Sat, Apr 27, 2024
Whatsapp

Punjab Budget 2023 Live Update: ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੇਸ਼ ਕੀਤਾ ਬਜਟ, 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਕੁੱਲ ਬਜਟ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਤੀ ਸਾਲ 2023-24 ਲਈ ਅੱਜ ਆਪਣਾ ਬਜਟ ਪੇਸ਼ ਕੀਤਾ ਗਿਆ। ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਬਜਟ ਪੇਸ਼ ਕੀਤਾ। ਇਸ ਸਾਲ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਕੁੱਲ ਬਜਟ ਹੈ।

Written by  Jasmeet Singh -- March 10th 2023 06:00 AM -- Updated: March 10th 2023 02:08 PM
Punjab Budget 2023 Live Update: ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੇਸ਼ ਕੀਤਾ ਬਜਟ, 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਕੁੱਲ ਬਜਟ

Punjab Budget 2023 Live Update: ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੇਸ਼ ਕੀਤਾ ਬਜਟ, 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਕੁੱਲ ਬਜਟ

Mar 10, 2023 02:08 PM

ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ਨੂੰ ਲੋਕ ਪੱਖੀ ਦਿੱਤਾ ਕਰਾਰ

ਬਜਟ ਪੇਸ਼ ਕਰਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਮੀਡੀਆ ਦੇ ਸਾਹਮਣੇ ਰੁਬਰੂ ਹੋਏ। ਇਸ ਦੌਰਾਨ ਵਿੱਤ ਮੰਤਰੀ ਨੇ ਇਹ ਬਜਟ ਨੂੰ ਲੋਕ ਪੱਖੀ ਆਖਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਬਿਨਾਂ ਕੋਈ ਨਵਾਂ ਟੈਕਸ ਲਾਏ ਹਰ ਖੇਤਰ ’ਚ ਵਾਧੇ ਦੀ ਤਜਵੀਜ਼ ਰੱਖੀ ਹੈ। ਬਜਟ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਦੇਣ ਦਾ ਜ਼ਿਕਰ ਨਾ ਹੋਣ ’ਤੇ ਵਿੱਤ ਮੰਤਰੀ ਨੇ ਕਿਹਾ ਕਿ ਬਾਕੀ ਗੰਰਟੀਆਂ ਨੂੰ ਵੀ ਜਲਦ ਪੂਰਾ ਕੀਤਾ ਜਾਵੇਗਾ। 


Mar 10, 2023 02:04 PM

ਕੋਈ ਨਵਾਂ ਟੈਕਸ ਨਹੀਂ ਲਗਾਇਆ- ਸੀਐੱਮ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ ਸਾਡੀ ਸਰਕਾਰ ਨੇ "ਆਮ ਲੋਕਾਂ ਦਾ ਬਜਟ" ਪੇਸ਼ ਕੀਤਾ ਜਿਸ 'ਚ ਲੋਕਾਂ 'ਤੇ ਕੋਈ ਵੀ ਨਵਾਂ ਟੈਕਸ ਨਹੀਂ ਲਗਾਇਆ ਗਿਆ। ਹਰ ਵਰਗ ਸਮੇਤ ਸਿਹਤ, ਸਿੱਖਿਆ,ਖੇਤੀਬਾੜੀ, ਰੁਜ਼ਗਾਰ ਤੇ ਵਪਾਰ ਦਾ ਬਜਟ ‘ਚ ਖਾਸ ਖਿਆਲ ਰੱਖਿਆ ਗਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੂੰ ਲੋਕ ਪੱਖੀ ਬਜਟ ਬਣਾਉਣ ਲਈ ਵਧਾਈ। ਰੰਗਲਾ ਪੰਜਾਬ ਬਣਾਉਣ ਵੱਲ ਵਧ ਰਹੇ ਹਾਂ। 


Mar 10, 2023 01:49 PM

ਬਿਜਲੀ ਸਬਸਿਡੀ ਦੇਣ ਦੇ ਲਈ 7,780 ਕਰੋੜ ਰੁਪਏ

ਵਿੱਤ ਮੰਤਰੀ ਨੇ ਦੱਸਿਆ ਕਿ ਘਰੇਲੂ ਖਪਤਕਾਰਾਂ ਨੂੰ ਬਿਜਲੀ ਸਬਸਿਡੀ ਦੇਣ ਦੇ ਲਈ 7,780 ਕਰੋੜ ਰੁਪਏ ਦੇ ਉਪਬੰਧ ਦਾ ਮਤਾ ਰੱਖਿਆ ਗਿਆ ਹੈ। 

Mar 10, 2023 01:46 PM

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਘੇਰੀ ਸਰਕਾਰ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਦੱਸਿਆ ਕਿ ਮਹਿਲਾਵਾਂ ਨਾਲ ਵੱਡਾ ਧੋਖਾ ਹੋਇਆ ਹੈ। ਇਸ ਬਜਟ ’ਚ ਵੀ ਉਨ੍ਹਾਂ ਵੱਲੋਂ ਜ਼ਿਕਰ ਨਹੀਂ ਕੀਤਾ ਗਿਆ ਜਿਸ ਰਾਹੀ ਉਨ੍ਹਾਂ ਨੇ ਅਜਿਹਾ ਕਰਕੇ ਦੋ ਸਾਲ ਲੰਘਾ ਦਿੱਤੇ ਹਨ। ਦੱਸ ਦਈਏ ਕਿ ਕਾਗਰਸ ਨੇ ਬਜਟ ਚ ਮਹਿਲਾਵਾਂ ਨੂੰ ਇੱਕ ਹਜ਼ਾਰ ਰੁਪਏ ਦੇਣ ਦਾ ਐਲਾਨ ਨਾ ਕੀਤੇ ਜਾਣ ਦਾ ਵੀ ਵਿਰੋਧ ਕੀਤਾ। 

