Amritsar News : BSF ਜਵਾਨਾਂ ਵੱਲੋਂ ਪਾਕਿਸਤਾਨੀ ਕਰੰਸੀ ਸਮੇਤ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ , ਕੀਤਾ ਪੁਲਿਸ ਹਵਾਲੇ
Amritsar News : ਸੀਮਾ ਸੁਰੱਖਿਆ ਬਲ (BSF) ਨੇ ਅੰਮ੍ਰਿਤਸਰ ਦੇ ਕਰੀਮਪੁਰਾ ਪਿੰਡ ਨੇੜੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਮੰਗਲਵਾਰ ਸ਼ਾਮ ਨੂੰ ਸਰਹੱਦੀ ਖੇਤਰ ਵਿੱਚ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਇੱਕ ਵਿਅਕਤੀ ਨੂੰ ਅੰਤਰਰਾਸ਼ਟਰੀ ਸਰਹੱਦ ਪਾਰ ਕਰਦੇ ਦੇਖਿਆ।
ਜਿਸ ਮਗਰੋਂ BSF ਜਵਾਨਾਂ ਨੇ ਉਸਨੂੰ ਰੁਕਣ ਲਈ ਕਿਹਾ ਅਤੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਵਿਅਕਤੀ ਨੇ ਆਪਣੀ ਪਛਾਣ ਪਾਕਿਸਤਾਨੀ ਨਾਗਰਿਕ ਵਜੋਂ ਦੱਸੀ। ਤਲਾਸ਼ੀ ਦੌਰਾਨ ਉਸ ਕੋਲੋਂ 330 ਰੁਪਏ ਦੀ ਪਾਕਿਸਤਾਨੀ ਕਰੰਸੀ ਬਰਾਮਦ ਹੋਈ ਹੈ।
BSF ਜਵਾਨਾਂ ਨੇ ਪਾਕਿਸਤਾਨੀ ਨਾਗਰਿਕ ਨੂੰ ਹੋਰ ਜਾਂਚ ਲਈ ਅਤੇ ਸਰਹੱਦ ਪਾਰ ਕਰਨ ਦੇ ਮਕਸਦ ਦਾ ਪਤਾ ਲਗਾਉਣ ਲਈ ਸਥਾਨਕ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਹ ਗ੍ਰਿਫ਼ਤਾਰੀ ਬੀਐਸਐਫ ਜਵਾਨਾਂ ਦੀ ਚੌਕਸੀ ਅਤੇ ਤੁਰੰਤ ਕਾਰਵਾਈ ਕਾਰਨ ਸੰਭਵ ਹੋਈ।
- PTC NEWS