Bulandshahr Road Accident : ਬੁਲੰਦਸ਼ਹਿਰ 'ਚ ਭਿਆਨਕ ਸੜਕ ਹਾਦਸਾ, ਇੱਕ ਔਰਤ ਸਮੇਤ ਤਿੰਨ ਲੋਕਾਂ ਦੀ ਮੌਤ ਅਤੇ 31 ਜ਼ਖਮੀ , ਪੰਜਾਬ ਤੋਂ ਪਰਤ ਰਹੇ ਸਨ ਮਜ਼ਦੂਰ
Bulandshahr Road Accident : ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਹਾਂਗੀਰਾਬਾਦ ਕੋਤਵਾਲੀ ਖੇਤਰ ਵਿੱਚ ਪੰਜਾਬ ਤੋਂ ਮਜ਼ਦੂਰੀ ਕਰਕੇ ਵਾਪਸ ਪਰਤ ਰਹੇ ਸ਼ਾਹਜਹਾਂਪੁਰ ਅਤੇ ਹਰਦੋਈ ਜ਼ਿਲ੍ਹੇ ਦੇ ਲੋਕਾਂ ਨਾਲ ਭਰਿਆ ਇੱਕ ਕੈਂਟਰ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇੱਕ ਔਰਤ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 30 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।
ਮੌਕੇ 'ਤੇ ਮੌਜੂਦ ਲੋਕ ਘਟਨਾ ਵਾਲੀ ਥਾਂ ਵੱਲ ਭੱਜੇ ਅਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਬਚਾਅ ਕਾਰਜ ਚਲਾਇਆ ਅਤੇ ਕੈਂਟਰ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਜ਼ਿਲ੍ਹਾ ਹਸਪਤਾਲ ਭੇਜਿਆ। ਪੰਜ ਲੋਕਾਂ ਨੂੰ ਜ਼ਿਲ੍ਹਾ ਹਸਪਤਾਲ ਤੋਂ ਉੱਚ ਕੇਂਦਰ ਵਿੱਚ ਰੈਫਰ ਕੀਤਾ ਗਿਆ ਹੈ। ਪੁਲਿਸ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਸ਼ਾਹਜਹਾਂਪੁਰ ਅਤੇ ਹਰਦੋਈ ਜ਼ਿਲ੍ਹਿਆਂ ਦੇ ਮਜ਼ਦੂਰ ਪੰਜਾਬ ਦੇ ਇੱਕ ਇੱਟਾਂ ਦੇ ਭੱਠੇ 'ਤੇ ਕੰਮ ਕਰਨ ਤੋਂ ਬਾਅਦ ਘਰ ਪਰਤ ਰਹੇ ਸਨ। ਸ਼ੁੱਕਰਵਾਰ ਸਵੇਰੇ ਕਰੀਬ 6:30 ਵਜੇ ਬੁਲੰਦਸ਼ਹਿਰ ਦੇ ਜਹਾਂਗੀਰਾਬਾਦ ਥਾਣਾ ਖੇਤਰ ਦੇ ਅਧੀਨ 11 ਮਿੱਲ ਚੌਕੀ ਦੇ ਨੇੜੇ ਬੁਲੰਦਸ਼ਹਿਰ ਅਨੂਪਸ਼ਹਿਰ ਰੋਡ 'ਤੇ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਕੈਂਟਰ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਕੈਂਟਰ ਦੇ ਕਿ ਹਿਸੇ ਹੋ ਗਏ।
ਇਸ ਹਾਦਸੇ ਤੋਂ ਬਾਅਦ ਟਰੱਕ ਦਾ ਡਰਾਈਵਰ ਫਰਾਰ ਹੋ ਗਿਆ। ਕੈਂਟਰ ਚਾਲਕ ਅਤੇ ਇੱਕ ਔਰਤ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। 30 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਹਾਦਸੇ ਤੋਂ ਬਾਅਦ ਚੀਕ-ਚਿਹਾੜਾ ਪੈ ਗਿਆ। ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੰਜ ਲੋਕਾਂ ਨੂੰ ਗੰਭੀਰ ਹਾਲਤ ਵਿੱਚ ਰੈਫਰ ਕੀਤਾ ਗਿਆ ਹੈ। ਪੁਲਿਸ ਵੱਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
- PTC NEWS