Mar 10, 2023 01:33 PM

ਵਿੱਤ ਮੰਤਰੀ ਹਰਪਾਲ ਚੀਮਾ ਨੇ ਪੇਸ਼ ਕੀਤਾ ਬਜਟ

ਆਮ ਆਦਮੀ ਪਾਰਟੀ ਵੱਲੋਂ ਆਪਣਾ ਪਹਿਲਾਂ ਪੂਰਨ ਬਜਟ ਪੇਸ਼ ਕਰ ਦਿੱਤਾ ਗਿਆ ਹੈ। ਬਜਟ ਖਰਚ ਤਜਵੀਜ਼ਾਂ ’ਚ 26 ਫੀਸਦ ਦਾ ਵਾਧਾ ਕੀਤਾ ਗਿਆ ਹੈ। ਇਸ ਵਾਰ 3.32 ਫੀਸਦ ਮਾਲੀਏ ਘਾਟੇ ’ਤੇ 4.89 ਫੀਸਦ ਦੇ ਵਿੱਤੀ ਘਾਟੇ ਦਾ ਅਨੁਮਾਨ ਲਗਾਇਆ ਗਿਆ ਹੈ। 

Mar 10, 2023 01:32 PM

ਪੰਜਾਬ ਦੇ ਮਾਲੀਏ ਵਿੱਚ 23 ਫ਼ੀਸਦ ਦਾ ਵਾਧਾ- ਵਿੱਤ ਮੰਤਰੀ

ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਸੂਬੇ ਦੇ ਮਾਲੀਏ ’ਚ 23 ਫੀਸਦ ਤੱਕ ਦਾ ਵਾਧਾ ਹੋਇਆ ਹੈ। ਨਵੀਂ ਆਬਕਾਰੀ ਨੀਤੀ ਆਉਣ ਨਾਲ 45 ਫੀਸਦ ਦਾ ਵਾਧਾ ਹੋਇਆ ਹੈ। ਸਟੈਂਪ ਤੇ ਰਜਿਸਟ੍ਰੇਸ਼ਨ ’ਚ 19 ਫੀਸਦ ਦਾ ਵਾਧਾ ਕੀਤਾ ਗਿਆ ਹੈ। ਜਦਕਿ ਗੈਰ ਕਰ ਮਾਲੀਏ ’ਚ 26 ਫੀਸਦ ਦਾ ਵਾਧਾ ਹੋਇਆ ਹੈ। 

Mar 10, 2023 01:26 PM

ਜਲ ਸਰੋਤ ਦੇ ਲਈ 2,630 ਕਰੋੜ ਰੁਪਏ

ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਨਹਿਰੀ ਕੰਮਾਂ ਨੂੰ ਆਖਰੀ ਸਿਰੇ ਤੱਕ ਪਹੁੰਚਾਉਣ ਯਕੀਨੀ ਬਣਾਉਣ ਦੇ ਲਈ ਨਹਿਰਾਂ ਦੀ ਸਫਾਈ ਅਤੇ ਮਜ਼ਬੂਤੀ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਚੱਲ ਰਹੇ ਕੰਮਾਂ ਅਤੇ ਹੋਰ ਨਵੇਂ ਪ੍ਰੌਜੈਕਟਾਂ ਦੇ ਲਈ 2,630 ਕਰੋੜ ਰੁਪਏ ਰੱਖੇ ਗਏ ਹਨ ਜੋ ਕਿ 15 ਫੀਸਦ ਜਿਆਦਾ ਹੈ। 

Mar 10, 2023 01:21 PM

ਜਲਦ ਸ਼ੁਰੂ ਹੋਣਗੀਆਂ 117 ਜਨਤਕ ਮਾਈਨਿੰਗ ਸਾਈਟਾਂ

ਬਜਟ ਪੇਸ਼ ਕਰਨ ਦੌਰਾਨ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਜਲਦ ਹੀ 117 ਜਨਤਕ ਮਾਈਨਿੰਗ ਸਾਈਟਾਂ ਸ਼ੁਰੂ ਹੋਣਗੀਆਂ। 

Mar 10, 2023 01:19 PM

ਸਵੱਛ ਭਾਰਤ ਮਿਸ਼ਨ ਲਈ 400 ਕਰੋੜ ਰੁਪਏ

ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਲਈ ਸਵੱਛ ਭਾਰਤ ਮਿਸ਼ਨ ਲਈ 400 ਕਰੋੜ ਰੁਪਏ, ਜਲ ਜੀਵਨ ਮਿਸ਼ਨ ਦੇ ਲਈ 200 ਕਰੋੜ ਰੁਪਏ, ਜਲ ਸਪਲਾਈ ਨਾਲ ਸਬੰਧਿਤ ਬੁਨਿਆਦੀ ਢਾਂਚੇ ਦੀ ਮੁਰੰਮਤ ਅਤੇ ਰੱਖ ਰਖਾਅ ਦੇ ਲਈ 20 ਕਰੋੜ ਰੁਪਏ ਅਤੇ ਸਾਹਿਬਜਾਦਾ ਅਜੀਤ ਸਿੰਘ ਨਗਰ ਵਿਖੇ 40 ਕਰੋੜ ਰੁਪਏ ਦੇ ਨਿਵੇਸ਼ ਨਾਲ ਜਲ ਭਵਨ ਦੀ ਉਸਾਰੀ ਕੀਤੀ ਜਾਵੇਗੀ। 

