Fri, Sep 20, 2024
Whatsapp

Bathinda Youth Died : ਚਿੱਟੇ ਦੀ ਭੇਂਟ ਚੜਿਆ ਤਿੰਨ ਭੈਣਾਂ ਦਾ ਇਕਲੌਤਾ ਭਰਾ, ਤਿੰਨ ਦਿਨ ਪਹਿਲਾਂ ਹੀ ਨਸ਼ਾ ਛੁਡਾਊਂ ਕੇਂਦਰ ’ਚ ਹੋਇਆ ਸੀ ਭਰਤੀ

ਦੱਸ ਦਈਏ ਕਿ ਬਠਿੰਡਾ ਦੇ ਨਸ਼ਾ ਛੁਡਾਊਂ ਕੇਂਦਰ ’ਚ ਇੱਕ ਨੌਜਵਾਨ ਦੀ ਤਬੀਅਤ ਵਿਗੜਨ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਜੋ ਕਿ ਤਿੰਨ ਦਿਨ ਪਹਿਲਾਂ ਹੀ ਨਸ਼ਾ ਛੁਡਾਊ ਕੇਂਦਰ ’ਚ ਦਾਖਿਲ ਹੋਇਆ ਸੀ।

Reported by:  PTC News Desk  Edited by:  Aarti -- August 31st 2024 10:55 AM
Bathinda Youth Died : ਚਿੱਟੇ ਦੀ ਭੇਂਟ ਚੜਿਆ ਤਿੰਨ ਭੈਣਾਂ ਦਾ ਇਕਲੌਤਾ ਭਰਾ, ਤਿੰਨ ਦਿਨ ਪਹਿਲਾਂ ਹੀ ਨਸ਼ਾ ਛੁਡਾਊਂ ਕੇਂਦਰ ’ਚ ਹੋਇਆ ਸੀ ਭਰਤੀ

Bathinda Youth Died : ਚਿੱਟੇ ਦੀ ਭੇਂਟ ਚੜਿਆ ਤਿੰਨ ਭੈਣਾਂ ਦਾ ਇਕਲੌਤਾ ਭਰਾ, ਤਿੰਨ ਦਿਨ ਪਹਿਲਾਂ ਹੀ ਨਸ਼ਾ ਛੁਡਾਊਂ ਕੇਂਦਰ ’ਚ ਹੋਇਆ ਸੀ ਭਰਤੀ

ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਰੰਗਲਾ ਪੰਜਾਬ ਬਣਾਉਣ ਦੀ ਗੱਲ ਕਰ ਰਹੀ ਹੈ ਉੱਥੇ ਹੀ ਦੂਜੇ ਪਾਸੇ ਪੰਜਾਬ ਦੀ ਜਵਾਨੀ ਨਸ਼ੇ ਦੀ ਭੇਂਟ ਚੜ ਰਹੀ ਹੈ। ਕਈ ਮਾਂਵਾਂ ਦੀਆਂ ਕੁੱਖਾਂ ਉਜੜ ਚੁੱਕੀਆਂ ਹਨ। ਕਈ ਭੈਣਾਂ ਦੇ ਭਰਾ ਉਨ੍ਹਾਂ ਨੂੰ ਛੱਡ ਕੇ ਚੱਲੇ ਗਏ ਹਨ। ਪਰ ਪੰਜਾਬ ਸਰਕਾਰ ਖੋਖਲੇ ਦਾਅਵੇ ਕਰ ਰਹੀ ਹੈ ਉਨ੍ਹਾਂ ਵੱਲੋਂ ਨਸ਼ੇ ਅਤੇ ਨਸ਼ੇ ਵੇਚਣ ਵਾਲਿਆਂ ਦੇ ਖਿਲ਼ਾਪ ਸਖਤ ਕਾਰਵਾਈ ਕਰ ਰਹੀ ਹੈ। ਪਰ ਜ਼ਮੀਨੀ ਪੱਧਰ ’ਤੇ ਅਜਿਹਾ ਕੁਝ ਵੀ ਨਹੀਂ ਦਿਖ ਰਿਹਾ ਹੈ। ਅਜਿਹਾ ਹੀ ਤਾਜ਼ਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ। 

