂਫਾਨ ਨੂੰ ਰਿਹਾਅ ਕਰ ਦਿੱਤਾ ਸੀ।

- PTC NEWS

adv-img

Top News view more...

Latest News view more...