Sat, Mar 14, 2026
Whatsapp

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਘਰ ’ਤੇ ਚੱਲਿਆ ਪੀਲਾ ਪੰਜਾ; ਭੁਲੱਥ ਦੇ ਪਿੰਡ ਰਾਮਗੜ੍ਹ ’ਚ ਭਾਰੀ ਹੰਗਾਮਾ

ਪ੍ਰਸ਼ਾਸਨ ਦੀ ਇਸ ਕਾਰਵਾਈ ਦੇ ਨਾਲ ਰਾਮਗੜ੍ਹ ਪਿੰਡ ਵਿੱਚ ਤਣਾਅਪੂਰਨ ਮਾਹੌਲ ਬਣ ਗਿਆ। ਉਸ ਸਮੇਂ ਵਿਧਾਇਕ ਖਹਿਰਾ ਵੀ ਆਪਣੇ ਦੇ ਘਰ ਵਿੱਚ ਮੌਜੂਦ ਸਨ।

Reported by:  PTC News Desk  Edited by:  Aarti -- February 23rd 2026 01:11 PM -- Updated: February 23rd 2026 04:54 PM
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਘਰ ’ਤੇ ਚੱਲਿਆ ਪੀਲਾ ਪੰਜਾ; ਭੁਲੱਥ ਦੇ ਪਿੰਡ ਰਾਮਗੜ੍ਹ ’ਚ ਭਾਰੀ ਹੰਗਾਮਾ

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਘਰ ’ਤੇ ਚੱਲਿਆ ਪੀਲਾ ਪੰਜਾ; ਭੁਲੱਥ ਦੇ ਪਿੰਡ ਰਾਮਗੜ੍ਹ ’ਚ ਭਾਰੀ ਹੰਗਾਮਾ

ਕਪੂਰਥਲਾ ਦੇ ਭੁਲੱਥ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਘਰ ’ਤੇ ਪੀਲਾ ਪੰਜਾ ਚੱਲਿਆ। ਦੱਸ ਦਈਏ ਕਿ ਸੁਖਪਾਲ ਸਿੰਘ ਖਹਿਰਾ ’ਤੇ ਪੰਚਾਇਤ ਦੀ ਜਮੀਨ ਦੱਬਣ ਦਾ ਇਲਜ਼ਾਮ ਹੈ। ਜਿਸ ਦੇ ਚੱਲਦੇ ਇਹ ਕਾਰਵਾਈ ਕੀਤੀ ਗਈ ਹੈ। ਹਾਲਾਂਕਿ ਸੁਖਪਾਲ ਸਿੰਘ ਖਹਿਰਾ ਨੇ ਆਪਣੇ ’ਤੇ ਲੱਗੇ ਇਲਜ਼ਾਮਾਂ ਨੂੰ ਨਕਾਰਿਆ ਹੈ।


ਪ੍ਰਸ਼ਾਸਨ ਦੀ ਇਸ ਕਾਰਵਾਈ ਦੇ ਨਾਲ ਰਾਮਗੜ੍ਹ ਪਿੰਡ ਵਿੱਚ ਤਣਾਅਪੂਰਨ ਮਾਹੌਲ ਬਣ ਗਿਆ। ਉਸ ਸਮੇਂ ਵਿਧਾਇਕ ਖਹਿਰਾ ਵੀ ਆਪਣੇ ਦੇ ਘਰ ਵਿੱਚ ਮੌਜੂਦ ਸਨ। ਖਹਿਰਾ ਦੀ ਅਪੀਲ ਤੋਂ ਬਾਅਦ, ਉਨ੍ਹਾਂ ਦੇ ਸਮਰਥਕਾਂ ਦੀ ਵੱਡੀ ਗਿਣਤੀ ਉਨ੍ਹਾਂ ਦੇ ਘਰ ਦੇ ਬਾਹਰ ਇਕੱਠੀ ਹੋ ਗਈ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

ਉਨ੍ਹਾਂ ਇਲਜ਼ਾਮ ਲਗਾਇਆ ਕਿ ਢਾਹੁਣ ਦੀ ਕੋਸ਼ਿਸ਼ ਬਿਨਾਂ ਨੋਟਿਸ ਦੇ ਕੀਤੀ ਗਈ ਸੀ। ਹਾਲਾਂਕਿ, ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ, ਐਸਐਸਪੀ ਗੌਰਵ ਤੂਰਾ ਦੀ ਅਗਵਾਈ ਵਿੱਚ ਭਾਰੀ ਪੁਲਿਸ ਫੋਰਸ ਨੂੰ ਮੌਕੇ 'ਤੇ ਤਾਇਨਾਤ ਕੀਤਾ ਗਿਆ ਸੀ, ਅਤੇ ਆਲੇ ਦੁਆਲੇ ਦੇ ਇਲਾਕੇ ਨੂੰ ਘੇਰ ਲਿਆ ਗਿਆ ਸੀ। 

- PTC NEWS

Top News view more...

Latest News view more...

PTC NETWORK
PTC NETWORK