Advertisment

ਬਸਪਾ ਮੁਖੀ ਕੁਮਾਰੀ ਮਾਇਆਵਤੀ 6 ਨਵੰਬਰ ਨੂੰ ਕਰੇਗੀ ਬੱਦੀ 'ਚ ਚੋਣ ਰੈਲੀ

author-image
Ravinder Singh
Updated On
New Update
ਬਸਪਾ ਮੁਖੀ ਕੁਮਾਰੀ ਮਾਇਆਵਤੀ 6 ਨਵੰਬਰ ਨੂੰ ਕਰੇਗੀ ਬੱਦੀ ਵਿਖੇ ਚੋਣ ਰੈਲੀ
Advertisment

ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਪ੍ਰੈਸ ਨੋਟ ਜਾਰੀ ਕਰਦਿਆ ਕਿਹਾ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ, ਸਾਬਕਾ ਮੁੱਖ ਮੰਤਰੀ ਉੱਤਰ ਪ੍ਰਦੇਸ਼  6 ਨਵੰਬਰ ਨੂੰ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਬੱਦੀ ਵਿਖੇ ਵਿਸ਼ਾਲ ਚੋਣ ਰੈਲੀ ਕਰਨਗੇ। ਗੜ੍ਹੀ ਨੇ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਬਸਪਾ ਮੁਖੀ ਕੁਮਾਰੀ ਮਾਇਆਵਤੀ ਦੀ ਰੈਲੀ ਦੀਆਂ ਤਿਆਰੀਆਂ ਦੇ ਸਬੰਧ 'ਚ ਪ੍ਰਬੰਧਾਂ ਦੀ ਸਮੁੱਚੀ ਅਹਿਮ ਜ਼ਿੰਮੇਵਾਰੀ ਪੰਜਾਬ ਸੂਬੇ ਨੂੰ ਦਿੱਤੀ ਗਈ ਹੈ, ਜਿਸ ਤਹਿਤ ਰੈਲੀ ਸਬੰਧੀ ਪੰਜਾਬ ਦੀ ਲੀਡਰਸ਼ਿਪ ਨਾਲ ਗੰਭੀਰ ਚਰਚਾ ਕਰਦੇ ਹੋਏ ਜ਼ਿੰਮੇਵਾਰੀਆਂ ਦੀ ਵੰਡ ਕੀਤੀ ਗਈ ਹੈ।

Advertisment



ਸੂਬੇ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਇਸ ਮੌਕੇ ਜਾਣਕਾਰੀ ਦਿੱਤੀ ਕਿ ਇਨ੍ਹਾਂ ਜ਼ਿੰਮੇਵਾਰੀਆਂ ਵਿਚ ਪੰਜਾਬ ਤੋਂ ਬਸਪਾ ਲੀਡਰਸ਼ਿਪ ਦੇ ਵੱਡੇ 30 ਚਿਹਰੇ ਸਟਾਰ ਪ੍ਰਚਾਰਕਾਂ ਦੇ ਰੂਪ ਵਿਚ ਚੁਣੇ ਗਏ ਹਨ ਜੋਕਿ ਪੰਜਾਬ ਬਹੁਜਨ ਸਮਾਜ ਪਾਰਟੀ ਦਾ ਕੰਮਕਾਜ ਦੇਖਦੇ ਹਨ, ਜਿਸ ਤਹਿਤ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਵਿਧਾਇਕ ਤੇ ਇੰਚਾਰਜ ਡਾ. ਨਛੱਤਰ ਪਾਲ, ਸੂਬਾ ਇੰਚਾਰਜ ਅਜੀਤ ਸਿੰਘ ਭੈਣੀ, ਇੰਚਾਰਜ ਭਗਵਾਨ ਸਿੰਘ ਚੌਹਾਨ, ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ, ਇੰਚਾਰਜ ਰਾਜਾ ਰਾਜਿੰਦਰ ਸਿੰਘ ਨਨਹੇਰੀਆਂ, ਸੂਬਾ ਉੱਪ ਪ੍ਰਧਾਨ ਬਲਦੇਵ ਮਹਿਰਾ, ਗੁਰਮੇਲ ਚੁੰਬਰ, ਬਲਵਿੰਦਰ ਕੁਮਾਰ, ਲਾਲ ਚੰਦ ਔਜਲਾ, ਜਸਵੰਤ ਰਾਏ, ਗੁਰਲਾਲ ਸੈਲਾ, ਠੇਕੇਦਾਰ ਰਾਜਿੰਦਰ ਸਿੰਘ, ਪਰਵੀਨ ਬੰਗਾ, ਗੁਰਨਾਮ ਚੌਧਰੀ, ਜਗਜੀਤ ਸਿੰਘ ਛੜ੍ਹਬੜ, ਰਜਿੰਦਰ ਰੀਹਲ, ਦਲਜੀਤ ਰਾਏ, ਜੋਗਾ ਸਿੰਘ ਪਨੋਂਦੀਆਂ, ਬਲਵਿੰਦਰ ਬਿੱਟਾ, ਮੀਨਾ ਰਾਣੀ, ਜਸਵੰਤ ਰਾਏ, ਕੁਲਵੰਤ ਸਿੰਘ ਮਹਿਤੋਂ, ਚਮਕੌਰ ਸਿੰਘ ਵੀਰ, ਭਾਗ ਸਿੰਘ ਸਰੀਹ, ਹਰਭਜਨ ਸਿੰਘ ਦੂਲਮਾ, ਡਾ. ਜਸਪ੍ਰੀਤ ਸਿੰਘ ਬੀਜਾ, ਵਕੀਲ ਸ਼ਿਵ ਕਲਿਆਣ ਦੀ ਸ਼ਮੂਲੀਅਤ ਨਾਲ ਕੁੱਲ 30 ਚਿਹਰੇ ਚੁਣੇ ਗਏ। ਬੈਨੀਵਾਲ ਨੇ ਕਿਹਾ ਕਿ ਬਸਪਾ ਪੰਜਾਬ ਦੀ ਮੁੱਖ ਜ਼ਿੰਮੇਵਾਰੀ ਰੈਲੀ ਦੇ ਪ੍ਰਬੰਧਾਂ ਵਿਚ ਵੱਡਾ ਸਮਾਜਿਕ ਤੇ ਆਰਥਿਕ ਯੋਗਦਾਨ ਕਰਨ ਦੀ ਹੈ ਜੋਕਿ ਸਾਹਿਬ ਕਾਂਸ਼ੀ ਰਾਮ ਦੇ ਜਾਣ ਤੋਂ ਬਾਅਦ ਪਿਛਲੇ 20 ਸਾਲਾਂ ਵਿਚ ਪਹਿਲੀ ਵਾਰ ਲਗਾਈ ਗਈ ਹੈ।