Mar 10, 2023 01:17 PM

ਪੇਂਡੂ ਵਿਕਾਸ ਅਤੇ ਪੰਚਾਇਤਾਂ ਦੇ ਲਈ 3,319 ਕਰੋੜ ਰੁਪਏ

ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤਾਂ ਦੇ ਲਈ ਸਾਲ 2023-24 ਦੇ ਲਈ 3,319 ਕਰੋੜ ਰੁਪਏ ਅਲਾਟ ਕਰਨ ਦਾ ਪ੍ਰਸਤਾਵ ਰੱਖਿਆ ਗਿਆ ਹੈ ਜੋ ਕਿ ਪਿਛਲੇ ਸਾਲ ਤੋਂ 11 ਫੀਸਦ ਜਿਆਦਾ ਹੈ। ਇਸ ਤੋਂ ਇਲਾਵਾ ਮਨਰੇਗਾ ਤਹਿਤ ਰੁਜ਼ਗਾਰ ਪ੍ਰਦਾਨ ਕਰਨ ਦੇ ਲਈ 655 ਕਰੋੜ ਰੁਪਏ, ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪੇਂਡੂ ਖੇਤਰਾਂ ’ਚ ਦੱਸ ਹਜ਼ਾਰ ਘਰਾਂ ਦੀ ਉਸਾਰੀ ਦੇ ਲਈ 150 ਕਰੋੜ ਰੁਪਏ, ਸਿਆਮਾ ਪ੍ਰਸਾਦ ਮੁਖਰਜੀ ਰਬਨ ਮਿਸ਼ਨ ਲਈ 50 ਕਰੋੜ ਰੁਪਏ, ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਦੇ ਲਈ 20 ਕਰੋੜਫ ਰੁਪਏ ਅਤੇ ਰਾਸ਼ਟਰੀ ਗ੍ਰਾਮ ਸਵਰਾਜ ਅਭਿਆਨ ਦੇ ਲਈ 80 ਕਰੋੜ ਰੁਪਏ ਰੱਖੇ ਗਏ ਹਨ। 

Mar 10, 2023 01:12 PM

ਸੜਕਾਂ ਅਤੇ ਪੁਲ ਦੇ ਨਿਰਮਾਣ ਦੇ ਲਈ 1,101 ਕਰੋੜ ਰੁਪਏ

ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਸੜਕਾਂ ਅਤੇ ਪੁਲ ਦੇ ਨਿਰਮਾਣ ਦੇ ਲਈ 1,101 ਕਰੋੜ ਰੁਪਏ ਰੱਖਿਆ ਗਿਆ ਹੈ। ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੇ ਤਹਿਤ 1,278 ਕਿਲੋਮੀਟਰ ਲੰਬਾਈ ਦੀਆਂ ਸੜਕਾਂ ਨੂੰ ਅਪਗ੍ਰੇਡ ਕਰਨ ਦੇ ਲਈ 600 ਕਰੋੜ ਰੁਪਏ ਰੱਖਿਆ ਹੈ ਜਦਕਿ ਕੇਂਦਰੀ ਸੜਕ ਫੰਡ ਯੋਜਨਾ ਦੇ ਤਹਿਤ 454 ਕਿਲੋਮੀਟਰ ਸੜਕਾਂ ਨੂੰ ਕਵਰ ਕਰਨ ਵਾਲੇ ਕੰਮਾਂ ਲਈ 190 ਕਰੋੜ ਰੁਪਏ ਦੇ ਉਪਬੰਧ ਦਾ ਮਤਾ ਰੱਖਿਆ ਹੈ। 

Mar 10, 2023 01:01 PM

ਬੁਨਿਆਦੀ ਢਾਂਚੇ ਦੇ ਲਈ 26,295 ਕਰੋੜ ਰੁਪਏ

ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਬੁਨਿਆਦੀ ਢਾਂਚਾ ਦੇ ਲਈ ਇਸ ਸਾਲ 26,295 ਕਰੋੜ ਰੁਪਏ ਰੱਖੇ ਗਏ ਹਨ ਜੋ ਕਿ ਪਿਛਲੇ ਸਾਲ ਤੋਂ 2023-23 ਦੇ ਮੁਕਾਬਲੇ 13 ਫੀਸਦ ਜਿਆਦਾ ਹੈ। 

Mar 10, 2023 12:58 PM

ਵਿਰੋਧੀਆਂ ਵੱਲੋਂ ਸਦਨ ’ਚ ਹੰਗਾਮਾ, ਕਾਂਗਰਸ ਨੇ ਕੀਤਾ ਵਾਕਆਊਟ

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਵਿਰੋਧੀਆਂ ਵੱਲੋਂ ਬਜਟ ਨੂੰ ਲੈ ਕੇ ਸਦਨ ’ਚ ਹੰਗਾਮਾ ਕੀਤਾ ਗਿਆ। ਹੰਗਾਮੇ ਤੋਂ ਬਾਅਦ ਕਾਂਗਰਸੀ ਵਿਧਾਇਕ ਸਦਨ ਚੋਂ ਵਾਕਆਊਟ ਕਰਕੇ ਬਾਹਰ ਆ ਗਏ। 

Mar 10, 2023 12:56 PM

ਸਮਾਜਿਕ ਸੁਰੱਖਿਆ ਪੈਨਸ਼ਨ ਦੇ ਲਈ 1,002 ਕਰੋੜ ਰੁਪਏ

ਵਿੱਤੀ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਪੈਨਸ਼ਨ ਦੇ ਲਈ 1,002 ਕਰੋੜ ਰੁਪਏ ਰੱਖਿਆ ਗਿਆ ਹੈ ਜੋ ਕਿ 22 ਫੀਸਦ ਜਿਆਦਾ ਹੈ। ਔਰਤਾਂ ਨੂੰ ਮੁਫਤ ਯਾਤਰਾ ਦੀ ਸਹੂਲਤ ਪ੍ਰਦਾਨ ਕਰਨ ਲਈ 497 ਕਰੋੜ ਰੁਪਏ ਦਾ ਮਤਾ ਪੇਸ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ  ਪੋਸਟ ਮੈਟ੍ਰਿਕ ਵਜੀਫਾ ਯੋਜਨਾ, ਅਸ਼ੀਰਵਾਦ ਯੋਜਨਾ ਅਤੇ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਲਈ 850 ਰੁਪਏ ਰੱਖਿਆ ਗਿਆ ਹੈ। ਨਾਲ ਹੀ ਅਨੁਸੂਚਿਤ ਜਾਤਾਂ, ਪੱਛੜੇ ਵਰਗਾਂ, ਘੱਟ ਗਿਣਤੀਆਂ ਅਤੇ ਸਮਾਜ ਦੇ ਸਾਰੇ ਕਮਜ਼ੋਰ ਵਰਗਾਂ ਦੇ ਸ਼ਸ਼ਕਤੀਕਰਣ, ਨਿਗਰਾਨੀ ਅਤੇ ਸਮੁੱਚੇ ਵਿਕਾਸ ਲਈ ਇਸ ਸਾਲ ਦੇ ਲਈ 13,878 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। 

