Punjab ਦੀਆਂ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ ’ਤੇ ਵੱਡੀ ਗਿਣਤੀ ’ਚ ਪੁਲਿਸ ਫੋਰਸ ਤੈਨਾਤ
Punjab Court Complex News : ਪੰਜਾਬ ਦੀਆਂ ਅਦਾਲਤੀ ਕੰਪਲੈਕਸਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਫਿਰੋਜ਼ਪੁਰ, ਮੋਗਾ, ਰੋਪੜ ਮਗਰੋਂ ਹੁਣ ਮਾਨਸਾ ਜ਼ਿਲ੍ਹਾ ਅਦਾਲਤ ਨੂੰ ਵੀ ਧਮਕੀ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਿਕ ਹਿਮਾਚਲ ਹਾਈ ਕੋਰਟ ਨੂੰ ਵੀ ਧਮਕੀ ਮਿਲੀ, ਜਿਸ ਨਾਲ ਉੱਥੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।
ਸ਼ੁਰੂਆਤੀ ਜਾਣਕਾਰੀ ਮੁਤਾਬਿਕ ਇਹ ਧਮਕੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਈਮੇਲ 'ਤੇ ਮਿਲੀ ਸੀ, ਜਿਸ ਕਾਰਨ ਅਦਾਲਤੀ ਕੰਪਲੈਕਸ ਨੂੰ ਖਾਲੀ ਕਰਵਾਉਣਾ ਪਿਆ। ਨਾਲ ਹੀ ਮੌਕੇ ’ਤੇ ਵੱਡੀ ਗਿਣਤੀ ’ਚ ਪੁਲਿਸ ਦੀ ਟੀਮ ਵੀ ਤੈਨਾਤ ਹੈ।
ਇਸ ਤੋਂ ਇਲਾਵਾ ਹੁਣ ਮਾਨਸਾ ਦੀ ਅਦਾਲਤ ਨੂੰ ਧਮਕੀ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਿਕ ਮਾਨਸਾ ਦੀ ਅਦਾਲਤ ਨੂੰ ਬਲਾਸਟ ਕਰਨ ਦੀ ਧਮਕੀ ਮਾਨਸਾ ਦੀ ਜ਼ਿਲਾ ਸੈਸ਼ਨ ਜੱਜ ਦੀ ਅਧਿਕਾਰਿਤ ਈਮੇਲ ਪਤੇ ’ਤ ਅਣਪਛਾਤੇ ਵਿਅਕਤੀਆਂ ਵੱਲੋਂ ਆਰਡੀਐਕਸ ਨਾਲ ਅਦਾਲਤ ਕੰਪਲੈਕਸ ਨੂੰ ਰਿਮੋਟ ਕੰਟਰੋਲ ਨੂੰ ਉਡਾਉਣ ਦੀ ਧਮਕੀ ਮਿਲੀ ਹੈ ਜਿਸ ਤੋਂ ਬਾਅਦ ਮਾਨਸਾ ਅਦਾਲਤ ਨੂੰ ਪੂਰੀ ਤਰ੍ਹਾਂ ਖਾਲੀ ਕਰਵਾ ਦਿੱਤਾ ਗਿਆ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
- PTC NEWS