BSF caught a Pakistani person: BSF ਨੇ ਪਾਕਿ ਸਰਹੱਦ ਤੋਂ ਭਾਰਤ ’ਚ ਘੁਸਪੈਠ ਕਰਨ ਵਾਲੇ ਇੱਕ ਵਿਅਕਤੀ ਨੂੰ ਕੀਤਾ ਕਾਬੂ
BSF caught a Pakistani person: ਪਾਕਿਸਤਾਨ ਆਪਣੇ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਆਏ ਦਿਨ ਭਾਰਤ ਪਾਕਿਸਤਾਨ ਸਰਹੱਦ ਖੇਤਰ ’ਚ ਡਰੋਨ ਦੀ ਗਤੀਵਿਧੀਆਂ ਦੇਖਣ ਨੂੰ ਮਿਲ ਰਹੀ ਹੈ। ਪਰ ਭਾਰਤੀ ਸਰਹੱਦ ’ਤੇ ਤੈਨਾਤ ਬੀਐਸਐਫ ਦੇ ਜਵਾਨਾਂ ਵੱਲੋਂ ਪਾਕਿਸਤਾਨ ਦੀਆਂ ਸਾਰੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਰਿਹਾ ਹੈ। ਪਰ ਫਿਰ ਵੀ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਬੀਐਸਐਫ ਦੇ ਜਵਾਨਾਂ ਨੇ ਬੀਤੀ ਰਾਤ ਇੱਕ ਪਾਕਿਸਤਾਨੀ ਸ਼ਖ਼ਸ ਨੂੰ ਗ੍ਰਿਫਤਾਰ ਕੀਤਾ ਹੈ।
ਮਿਲੀ ਜਾਣਕਾਰੀ ਮੁਤਾਬਿਕ ਰਾਜਾਤਾਲ ਦੇ ਕੋਲ ਪਾਕਿਸਤਾਨ ਵੱਲੋਂ ਇੱਕ ਵਿਅਕਤੀ ਨੂੰ ਭਾਰਤ ਪਾਕਿਸਤਾਨ ਸਰਹੱਦ ਪਾਰ ਕਰਦੇ ਹੋਏ ਡਿਊਟੀ ’ਤੇ ਤੈਨਾਤ ਇੱਕ ਬੀਐਸਐਫ ਦੇ ਜਵਾਨ ਨੇ ਦੇਖਿਆ। ਜਿਸ ਨੂੰ ਦੇਖਣ ਤੋਂ ਬਾਅਦ ਜਵਾਨ ਵੱਲੋਂ ਹਵਾਈ ਫਾਇਰਿੰਗ ਕੀਤੀ ਗਈ ਪਰ ਉਹ ਨਹੀਂ ਰੁਕਿਆ ਅਤੇ ਉਸ ਸਮੇਂ ਤੱਕ ਉਹ ਭਾਰਤ ’ਚ ਦਾਖਿਲ ਹੋ ਚੁੱਕਿਆ ਸੀ। ਉਸੀ ਸਮੇਂ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਫਿਲਹਾਲ ਬੀਐਸਐਫ ਨੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਗ੍ਰਿਫਤਾਰ ਪਾਕਿਸਤਾਨੀ ਕਰਾਚੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਲੀਬੀਆ 'ਚ ਫਸੇ ਪੰਜਾਬੀਆਂ ਦੀ ਮੁੜ ਹੋਈ ਵਤਨ ਵਾਪਸੀ, ਇਕਬਾਲ ਸਿੰਘ ਲਾਲਪੁਰਾ ਦਾ ਕੀਤਾ ਧੰਨਵਾਦ
- PTC NEWS