Mar 10, 2023 12:52 PM

ਸਮਾਜਿਕ ਭਲਾਈ ਅਤੇ ਸਮਾਜਿਕ ਨਿਆਂ ਲਈ 8,678 ਕਰੋੜ ਰੁਪਏ

ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਸਮਾਜਿਕ ਭਲਾਈ ਅਤੇ ਸਮਾਜਿਕ ਨਿਆਂ ਦੇ ਲਈ 8,678 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਜੋ ਕਿ ਸਾਲ 2022-23 ਦੀ ਤੁਲਨਾ 17 ਫੀਸਦ ਜਿਆਦਾ ਹੈ। 

Mar 10, 2023 12:49 PM

ਪੁਲਿਸ ਅਤੇ ਕਾਨੂੰਨ ਵਿਵਸਥਾ ਦੇ ਲਈ 10,523 ਕਰੋੜ ਰੁਪਏ

ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਪੁਲਿਸ ਅਤੇ ਕਾਨੂੰਨ ਵਿਵਸਥਾ ਦੇ ਲਈ 10,523 ਕਰੋੜ ਰੁਪਏ ਦਾ ਪ੍ਰਸਤਾਵ ਰੱਖਿਆ ਹੈ ਜੋ ਕਿ ਪਿਛਲੇ ਸਾਲ ਤੋਂ 11 ਫੀਸਦ ਵੱਧ ਹੈ। ਇਸ ਤੋਂ ਇਲਾਵਾ ਪੁਲਿਸ ਬਲਾਂ ਨੂੰ ਮਜ਼ਬੂਤ ਕਰਨ ਦੇ ਲਈ ਵਿੱਤੀ ਸਾਲ 2023-24 ਚ ਪੁਲਿਸ ਬਲਾਂ ਦੇ ਆਧੁਨਿਕੀਕਰਣ ਲਈ 64 ਕਰੋੜ ਰੁਪਏ ਦੀ ਤਜਵੀਜ ਹੈ। ਨਾਲ ਹੀ ਰਾਜ ਦੇ ਸਰਹੱਦੀ ਜ਼ਿਲ੍ਹਿਆਂ ’ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿੱਤੀ ਸਾਲ 2023-24 ਚ 40 ਕਰੋੜ ਰੁਪਏ ਦੇ ਸ਼ੁਰੂਆਤੀ ਬਜਟ ਦਾ ਪ੍ਰਸਤਾਵ ਰੱਖਿਆ ਗਿਆ ਹੈ। 

Mar 10, 2023 12:46 PM

ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਲਈ 281 ਕਰੋੜ ਰੁਪਏ

ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਦੇ ਲਈ 281 ਕਰੋੜ ਰੁਪਏ ਰੱਖਿਆ ਗਿਆ ਹੈ ਜੋ ਕਿ ਪਿਛਲੇ ਸਾਲ ਨਾਲੋਂ 8 ਫੀਸਦ ਜਿਆਦਾ ਹੈ। ਨਾਲ ਹੀ ਸੂਬੇ ਵਿੱਚ ਵਿਭਿੰਨ ਸਮਾਰਕਾਂ ਦੇ ਨਿਰਮਾਣ, ਰੱਖ ਰਖਾਵ ਅਤੇ ਪੁਨਰ ਬਹਾਲੀ ਲਈ ਵਿੱਤੀ ਸਾਲ 2023-24 ’ਚ 110 ਕਰੋੜ ਰੁਪਏ ਦੀ ਵੰਡ ਦੀ ਤਜਵੀਜ ਹੈ। ਇਸ ਤੋਂ ਇਲਾਵਾ 32 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਚਮਕੌਰ ਸਾਹਿਬ ਨੂੰ ਪ੍ਰਸ਼ਾਦ ਸਕੀਮ ਦੇ ਤਹਿਤ ਵਿਕਸਿਤ ਕੀਤਾ ਜਾ ਰਿਹਾ ਹੈ ਅਤੇ ਇਸ ਯੋਜਨਾ ਦੇ ਅੰਦਰ ਅੰਮ੍ਰਿਤਸਰ ਸਥਿਤ ਪ੍ਰਸਿੱਧ ਤੀਰਥ ਦੁਰਗਿਆਣਾ ਮੰਦਰ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਸ਼ਾਮਲ ਕਰਨ ਦੇ ਲਈ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਗਈ ਹੈ। 

Mar 10, 2023 12:41 PM

ਰੱਖਿਆ ਸੇਵਾਵਾਂ ਭਲਾਈ ਦੇ ਲਈ 84 ਕਰੋੜ ਰੁਪਏ

ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਰੱਖਿਆ ਸੇਵਾਵਾਂ ਭਲਾਈ ਦੇ ਲਈ ਸਾਲ 2023-24 ਦੇ ਲਈ 84 ਕਰੋੜ ਰੁਪਏ ਦੀ ਵੰਡ ਦੀ ਤਜਵੀਜ਼ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ’ਚ ਯੁੱਧ ਸਮਾਰਕ ਮੈਦਾਨ ਦੀਆਂ ਦੋ ਨਵੀਆਂ ਗੈਲਰੀਆਂ ਦੀ ਅਪ ਗ੍ਰੇਡੇਸ਼ਨ ਅਤੇ ਸਥਾਪਨਾ ਲਈ 15 ਕਰੋੜ ਰੁਪਏ ਦੇ ਖਰਚੇ ਦੀ ਤਜਵੀਜ਼ ਹੈ। ਨਾਲ ਹੀ ਸੈਨਿਕ ਸਕੂਲ ਕਪੂਰਥਲਾ ਦੇ ਰੱਖ ਰਖਾਵ ਲਈ 3 ਕਰੋੜ ਰੁਪਏ ਦਾ ਪ੍ਰਸਤਾਵ ਰੱਖਿਆ ਗਿਆ ਹੈ। 

