Mon, Dec 8, 2025
Whatsapp

Hoshiarpur Road Accident : ਟਰੈਕਟਰ ਨਾਲ ਟਕਰਾਉਣ ਕਰਕੇ ਪਲਟੀ ਸਵਾਰੀਆਂ ਨਾਲ ਭਰੀ ਬੱਸ , ਇੱਕ ਦੀ ਮੌਤ ,8 ਜ਼ਖਮੀ

Hoshiarpur Road Accident : ਹੁਸ਼ਿਆਰਪੁਰ ਦੇ ਕਸਬਾ ਟਾਂਡਾ 'ਚ ਨੈਸ਼ਨਲ ਹਾਈਵੇ 'ਤੇ ਇੱਕ ਸਵਾਰੀਆਂ ਨਾਲ ਭਰੀ ਬੱਸ ਦਾ ਸ਼ਿਕਾਰ ਹੋ ਗਈ ਹੈ। ਜਾਣਕਾਰੀ ਅਨੁਸਾਰ ਸਵਾਰੀਆਂ ਨਾਲ ਭਰੀ ਬੱਸ ਟਰੈਕਟਰ ਨਾਲ ਟਕਰਾਉਣ ਕਰਕੇ ਪਲਟ ਗਈ ਹੈ। ਇਸ ਹਾਦਸੇ 'ਚ ਟਰੈਕਟਰ ਚਾਲਕ ਦੀ ਮੌਤ ਹੋ ਗਈ ਤੇ 8-10 ਸਵਾਰੀਆਂ ਜ਼ਖਮੀ ਹੋ ਗਈਆਂ ਹਨ। ਜ਼ਖਮੀਆਂ ਨੂੰ ਟਾਂਡਾ ਅਤੇ ਦਸੂਹਾ ਦੇ ਹਸਪਤਾਲ 'ਚ ਰੈਫਰ ਕੀਤਾ ਗਿਆ ਹੈ। ਇਸ ਮੌਕੇ 'ਤੇ ਪਹੁੰਚੀਆਂ ਟੀਮਾਂ ਵੱਲੋਂ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ।

Reported by:  PTC News Desk  Edited by:  Shanker Badra -- September 01st 2025 11:18 AM -- Updated: September 01st 2025 11:30 AM
Hoshiarpur Road Accident : ਟਰੈਕਟਰ ਨਾਲ ਟਕਰਾਉਣ ਕਰਕੇ ਪਲਟੀ ਸਵਾਰੀਆਂ ਨਾਲ ਭਰੀ ਬੱਸ , ਇੱਕ ਦੀ ਮੌਤ ,8 ਜ਼ਖਮੀ

Hoshiarpur Road Accident : ਟਰੈਕਟਰ ਨਾਲ ਟਕਰਾਉਣ ਕਰਕੇ ਪਲਟੀ ਸਵਾਰੀਆਂ ਨਾਲ ਭਰੀ ਬੱਸ , ਇੱਕ ਦੀ ਮੌਤ ,8 ਜ਼ਖਮੀ

Hoshiarpur Road Accident : ਹੁਸ਼ਿਆਰਪੁਰ ਦੇ ਕਸਬਾ ਟਾਂਡਾ 'ਚ ਪਿੰਡ ਮੂਣਕਾ ਫਾਟਕ ਨਜ਼ਦੀਕ ਜਲੰਧਰ -ਪਠਾਨਕੋਟ ਨੈਸ਼ਨਲ ਹਾਈਵੇ 'ਤੇ ਇੱਕ ਟੂਰਿਸਟ ਬੱਸ ਬੇਕਾਬੂ ਹੋ ਕੇ ਸੜਕ 'ਤੇ ਪਲਟ ਗਈ ਹੈ। ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।  ਇਸ ਭਿਆਨਕ ਹਾਦਸੇ ਵਿਚ ਕਾਰ,ਐਕਟਿਵਾ ਅਤੇ ਟਰੈਕਟਰ ਦੀ ਟੱਕਰ ਤੋਂ ਬਾਅਦ ਵਾਹਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਬੱਸ ਵਿਚ ਸਵਾਰ ਕਈ ਹੋਰ ਵਿਅਕਤੀ ਗੰਭੀਰ ਜਖ਼ਮੀ ਹੋਏ ਹਨ। 

ਜਾਣਕਾਰੀ ਅਨੁਸਾਰ ਸਵਾਰੀਆਂ ਨਾਲ ਭਰੀ ਬੱਸ ਟਰੈਕਟਰ ਨਾਲ ਟਕਰਾਉਣ ਕਰਕੇ ਪਲਟ ਗਈ ਹੈ। ਇਸ ਹਾਦਸੇ 'ਚ ਟਰੈਕਟਰ ਚਾਲਕ ਦੀ ