BSF Jawan Purnam Kumar Shaw : ਪਾਕਿਸਤਾਨ ਨੇ ਬੀਐੱਸਐੱਫ ਦੇ ਜਵਾਨ ਨੂੰ ਭਾਰਤ ਭੇਜਿਆ ਵਾਪਸ, ਗਲਤੀ ਨਾਲ ਸਰਹੱਦ ਪਾਰ ਕਰ ਗਏ ਸੀ BSF ਜਵਾਨ
BSF Jawan Purnam Kumar Shaw : ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਨਾਲ ਬਣੇ ਤਣਾਅ ਦੇ ਦਰਮਿਆਨ ਗਲਤੀ ਨਾਲ ਫਿਰੋਜ਼ਪੁਰ ਸੈਕਟਰ ਵਾਲੇ ਪਾਸਿਓਂ ਭਾਰਤੀ ਸਰਹੱਦ ਪਾਰ ਕਰਕੇ ਪਾਕਿਸਤਾਨ ਅੰਦਰ ਦਾਖਲ ਹੋਣ ’ਤੇ ਗ੍ਰਿਫਤਾਰ ਕੀਤੇ ਗਏ ਬੀਐਸਐਫ ਜਵਾਨ ਪੂਰਨਮ ਕੁਮਾਰ ਸ਼ਾਹੂ ਨੂੰ ਅੱਜ ਪਾਕਿਸਤਾਨ ਨੇ ਅਟਾਰੀ ਸਰਹੱਦ ਰਸਤੇ ਭਾਰਤ ਹਵਾਲੇ ਕਰ ਦਿੱਤਾ ਹੈ।
ਦੱਸਣਯੋਗ ਹੈ ਕਿ ਬੀਐੱਸਐੱਫ ਦਾ ਜਵਾਨ 23 ਅਪ੍ਰੈਲ 2025 ਤੋਂ ਪਾਕਿਸਤਾਨ ਰੇਂਜਰਾਂ ਦੀ ਹਿਰਾਸਤ ਵਿੱਚ ਸੀ, ਜਿਸ ਨੂੰ ਅੱਜ ਸਵੇਰੇ ਅਟਾਰੀ ਵਾਹਘਾ ਸਰਹੱਦ ਰਸਤੇ ਪਾਕਿਸਤਾਨ ਸਰਕਾਰ ਦੇ ਅਧਿਕਾਰੀਆਂ ਵੱਲੋਂ ਭਾਰਤ ਸਰਕਾਰ ਦੇ ਅਧਿਕਾਰੀਆਂ ਨਾਲ ਜ਼ੀਰੋ ਲਾਈਨ ’ਤੇ ਮੀਟਿੰਗ ਕਰਨ ਉਪਰੰਤ ਬੀਐਸਐਫ ਦੇ ਜਵਾਨ ਨੂੰ ਭਾਰਤ ਦੇ ਹਵਾਲੇ ਕਰ ਦਿੱਤਾ ਗਿਆ। ਭਾਰਤ ਪਾਕਿਸਤਾਨ ਦੇਸ਼ਾਂ ਦਰਮਿਆਨ ਪਿਛਲੇ ਕਾਫੀ ਦਿਨਾਂ ਤੋਂ ਬਣੇ ਭਾਰੀ ਤਣਾਅ ਦਰਮਿਆਨ ਬੀਐਸਐਫ ਦੇ ਜਵਾਨ ਨੂੰ ਪਾਕਿਸਤਾਨ ਸਰਕਾਰ ਵੱਲੋਂ ਭਾਰਤ ਨੂੰ ਸੌਂਪਣਾ ਸ਼ਾਂਤੀਪੂਰਨ ਅਤੇ ਸਥਾਪਿਤ ਪ੍ਰੋਟੋਕੋਲ ਦੇ ਅਨੁਸਾਰ ਕੀਤਾ ਗਿਆ। ਇਸ ਸਬੰਧੀ ਸਮੁੱਚੀ ਜਾਣਕਾਰੀ ਨੂੰ ਜਿੱਥੇ ਭਾਰਤ ਤੇ ਪਾਕਿਸਤਾਨ ਵੱਲੋਂ ਗੁਪਤ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : Canada Punjabi Youth Death :ਕੈਨੇਡਾ ਤੋਂ ਮੁੜ ਆਈ ਮੰਦਭਾਗੀ ਖ਼ਬਰ, ਮਾਪਿਆਂ ਦੇ ਇਕਲੌਤੇ ਪੁੱਤ ਦੀ ਵਿਦੇਸ਼ ’ਚ ਹੋਈ ਮੌਤ
- PTC NEWS