Mar 10, 2023 12:38 PM

11 ਨਵੇਂ ਕਾਲਜਾਂ ਦੀ ਉਸਾਰੀ ਲਈ 36 ਕਰੋੜ ਜਾਰੀ

ਵਿੱਤ ਮੰਤਰੀ ਨੇ ਦੱਸਿਆ ਕਿ 11 ਨਵੇਂ ਕਾਲਜਾਂ ਦੀ ਉਸਾਰੀ ਲਈ 36 ਕਰੋੜ ਜਾਰੀ ਕੀਤੇ ਗਏ ਹਨ। ਸਰਕਾਰੀ ਕਾਲਜਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ 86 ਕਰੋੜ ਰੁਪਏ ਹਨ। ਤਕਨੀਕੀ ਸਿੱਖਿਆ ਸੰਸਥਾਵਾਂ ਦੇ ਸੁਧਾਰ ਲਈ 615 ਕਰੋੜ ਦਾ ਪ੍ਰਸਤਾਵ ਹੈ। 137 ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ 'ਚ 28,607 ਸਿਖਿਆਰਥੀਆਂ ਦਾ ਦਾਖਲਾ ਹੋ ਚੁੱਕਿਆ ਹੈ। 

Mar 10, 2023 12:35 PM

ਈ-ਗਵਰਨੈਂਸ ਪ੍ਰਾਜੈਕਟਾਂ ਲਈ 77 ਕਰੋੜ ਰੁਪਏ

ਵਿੱਤ ਹਰਪਾਲ ਚੀਮਾ ਨੇ ਦੱਸਿਆ ਕਿ ਈ-ਗਵਰਨੈਂਸ ਪ੍ਰਾਜੈਕਟਾਂ ਲਈ 77 ਕਰੋੜ ਰੁਪਏ ਰੱਖਿਆ ਗਿਆ ਹੈ। ਆਈਸੀਸੀਟੀ ਬੁਨਿਆਦੀ ਢਾਂਚੇ ਲਈ 40 ਕਰੋੜ ਰੁਪਏ ਹੈ। 

Mar 10, 2023 12:32 PM

ਵਿੱਤੀ ਪ੍ਰੋਤਸਾਹਨ ਲਈ 3,751 ਕਰੋੜ ਰੁਪਏ

ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਵਿੱਤੀ ਪ੍ਰੋਤਸਾਹਨ ਲਈ 3,751 ਕਰੋੜ ਰੁਪਏ ਦਾ ਉਪਬੰਧ ਕਰਨ ਦੀ ਤਜਵੀਜ ਹੈ ਜੋ ਕਿ ਵਿੱਤੀ ਸਾਲ 2022-23 ਨਾਲੋਂ 19 ਫੀਸਦ ਵੱਧ ਹੈ। 

Mar 10, 2023 12:28 PM

ਰੁਜ਼ਗਾਰ ਸਿਰਜਣ ਅਤੇ ਹੁਨਰ ਵਿਕਾਸ ਲਈ 231 ਕਰੋੜ ਰੁਪਏ

ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਰੁਜ਼ਗਾਰ ਸਿਰਜਣ ਅਤੇ ਹੁਨਰ ਵਿਕਾਸ ਦੇ ਲਈ 231 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 36 ਫੀਸਦ ਜਿਆਦਾ ਹੈ। 

Mar 10, 2023 12:26 PM

ਆਯੂਸ਼ ਹਸਪਤਾਲ ਲਈ 18 ਕਰੋੜ ਰੁਪਏ ਤਜਵੀਜ਼

ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਆਯੂਸ਼ ਹਸਪਤਾਲ ਬਣਾਉਣ ਦੇ ਲਈ ਸਾਲ 2023-24 ਲਈ 18 ਕਰੋੜ ਰੁਪਏ ਰਾਖਵੇਂ ਕੀਤੇ ਜਾਣ ਦੀ ਤਜ਼ਵੀਜ ਹੈ। 

Mar 10, 2023 12:23 PM

ਜੱਚਾ ਅਤੇ ਬੱਚਾ ਸਿਹਤ ਲਈ 16 ਕਰੋੜ ਰੁਪਏ

ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਜੱਚਾ ਅਤੇ ਬੱਚਾ ਸਿਹਤ ਲਈ ਸਾਲ 2023-24 ਲਈ 16 ਕਰੋੜ ਰੁਪਏ ਦੇ ਫੰਡ ਦੀ ਤਜਵੀਜ਼ ਹੈ। 

Mar 10, 2023 12:22 PM

ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ ਲਈ 39 ਕਰੋੜ ਰੁਪਏ

ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੇ ਲਈ 39 ਕਰੋੜ ਰੁਪਏ ਦੇ ਸ਼ੁਰੂਆਤੀ ਖਰਚੇ ਦਾ ਪ੍ਰਸਤਾਵ ਰੱਖਿਆ ਗਿਆ ਹੈ। 

Mar 10, 2023 12:18 PM

ਸਿਹਤ ਅਤੇ ਪਰਿਵਾਰ ਭਲਾਈ ਲਈ 4,781 ਕਰੋੜ ਰੁਪਏ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਲਈ 4,781 ਕਰੋੜ ਰੁਪਏ ਰੱਖਿਆ ਗਿਆ ਹੈ ਜੋ ਕਿ ਪਿਛਲੇ ਵਰ੍ਹੇ ਦੇ ਮੁਕਾਬਲੇ 11 ਫੀਸਦ ਦਾ ਵਾਧਾ ਹੈ। 

Mar 10, 2023 12:15 PM

ਮੈਡੀਕਲ ਸਿੱਖਿਆ ਲਈ 1,015 ਕਰੋੜ ਰੁਪਏ

ਮੈਡੀਕਲ ਸਿੱਖਿਆ ਲਈ ਵਿੱਤੀ ਸਾਲ 2023-24 ਵਿੱਚ 1,015 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਸਰਕਾਰੀ ਮੈਡੀਕਲ ਕਾਲਡ, ਅੰਮ੍ਰਿਤਰ ਅਤੇ ਰਾਜਿੰਦਰਾ ਹਸਪਤਾਲ ਪਟਿਆਲਾ ਵਿੱਚ ਟਰੌਮਾ ਸੈਂਟਰ ਤੇ ਪਿੰਡ ਠੀਕਰੀਵਾਲ ਜਿਲ੍ਹਾ ਬਰਨਾਲਾ ਵਿਖੇ ਇੱਕ ਨਵਾਂ ਨਰਸਿੰਗ ਕਾਲਜ ਸਥਾਪਤ ਕਰਨ ਦੀ ਤਜ਼ਵੀਜ ਹੈ।  

