ਡਿਊਟੀ ’ਤੇ ਤੈਨਾਤ ਬੀਐਸਐਫ ਜਵਾਨ ਨੇ ਗੋਲੀ ਮਾਰ ਕੇ ਲਈ ਆਪਣੀ ਜਾਨ
BSF Jawan Commits Self Killing: ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਤੇ ਤੈਨਾਤ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 113 ਬਟਾਲੀਅਨ ਦੀ ਜਵਾਨ ਵੱਲੋਂ ਸਰਕਾਰੀ ਰਾਈਫਲ ਨਾਲ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਬੀਐਸਐਫ ਦੀ 113 ਬਟਾਲੀਅਨ ਦੀ ਬੀਓਪੀ ਆਬਾਦ ਵਿਖੇ ਡਿਊਟੀ ਤੇ ਤੈਨਾਤ ਬੀਐਸਐਫ ਦੇ ਜਵਾਨ ਰਾਜਬੀਰ ਸਿੰਘ ਵਾਸੀ ਸੁਲਖਾ ਥਾਣਾ ਕਠੂਆ ਜਿਲਾ ਜੰਮੂ ਵੱਲੋਂ ਸਵੇਰੇ ਆਪਣੇ ਇੱਕ ਸਾਥੀ ਸਮੇਤ ਇਲਾਕੇ ਦੀ ਗਸ਼ਤ ਕਰ ਰਹੇ ਸਨ ਕਿ ਇਸ ਦੌਰਾਨ ਰਾਜਵੀਰ ਨੇ ਦੋ ਗੋਲੀਆਂ ਮਾਰ ਕਿ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਦੱਸਿਆ ਜਾ ਰਿਹਾ ਹੈ ਕਿ ਉਕਤ ਬੀਐਸਐਫ ਦਾ ਜਵਾਨ ਅਪ੍ਰੈਲ ਮਹੀਨੇ ਦੇ ਪਹਿਲੇ ਹਫਤੇ ਇੱਕ ਮਹੀਨੇ ਦੀ ਛੁੱਟੀ ਕੱਟ ਕੇ ਡਿਊਟੀ ਤੇ ਆਇਆ ਸੀ ਅਤੇ ਉਕਤ ਨੌਜਵਾਨ 2014 ਵਿੱਚ ਭਰਤੀ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਰਾਜਬੀਰ ਦਾ ਦੋ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਸਦਾ ਇੱਕ ਭਰਾ ਵੀ ਹੈ।
ਇਸ ਘਟਨਾ ਦੀ ਖਬਰ ਮਿਲਣ ਤੇ ਬੀਐਸਐਫ ਦੇ ਅਧਿਕਾਰੀਆਂ ਤੋਂ ਇਲਾਵਾ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੀ ਪੁਲਿਸ ਚੌਂਕੀ ਧਰਮਕੋਟ ਦੇ ਇੰਚਾਰਜ ਅੰਗਰੇਜ਼ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚੇ। ਇਸ ਮੌਕੇ ਤੇ ਉਹਨਾਂ ਦੱਸਿਆ ਕਿ ਮ੍ਰਿਤਕ ਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਨਾਭਾ 'ਚ ਵਿਦਿਆਰਥਣ ਨਾਲ ਸਮੂਹਿਕ ਜ਼ਬਰ-ਜਿਨਾਹ; ਰਿਪੁਦਮਨ ਕਾਲਜ 'ਚ ਵਾਪਰੀ ਦੱਸੀ ਜਾ ਰਹੀ ਘਟਨਾ
-