Advertisment

ਇਹ ਵੀ ਪੜ੍ਹੋ : ਸਮਰਾਲਾ 'ਚ CM ਮਾਨ ਨੇ ਸੁਵਿਧਾ ਸੈਂਟਰ ਦੀ ਕੀਤੀ ਅਚਨਚੇਤ ਚੈਕਿੰਗ

ਬੈਨੀਵਾਲ ਨੇ ਕਿਹਾ ਕਿ ਪੰਜਾਬ ਦੀ ਲੀਡਰਸ਼ਿਪ ਨੂੰ ਮਿਲੀ ਇਹ ਅਹਿਮ ਸਮਾਜਿਕ ਤੇ ਆਰਥਿਕ  ਜ਼ਿੰਮੇਵਾਰੀ ਦਰਸ਼ਾਉਂਦੀ ਹੈ ਕਿ ਦੇਸ਼ ਦੀ ਰਾਸ਼ਟਰੀ ਲੀਡਰਸ਼ਿਪ ਵਿਚ ਪੰਜਾਬ ਦੇ ਵਰਕਰਾਂ ਸਮਰਥਕਾਂ ਨੂੰ ਮਜ਼ਬੂਤ ਗਿਣਿਆ ਜਾਣ ਲੱਗਾ ਹੈ, ਜੋਕਿ ਪਿਛਲੇ 20 ਸਾਲਾਂ ਵਿਚ ਪਹਿਲੀ ਵਾਰ ਹੋਇਆ ਹੈ ਜਦੋਂਕਿ ਸਾਹਿਬ ਕਾਂਸ਼ੀ ਰਾਮ ਦੇ ਜਾਣ ਤੋਂ ਬਾਅਦ ਹਮੇਸ਼ਾ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਨੇ ਪੰਜਾਬ ਵਿਚ ਵਿਸੇਸ਼ ਯੋਗਦਾਨ ਦਿੱਤਾ ਹੈ, ਇੱਥੋਂ ਤੱਕ ਕਿ ਸੂਬੇ ਦਾ ਮੁੱਖ ਦਫਤਰ ਵੀ ਭੈਣ ਕੁਮਾਰੀ ਮਾਇਆਵਤੀ ਦੇ ਆਸ਼ੀਰਵਾਦ ਨਾਲ ਹੀ 2004 ਵਿਚ ਹੋਂਦ 'ਚ ਆਇਆ ਸੀ।





- PTC NEWS
latest-news bsp-mayawati jasbirsingh
Advertisment

Stay updated with the latest news headlines.

Follow us:
Advertisment