Mar 10, 2023 12:12 PM

ਖੇਡਾਂ ਦੇ ਬੁਨਿਆਦੀ ਢਾਂਚੇ ਲਈ 258 ਕਰੋੜ ਰੁਪਏ

ਵਿੱਤ ਮੰਤਰੀ ਨੇ ਦੱਸਿਆ ਕਿ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਲਈ ਅਤੇ ਵੱਖ ਵੱਖ ਪਹਿਲਕਦਮੀਆਂ ਕਰਨ ਦੇ ਲਈ 258 ਰੁਪਏ ਦੀ ਵੰਡ ਵਿੱਤੀ ਸਾਲ 2023-24 ਲਈ ਰਾਖਵੀਂ ਕਰਨ ਦੀ ਤਜਵੀਜ਼ ਰੱਖਿਆ ਗਿਆ ਹੈ। ਜੋ ਕਿ ਵਰ੍ਹੇ ਤੋਂ 55 ਫੀਸਦ ਵੱਧ ਹੈ। 

Mar 10, 2023 12:06 PM

ਬਜਟ ’ਚ 4.98 ਕਰੋੜ ਘਾਟੇ ਦਾ ਅਨੁਮਾਨ- ਵਿੱਤ ਮੰਤਰੀ

ਵਿੱਤ ਮੰਤਰੀ ਨੇ ਦੱਸਿਆ ਕਿ ਇਸ ਸਾਲ ਬਜਟ ’ਚ 4.98 ਕਰੋੜ ਘਾਟੇ ਦਾ ਅਨੁਮਾਨ ਰੱਖਿਆ ਗਿਆ ਹੈ। ਬਜਟ ਦਾ ਮਾਲੀਆ ਘਾਟਾ 3.32 ਫੀਸਦ ਰਹਿਣ ਦਾ ਅਨੁਮਾਨ ਹੈ। ਮੀਡ ਡੇਅ ਮੀਲ ਲਈ 456 ਕਰੋੜ ਰੁਪਏ ਦੀ ਤਜਵੀਜ਼ ਹੈ। ਖੇਤੀਬਾੜੀ ਤੇ ਸਹਾਇਕ ਖੇਤਰਾਂ ਲਈ 13 ਹਜ਼ਾਰ 888 ਕਰੋੜ ਦੀ ਤਜਵੀਜ਼ ਹੈ। 


Mar 10, 2023 12:01 PM

ਪਸ਼ੂ ਪਾਲਣ ਵਿਭਾਗ ਲਈ 605 ਕਰੋੜ ਰੁਪਏ

ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਲਈ 605 ਕਰੋੜ ਰੁਪਏ ਰੱਖਿਆ ਗਿਆ ਹੈ। ਝੀਂਗਾ ਮੱਛੀ ਪਾਲਣ ਨੂੰ ਹੁਲਾਰਾ ਦੇਣ ਲਈ 10 ਕਰੋੜ ਰੁਪਏ ਰੱਖੇ ਗਏ ਹਨ। ਸਾਲ 2023-24 ਲਈ 1 ਕਰੋੜ ਬੂਟੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ। 

Mar 10, 2023 11:59 AM

ਸਿੱਖਿਆ ਲਈ 17 ਹਜ਼ਾਰ 74 ਕਰੋੜ ਦਾ ਬਜਟ

ਸਿੱਖਿਆ ਖੇਤਰ ਦੇ ਲਈ ਲਈ 17 ਹਜ਼ਾਰ 74 ਕਰੋੜ ਦਾ ਬਜਟ ਰੱਖਿਆ ਗਿਆ ਹੈ। ਜੋ ਕਿ ਪਿਛਲੇ ਵਰ੍ਹੇ ਨਾਲੋਂ 12 ਫੀਸਦ ਜਿਆਦਾ ਹੈ। 

Mar 10, 2023 11:54 AM

ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਲਈ 258 ਕਰੋੜ ਰੁਪਏ

ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਜੰਗਲਾਤ ਤੇ ਜੰਗਲੀ ਜੀਵ ਵਿਭਾਗ ਲਈ 258 ਕਰੋੜ ਰੁਪਏ ਤੈਅ ਕੀਤੇ ਗਏ ਹਨ। 

Mar 10, 2023 11:49 AM

ਪੰਜਾਬ ’ਚ ਵੀ ਹੋਣਗੇ ਹਿਮਾਚਲ ਵਾਂਗ ਸੇਬ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ’ਚ ਪੰਜਾਬ ਵਾਂਗ ਹੀ ਸੇਬ ਹੋਣਗੇ। ਇਸਦੇ ਲਈ ਜੀਐਨਡੀਯੂ ਨੇ ਟਿਸ਼ੂ ਕਲਚਰ ਤੋਂ ਸੇਬ ਦੀ ਕਿਸਮ ਤਿਆਰ ਕੀਤੀ ਹੈ। 

Mar 10, 2023 11:48 AM

ਮਿਲਕਫੈੱਡ ਲਈ 100 ਕਰੋੜ ਹੋਰ ਦੇਣ ਦੀ ਤਜਵੀਜ

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਜੀਐਸਟੀ ਕਲੈਕਸ਼ਨ 6 ਲੱਖ 98 ਹਜ਼ਾਰ 635 ਕਰੋੜ ਰੁਪਏ ਰਿਹਾ ਹੈ। ਇਸ ਸਾਲ 9.24 ਫੀਸਦ ਜੀਐਸਟੀ ਕਲੈਕਸ਼ਨ ’ਚ ਵਾਧਾ ਹੋਇਆ ਹੈ। ਮਿਲਕਫੈੱਡ ਲਈ 100 ਕਰੋੜ ਤੈਅ ਕੀਤਾ ਗਿਆ ਹੈ।

