Stubble Burning: ਪੰਜਾਬ 'ਚ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਲਗਾਤਾਰ ਜਾਰੀ, ਜ਼ਿਆਦਾਤਰ ਜ਼ਿਲ੍ਹਿਆਂ 'ਚ ਹਵਾ ਖਰਾਬ
Stubble Burning: ਪੰਜਾਬ ਵਿੱਚ ਸਾਉਣੀ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ ਮਾਮਲੇ ਘੱਟ ਨਹੀਂ ਹੋ ਰਹੇ ਹਨ। ਐਤਵਾਰ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਮੁਹੱਈਆ ਕਰਵਾਏ ਗਏ ਸੈਟੇਲਾਈਟ ਅੰਕੜਿਆਂ ਅਨੁਸਾਰ ਸੂਬੇ ਵਿੱਚ ਕੁੱਲ 52 ਥਾਵਾਂ 'ਤੇ ਪਰਾਲੀ ਸਾੜੀ ਗਈ ਹੈ। ਇਸ ਦਾ ਅਸਰ ਸੂਬੇ ਦੀ ਹਵਾ 'ਤੇ ਵੀ ਦੇਖਣ ਨੂੰ ਮਿਲਣ ਲੱਗਾ ਹੈ ਅਤੇ ਐਤਵਾਰ ਨੂੰ ਮੰਡੀ ਗੋਬਿੰਦਗੜ੍ਹ ਦੀ ਹਵਾ ਖਰਾਬ ਵਰਗ 'ਤੇ ਪਹੁੰਚ ਗਈ, ਜਿੱਥੇ AQI 230 ਦਰਜ ਕੀਤਾ ਗਿਆ।
#WATCH | Bathinda, Punjab: A farmer Ram Singh says, "The government should find a permanent solution so that the incidents of stubble burning can be reduced. Burning stubble is our compulsion. The government is not giving any solution, rather cases are being registered against… https://t.co/dpfqDYoeXl pic.twitter.com/jKsj64hvuh
— ANI (@ANI) October 21, 2024
ਕਿਸਾਨਾਂ ਦਾ ਕਹਿਣਾ ਹੈ ਕਿ ਉਹ ਬੇਵੱਸ ਹਨ। ਬਠਿੰਡਾ ਦੇ ਕਿਸਾਨ ਰਾਮ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਦਾ ਕੋਈ ਸਥਾਈ ਹੱਲ ਕੱਢਿਆ ਜਾਵੇ ਤਾਂ ਜੋ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਘੱਟ ਕੀਤਾ ਜਾ ਸਕੇ। ਪਰਾਲੀ ਸਾੜਨਾ ਸਾਡੀ ਮਜਬੂਰੀ ਹੈ। ਸਰਕਾਰ ਕੋਈ ਹੱਲ ਨਹੀਂ ਕਰ ਰਹੀ, ਸਗੋਂ ਕਿਸਾਨਾਂ 'ਤੇ ਹੀ ਕੇਸ ਦਰਜ ਕੀਤੇ ਜਾ ਰਹੇ ਹਨ... ਪ੍ਰਦੂਸ਼ਣ ਲਈ ਹਮੇਸ਼ਾ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਕੀ ਦਿੱਲੀ ਅਤੇ ਪੰਜਾਬ ਵਿੱਚ ਫੈਕਟਰੀਆਂ ਅਤੇ ਉਦਯੋਗ ਨਹੀਂ ਹਨ? ਕੀ ਉਹ ਪ੍ਰਦੂਸ਼ਣ ਵਿੱਚ ਯੋਗਦਾਨ ਨਹੀਂ ਪਾ ਰਹੇ ਹਨ?
ਅੰਮ੍ਰਿਤਸਰ ਤੇ ਤਰਨਤਾਰਨ ਤੋਂ ਬਾਅਦ ਹੁਣ ਪਟਿਆਲਾ ਤੇ ਫ਼ਿਰੋਜ਼ਪੁਰ ਵਿੱਚ ਵੀ ਪਰਾਲੀ ਸਾੜਨ ਦੇ ਮਾਮਲੇ ਜ਼ੋਰ ਫੜਨ ਲੱਗੇ ਹਨ। ਪਰਾਲੀ ਸਾੜਨ ਦੇ ਸਭ ਤੋਂ ਵੱਧ 11 ਮਾਮਲੇ ਪਟਿਆਲਾ ਵਿੱਚ ਸਾਹਮਣੇ ਆਏ ਹਨ। ਇਸ ਤੋਂ ਬਾਅਦ ਤਰਨਤਾਰਨ ਵਿੱਚ 10 ਅਤੇ ਫ਼ਿਰੋਜ਼ਪੁਰ ਵਿੱਚ 9 ਮਾਮਲੇ ਸਾਹਮਣੇ ਆਏ ਹਨ। ਫਤਿਹਗੜ੍ਹ ਸਾਹਿਬ 'ਚ 7 ਅਤੇ ਅੰਮ੍ਰਿਤਸਰ 'ਚ 4 ਮਾਮਲੇ ਸਾਹਮਣੇ ਆਏ ਹਨ। ਐਤਵਾਰ ਨੂੰ ਅੰਮ੍ਰਿਤਸਰ ਦਾ AQI 160, ਜਲੰਧਰ 143, ਖੰਨਾ 138, ਲੁਧਿਆਣਾ 119, ਪਟਿਆਲਾ 115 ਅਤੇ ਰੂਪਨਗਰ ਦਾ AQI 134 ਦਰਜ ਕੀਤਾ ਗਿਆ।
- PTC NEWS