ਫਿਰੋਜ਼ਪੁਰ 'ਚ ਰੂਹ ਕੰਬਾਊ ਵਾਰਦਾਤ, ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ
Ferozepur Murder : ਫਿਰੋਜ਼ਪੁਰ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ’ਤੇ ਕੁਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਗੰਭੀਰ ਜ਼ਖ਼ਮੀ ਹਾਲਤ ਵਿੱਚ ਅਨਮੋਲ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਸ ਘਟਨਾ ਤੋਂ ਬਾਅਦ ਪਰਿਵਾਰ ਵੱਲੋਂ ਗੰਭੀਰ ਦੋਸ਼ ਲਗਾਉਂਦਿਆਂ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਉੱਥੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਪਰਿਵਾਰ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਸਮੇਤ 5 ਰਾਜਾਂ ਦੀਆਂ ਚੋਣਾਂ ਨੂੰ ਲੈ ਕੇ ਨਿਰਦੇਸ਼ ਜਾਰੀ
ਪੁਲਿਸ ਅਧਿਕਾਰੀ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ, ਅਨਮੋਲ ਦੀ ਭੈਣ ਨਾਲ ਕੁਝ ਨੌਜਵਾਨਾਂ ਵੱਲੋਂ ਛੇੜਛਾੜ ਕੀਤੀ ਜਾਂਦੀ ਸੀ। ਅਨਮੋਲ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਨੌਜਵਾਨਾਂ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਦਿੱਤੇ। ਗੰਭੀਰ ਜ਼ਖ਼ਮੀ ਅਨਮੋਲ ਨੂੰ ਹਸਪਤਾਲ ਪਹੁੰਚਾਇਆ ਗਿਆ, ਪਰ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।
ਪੁਲਿਸ ਨੇ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਟੀਮਾਂ ਬਣਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਜਲਦ ਕਾਬੂ ਕਰਕੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ..
ਗੁਰਦੁਆਰਾ ਗੋਪਾਲਸਰ ਗਗੜਾ 'ਤੇ ਗੋਲੀਬਾਰੀ; ਚਿੱਠੀ 'ਚ ਕਈ ਸਿੱਖ ਆਗੂਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ
- PTC NEWS