Mar 10, 2023 11:40 AM

ਪਰਾਲੀ ਦੇ ਪ੍ਰਬੰਧਨ ਲਈ 350 ਕਰੋੜ ਦੀ ਤਜਵੀਜ

ਵਿੱਤ ਮੰਤਰੀ ਨੇ ਕਿਹਾ ਕਿ 125 ਕਰੋੜ ਮੂੰਗੀ ਦੀ ਖਰੀਦ ਅਤੇ ਝੋਨੇ ਦੀ ਸਿੱਧੀ ਬਿਜਾਈ ਲਈ ਰੱਖੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਿਚ 30% ਕਮੀ ਆਈ ਹੈ।ਪਰਾਲੀ ਨੂੰ ਅੱਗ ਨਾ ਲਗਾਉਣ ਲਈ 350 ਕਰੋੜ ਦਾ ਬਜਟ ਰੱਖਿਆ ਹੈ। ਜਦਕਿ 9331 ਕਰੋੜ ਮੁਫ਼ਤ ਬਿਜਲੀ ਦੇਣ ਲਈ ਰਾਖਵਾਂ ਰੱਖਿਆ ਗਿਆ ਹੈ। ਜਦਕਿ  ਬਾਗਬਾਨੀ ਲਈ 253 ਕਰੋੜ ਰਾਖਵਾਂ ਰੱਖਿਆ ਹੈ। 

Mar 10, 2023 11:36 AM

ਪੇਂਡੂ ਵਿਕਾਸ ਫੰਡ ਦਾ 2880 ਕਰੋੜ ਰੁਪਏ ਕੇਂਦਰ ਵੱਲ ਬਕਾਇਆ- ਵਿੱਤ ਮੰਤਰੀ

ਬਜਟ ਪੇਸ਼ ਕਰਦੇ ਹੋਏ ਵਿੱਤ ਹਰਪਾਲ ਸਿੰਘ ਚੀਮਾ ਨੇ ਬਾਸਮਤੀ ਦੀ ਖੇਤੀ ਨੂੰ ਹੁਲਾਰਾ ਦੇਣ ਦਾ ਐਲਾਨ ਕੀਤਾ ਗਿਆ ਹੈ। ਨਾਲ ਹੀ ਝੋਨੇ ਦੀ ਸਿੱਧੀ ਬਿਜਾਈ ਤੇ ਮੂੰਗੀ ਦੀ ਕਾਸ਼ਤ ਵਧਾਉਣ ਲਈ 125 ਕਰੋੜ ਰੁਪਏ ਤੈਅ ਕੀਤੇ ਗਏ ਹਨ। ਪੇਂਡੂ ਵਿਕਾਸ ਫੰਡ ਦਾ 2880 ਕਰੋੜ ਰੁਪਏ ਕੇਂਦਰ ਵੱਲ ਬਕਾਇਆ ਹੈ। 


Mar 10, 2023 11:32 AM

ਸਲਾਨਾ ਖਰਚਿਆਂ ਲਈ 74 ਹਜ਼ਾਰ 620 ਕਰੋੜ ਰੁਪਏ

 ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਲਾਨਾ ਖਰਚਿਆਂ ਲਈ 74 ਹਜ਼ਾਰ 620 ਕਰੋੜ ਰੁਪਏ ਹੈ। ਜਦਕਿ ਖੇਤੀਬਾੜੀ ਸੈਕਟਰ ਦੇ ਲਈ 13888 ਕਰੋੜ ਰੁਪਏ ਤੈਅ ਕੀਤੇ ਗਏ ਹਨ। 

Mar 10, 2023 11:30 AM

1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਕੁੱਲ ਬਜਟ

ਪੰਜਾਬ ਸਰਕਾਰ ਦਾ ਇਸ ਸਾਲ ਦਾ ਬਜਟ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਕੁੱਲ ਬਜਟ  ਹੈ ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 26 ਫੀਸਦ ਜਿਆਦਾ ਹੈ।

Mar 10, 2023 11:27 AM

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਬਜਟ 2023 ਪੇਸ਼

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਬਜਟ 2023 ਪੇਸ਼ 

'ਸੁਫਨਿਆਂ ਦਾ ਘਰ ਲੋਕ ਬਣਾ ਸਕਣਗੇ'

'ਖੇਤੀ ਵਿਭਿੰਨਤਾ ਲਈ ਯੋਗ ਕਦਮ ਸਰਕਾਰ ਨੇ ਚੁੱਕੇ'

'ਅਸੀਂ ਵਿਤੀ ਹਾਲਾਤਾਂ ਨੂੰ ਲੈਕੇ ਵ੍ਹਾਈਟ ਪੇਪਰ ਵਿਧਾਨ ਸਭਾ ਚ ਲੈਕੇ ਆਏ'

'ਸਾਡੀ ਸਰਕਾਰ ਵਲੋਂ ਗੰਨਾ ਕਾਸ਼ਤਕਾਰਾਂ ਨੂੰ ਭੁਗਤਾਨ ਕੀਤਾ ਗਿਆ'

Mar 10, 2023 11:19 AM

ਸਿੱਖਿਆ ਅਤੇ ਸਿਹਤ ਖੇਤਰ ਨੂੰ ਕਰ ਰਹੇ ਹਾਂ ਮਜ਼ਬੂਤ- ਵਿੱਤ ਮੰਤਰੀ

ਆਪਣੇ ਬਜਟ ਭਾਸ਼ਣ ਦੌਰਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਖੇਤਰ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਹੁਣ ਤੱਕ ਪੰਜਾਬ ਦੇ ਨੌਜਵਾਨਾਂ ਨੂੰ 26 ਹਜ਼ਾਰ 797 ਨੌਕਰੀਆਂ ਦਿੱਤੀਆਂ ਗਈਆਂ ਹਨ। ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਪੂਰਾ ਕੀਤਾ ਗਿਆ ਹੈ। 

Mar 10, 2023 11:12 AM

ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਪੇਸ਼ ਕਰ ਰਹੇ ਬਜਟ

ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਪੇਸ਼ ਕਰ ਰਹੇ ਬਜਟ 


Mar 10, 2023 10:28 AM

ਥੋੜੀ ਦੇਰ ’ਚ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤਾ ਜਾਵੇਗਾ ਬਜਟ

ਥੋੜੀ ਦੇਰ ’ਚ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਬਜਟ ਪੇਸ਼ ਕੀਤਾ ਜਾਵੇਗਾ। ਮਾਨ ਸਰਕਾਰ ਦਾ ਪਹਿਲਾਂ ਪੂਰਨ ਬਜਟ ਹੋਵੇਗਾ।ਬਜਟ ਪੇਸ਼ ਹੋਣ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਲੋਕਾਂ ਦੀਆਂ ਆਸਾਂ ਉਮੀਦਾਂ ’ਤੇ ਬਜਟ ਖਰਾ ਉੱਤਰੇਗਾ।  



