Pakistan Drone : ਭਾਰਤ-ਪਾਕਿ ਸਰਹੱਦ ’ਤੇ ਡਰੋਨ ਦੀ ਹਲਚਲ, BSF ਨੇ ਕੀਤੀ ਫਾਇਰਿੰਗ
Pak Drone in Punjab Border: ਪਾਕਿਸਤਾਨ ਆਪਣੀ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਆਏ ਦਿਨ ਭਾਰਤ ਪਾਕਿਸਤਾਨ ਸਰਹੱਦ ’ਤੇ ਡਰੋਨ ਦੀ ਹਲਚਲ ਲਗਾਤਾਰ ਦੇਖਣ ਨੂੰ ਮਿਲ ਰਹੀ ਹੈ। ਇਸੇ ਤਰ੍ਹਾਂ ਦਾ ਮਾਮਲਾ ਡੇਰਾ ਬਾਬਾ ਨਾਨਕ 'ਚ ਬੀ.ਐੱਸ.ਐੱਫ ਦੀ ਮੇਟਲਾ ਚੌਕੀ ਤੋਂ ਸਾਹਮਣੇ ਆਇਆ। ਜਿੱਥੇ ਡਰੋਨ ਦੀ ਹਲਚਲ ਦੇਖਣ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਉਸ ’ਤੇ ਫਾਇਰਿੰਗ ਕਰ ਦਿੱਤੀ।
ਮਿਲੀ ਜਾਣਕਾਰੀ ਮੁਤਾਬਿਕ ਡੇਰਾ ਬਾਬਾ ਨਾਨਕ 'ਚ ਬੀਐੱਸਐੱਫ ਦੀ ਮੇਟਲਾ ਚੌਕੀ 'ਤੇ ਬੀਤੀ ਰਾਤ ਫਿਰ ਪਾਕਿਸਤਾਨੀ ਡਰੋਨ ਦੇਖਿਆ ਗਿਆ, ਜਿਸ 'ਤੇ ਬੀਐੱਸਐੱਫ ਦੇ ਜਵਾਨਾਂ ਵੱਲੋਂ ਕਈ ਰਾਉਂਡ ਫਾਇਰ ਕੀਤੇ ਗਏ। ਇਸ ਤੋਂ ਬਾਅਦ ਉਨ੍ਹਾਂ ਨੂੰ ਵੱਲੋਂ ਇਲਾਕੇ ਚ ਸਰਚ ਅਭਿਆਨ ਚਲਾਇਆ ਗਿਆ। ਇਸ ਤਲਾਸ਼ੀ ਅਙਿਆਨ ਦੌਰਾਨ ਉਨ੍ਹਾਂ ਨੇ 5 ਪਿਸਤੌਲ ਅਤੇ 10 ਮੈਗਜ਼ੀਨ ਅਤੇ 91 ਰੌਂਦ ਬਰਾਮਦ ਕੀਤੇ ਹਨ।
ਕਾਬਿਲੇਗੌਰ ਹੈ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਭਾਰਤ-ਪਾਕਿਸਤਾਨ ਸਰਹੱਦ ’ਤੇ ਡਰੋਨ ਦੀ ਹਲਚਲ ਦੇਖਣ ਨੂੰ ਮਿਲੀ ਹੈ। ਪਰ ਸਰਹੱਦ ’ਤੇ ਤੈਨਾਤ ਬੀਐਸਐਫ ਦੇ ਜਵਾਨ ਪਾਕਿਸਤਾਨ ਦੀ ਕਿਸੇ ਵੀ ਤਰ੍ਹਾਂ ਦੀ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੰਦੇ ਹਨ।
ਇਹ ਵੀ ਪੜ੍ਹੋ: Lawrence Bishnoi: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ 'ਚ ਹੋਈ ਇੰਟਰਵਿਊ ਮਾਮਲੇ ਦੀ ਪੰਜਾਬ ਸਰਕਾਰ ਕਰ ਰਹੀ ਹੈ ਜਾਂਚ
- PTC NEWS