ਦੱਸ ਦਈਏ ਕਿ ਬਠਿੰਡਾ ਦੇ ਨਸ਼ਾ ਛੁਡਾਊਂ ਕੇਂਦਰ ’ਚ ਇੱਕ ਨੌਜਵਾਨ ਦੀ ਤਬੀਅਤ ਵਿਗੜਨ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਜੋ ਕਿ ਤਿੰਨ ਦਿਨ ਪਹਿਲਾਂ ਹੀ ਨਸ਼ਾ ਛੁਡਾਊ ਕੇਂਦਰ ’ਚ ਦਾਖਿਲ ਹੋਇਆ ਸੀ। 

ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਕਿ ਸਾਡਾ ਨੌਜਵਾਨ ਪੁੱਤ ਜਿਸਦੀ ਉਮਰ 22 ਸਾਲ ਹੈ ਅਤੇ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਬਹੁਤ ਹੀ ਚਾਵਾਂ ਨਾਲ ਪਾਲਿਆ ਸੀ ਪਰ ਅੱਜ ਅਜਿਹੇ ਹਾਲਾਤ ਦੇਖਣੇ ਪੈ ਰਹੇ ਹਨ। ਸਾਨੂੰ ਕੁਝ ਨਹੀਂ ਸੁਝ ਰਿਹਾ ਜਿਸਦੇ ਚੱਲਦੇ ਸਿਵਲ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਵਿਖੇ ਦਾਖਲ ਕਰਵਾਇਆ ਗਿਆ ਸੀ ਅਤੇ ਸਾਨੂੰ ਫੋਨ ਆਇਆ ਕਿ ਤੁਹਾਡੇ ਲੜਕੇ ਦੀ ਤਬੀਅਤ ਖਰਾਬ ਹੋ ਗਈ ਹੈ ਜਦੋ ਆ ਕੇ ਦੇਖਿਆ ਤਾਂ ਉਸ ਦੀ ਮੌਤ ਹੋ ਹਈ ਸੀ ਪਿਛਲੇ ਕਈ ਸਾਲਾਂ ਤੋਂ ਚਿੱਟਾ ਨਸ਼ਾ ਕਰਨ ਦਾ ਆਦੀ ਸੀ। 

ਦੂਜੇ ਪਾਸੇ ਨਸ਼ਾ ਛੁਡਾਊ ਕੇਂਦਰ ਦੇ ਡਾਕਟਰ ਅਰਧ ਬਾਂਸਲ ਨੇ ਕਿਹਾ ਹੈ ਕਿ ਇਹ ਹੈਰੋਇਨ ਦਾ ਨਸ਼ਾ ਕਰਦਾ ਸੀ ਪਿਛਲੇ ਲੰਬੇ ਸਮੇਂ ਤੋਂ ਅਤੇ ਕੁਝ ਦਿਨ ਪਹਿਲਾਂ ਸਾਡੇ ਸਿਵਲ ਹਸਪਤਾਲ ਵਿਖੇ ਨਸ਼ਾ ਛੁਡਾਊ ਕੇਂਦਰ ਵਿਖੇ ਦਵਾਈ ਲੈਣ ਆਇਆ ਸੀ ਅਤੇ ਇਹ ਗਿੱਦੜਬਾਹ ਦਾ ਰਹਿਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਅਚਾਨਕ ਇਸਦੀ ਤਬੀਅਤ ਖਰਾਬ ਹੋਣ ਦੇ ਚੱਲਦੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਖੇ ਦਾਖਲ ਕਰਵਾਇਆ ਸੀ ਜਿੱਥੇ ਉਸ ਦੀ ਮੌਤ ਹੋ ਗਈ ਹੈ। ਚਿੱਟਾ ਲਾਉਣ ਦੇ ਨਾਲ ਨਾਲ ਇਸ ਨੂੰ ਹੋਰ ਬਹੁਤ ਸਾਰੀਆਂ ਬੀਮਾਰੀਆਂ ਲੱਗੀਆਂ ਹੋਈਆਂ ਸਨ।

ਇਹ ਵੀ ਪੜ੍ਹੋ :Farmers Protest : ਕਿਸਾਨ ਅੰਦੋਲਨ ਦੇ 200 ਦਿਨ ਪੂਰੇ, ਪੰਜਾਬ-ਹਰਿਆਣਾ ਦੀਆਂ ਸਰਹੱਦਾਂ 'ਤੇ ਹੋਵੇਗਾ ਵੱਡਾ ਇਕੱਠ

- PTC NEWS

Top News view more...

Latest News view more...

PTC NETWORK