Mar 10, 2023 10:06 AM

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ

ਪੰਜਾਬ ਵਿਧਾਨਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ 11 ਵਜੇ ਬਜਟ ਪੇਸ਼ ਕਰਨਗੇ। 


Mar 10, 2023 09:33 AM

ਬਜਟ ਪੇਸ਼ ਹੋਣ ਤੋਂ ਪਹਿਲਾਂ ਸੀਐੱਮ ਮਾਨ ਦਾ ਬਿਆਨ

ਪੰਜਾਬ ਦੇ ਬਜਟ ਪੇਸ਼ ਹੋਣ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ ਜਿਸ ’ਚ ਉਨ੍ਹਾਂ ਨੇ ਲਿਖਿਆ ਹੈ ਕਿ ਅੱਜ ਦਾ ਦਿਨ ਸਾਡੇ ਲਈ ਇਤਿਹਾਸਕ ਹੈ। ਪਿਛਲੇ ਸਾਲ ਅੱਜ ਦੇ ਹੀ ਦਿਨ ਪੰਜਾਬ ਦੇ ਲੋਕਾਂ ਦਾ ਫ਼ਤਵਾ ਚੋਣ ਨਤੀਜਿਆਂ ਦੇ ਰੂਪ 'ਚ ਸਾਨੂੰ ਮਿਲਿਆ ਸੀ ਤੇ ਅੱਜ ਸਾਡੀ ਸਰਕਾਰ ਆਪਣਾ ਪਹਿਲਾ ਪੂਰਨ ਬਜਟ ਪੇਸ਼ ਕਰਨ ਜਾ ਰਹੀ ਹੈ। ਮੈਨੂੰ ਉਮੀਦ ਹੈ ਕਿ ਅੱਜ ਦਾ ਬਜਟ ਲੋਕ ਪੱਖੀ ਹੋਵੇਗਾ ਤੇ 'ਰੰਗਲੇ ਪੰਜਾਬ' ਵੱਲ ਵੱਧਦੇ ਪੰਜਾਬ ਦੀ ਝਲਕ ਵਿਖਾਈ ਦੇਵੇਗੀ। 


Punjab Budget 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਤੀ ਸਾਲ 2023-24 ਲਈ ਅੱਜ ਆਪਣਾ ਬਜਟ ਪੇਸ਼ ਕੀਤਾ। ਇਸ ਬਜਟ ਨੂੰ ਖਜ਼ਾਨਾ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤਾ ਗਿਆ। ਇਸ ਸਾਲ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਕੁੱਲ ਬਜਟ ਹੈ। 

ਦੱਸ ਦਈਏ ਕਿ ਵਿਧਾਨਸਭਾ ਦੀ ਕਾਰਵਾਈ ਸਵੇਰੇ 10 ਵਜੇ ਸ਼ੁਰੂ ਹੋਈ।ਪ੍ਰਸ਼ਨਕਾਲ ਦੇ ਨਾਲ ਸਦਨ ਦੀ ਕਾਰਵਾਈ ਸ਼ੁਰੂ ਹੋਈ। ਫਿਲਹਾਲ ਸਾਰਿਆਂ ਦੀਆਂ ਨਜ਼ਰ ਖਜ਼ਾਨਾ ਮੰਤਰੀ ਹਰਪਾਲ ਚੀਮਾ ਦੇ ਪਿਟਾਰੇ ’ਤੇ ਹਨ ਕਿ ਉਨ੍ਹਾਂ ਦੇ ਪਿਟਾਰੇ ਚੋਂ ਕਿਸ ਲਈ ਕੀ ਕੁਝ ਨਿਕਲਦਾ ਹੈ। 


ਦੱਸ ਦਈਏ ਕਿ ਪੰਜਾਬ ਸਰਕਾਰ ਦਾ ਬਜਟ 2023-24 ਦੋ ਭਾਗਾਂ ਵਿੱਚ ਹੋਣ ਜਾ ਰਿਹਾ ਹੈ। 16ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 3 ਮਾਰਚ ਤੋਂ ਸ਼ੁਰੂ ਹੋਇਆ ਹੈ ਅਤੇ 24 ਮਾਰਚ ਤੱਕ ਚੱਲੇਗਾ। ਬਜਟ ਪੇਸ਼ ਹੋਣ ਤੋਂ ਬਾਅਦ ਬਜਟ 'ਤੇ ਬਹਿਸ ਹੋਵੇਗੀ।ਬਜਟ ਅਨੁਮਾਨਾਂ 'ਤੇ ਬਹਿਸ 11 ਮਾਰਚ ਨੂੰ ਸਵੇਰੇ 10 ਵਜੇ ਸ਼ੁਰੂ ਹੋ ਕੇ ਇਸ ਦੇ ਖ਼ਤਮ ਹੋਣ ਅਤੇ ਵੋਟਿੰਗ ਤੱਕ ਚੱਲੇਗੀ।

ਇਸ ਤੋਂ ਬਾਅਦ 22 ਮਾਰਚ ਨੂੰ ਸਵੇਰੇ 10 ਵਜੇ ਗੈਰ-ਸਰਕਾਰੀ ਕੰਮਕਾਜ ਹੋਵੇਗਾ। ਇਸ ਉਪਰੰਤ 24 ਮਾਰਚ ਨੂੰ ਵਿਧਾਨ ਸਭਾ ਦਾ ਕੰਮਕਾਜ ਹੋਵੇਗਾ, ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਅੰਮ੍ਰਿਤਪਾਲ ਦਾ ਸੋਸ਼ਲ ਮੀਡੀਆ ਹੈਂਡਲਰ ਡਿਟੇਨ; ਜਲੰਧਰ ਵਿੱਚ ਦਰਜ FIR ਤੋਂ ਬਾਅਦ LOC ਜਾਰੀ

- PTC NEWS

Top News view more...

Latest News view more...