Dera Baba Nanak ਦੇ ਪਿੰਡ ਸ਼ਾਹਪੁਰ ਦੇ ਸਰਪੰਚ ਦੇ ਭਰਾ ’ਤੇ ਚੱਲੀਆਂ ਗੋਲੀਆਂ, ਗੰਭੀਰ ਹਾਲਤ ’ਚ ਹਸਪਤਾਲ ਭਰਤੀ
Dera Baba Nanak Firing News : ਅੱਜ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਰੰਧਾਵਾ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਸਰਪੰਚ ਨਵਦੀਪ ਸਿੰਘ ਨਵ ਪੱਡਾ ਦੇ ਛੋਟੇ ਭਰਾ ਸੁਖਰਾਜ ਸਿੰਘ ਕਾਕਾ ਪੱਡਾ ਉਪਰ ਕੁੱਝ ਵਿਅਕਤੀਆਂ ਵੱਲੋਂ ਪਿੰਡ ਸ਼ਾਹਪੁਰ’ਚ ਫਾਇੰਰਿੰਗ ਕੀਤੀ ਗਈ ਜਿਸ ਨਾਲ ਕਾਕਾ ਜਖਮੀ ਹੋ ਗਿਆ ਜਿਸ ਨੂੰ ਫਤਿਹਗੜ ਚੂੜੀਆਂ ਦੇ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਸ੍ਰੀ ਗੁਰੂ ਨਾਨਕ ਹਸਪਤਾਲ ਰੈਫਰ ਕਰ ਦਿੱਤਾ।
ਜਾਣੋ ਪੂਰਾ ਮਾਮਲਾ
ਇਸ ਸਬੰਧੀ ਜਖਮੀ ਹੋਏ ਸੁਖਰਾਜ ਸਿੰਘ ਕਾਕਾ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਸੁਖਰਾਜ ਸਿੰਘ ਕਾਕਾ ਆਪਣੇ ਪਿੰਡ ਪੱਡੇ ਤੋਂ ਨਜਦੀਕੀ ਪਿੰਡ ਸ਼ਾਹਪੁਰ ਜਾਜਨ ਕਿਸੇ ਕੰਮ ਲਈ ਗਿਆ ਸੀ ਅਤੇ ਜਿੱਥੇ ਪਹਿਲਾਂ ਹੀ 4 ਨੌਜਵਾਨ ਮੂੰਹ ਬਣ ਕੇ ਉਡੀਕ ਰਹੇ ਸੀ ਅਤੇ ਨਜਦੀਕ ਆਉਣ ’ਤੇ ਉਨ੍ਹਾਂ ਨੇ ਕਾਕੇ ਉੱਤੇ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਨਾਲ ਉਸ ਦੀ ਬਾਂਹ ਅਤੇ ਲੱਕ ਵਿਚ ਗੋਲੀਆਂ ਲੱਗੀਆਂ ਜਿਸ ਨਾਲ ਉਹ ਜ਼ਖਮੀ ਹੋ ਗਿਆ ਅਤੇ ਇਲਾਜ ਲਈ ਫਤਿਹਗੜ੍ਹ ਚੂੜੀਆਂ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਸ੍ਰੀ ਗੁਰੂ ਨਾਨਕ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਜ਼ਖਮੀ ਕਾਕਾ ਅਤੇ ਉਸ ਦੀ ਮਾਤਾ ਅਤੇ ਪਰਿਵਾਰਕ ਮੈਂਬਰਾਂ ਨੇ ਜਲਦ ਕਾਰਵਾਈ ਦੀ ਮੰਗ ਕੀਤੀ ਹੈ।
ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਘਟਨਾ ਦੀ ਸੂਚਨਾ ਮਿਲਦੇ ਹੀ ਬਟਾਲਾ ਦੇ ਐਸਐਸਪੀ ਡਾ ਮਹਿਤਾਪ ਸਿੰਘ ਪਿੰਡ ਸ਼ਾਹਪੁਰ ਪਹੁੰਚ ਗਏ ਅਤੇ ਸਾਰੀ ਘਟਨਾ ਦਾ ਜਾਇਜਾ ਲੈਂਦੇ ਹੋਏ ਕਿਹਾ ਕਿ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਲਦੀ ਹੀ ਮੁਲਜਮਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਕਾਬਿਲੇਗੌਰ ਹੈ ਕਿ ਪੰਜਾਬ ’ਚ ਇਸ ਸਮੇਂ ਕਾਨੂੰਨ ਵਿਵਸਥਾ ਧੱਜੀਆਂ ਉੱਡੀਆਂ ਹੋਈਆਂ ਹਨ। ਹਰ ਰੋਜ਼ ਕਤਲ, ਲੁੱਟਖੋਹ ਅਤੇ ਗੋਲੀਆਂ ਚੱਲਣ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਲੋਕ ਆਪਣੀ ਜਿੰਦਗੀ ਖੌਫ ’ਚ ਬਿਤਾ ਰਹੇ ਹਨ। ਆਏ ਦਿਨ ਇਨ੍ਹਾਂ ਮਾਮਲਿਆਂ ਦੇ ਆਉਣ ਕਾਰਨ ਪੰਜਾਬ ਪੁਲਿਸ ਦੇ ਦਾਅਵੇ ਖੋਖਲੇ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ : ਹੁਣ ਗੁਰਮੰਤਰ ਤੇ ਅਰਦਾਸ ਨਾਲ ਸ਼ੁਰੂ ਹੋਵੇਗੀ SGPC ਮੁਲਾਜ਼ਮਾਂ ਦੀ ਡਿਊਟੀ ! ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤੇ ਨਵੇਂ ਨਿਰਦੇਸ਼
- PTC NEWS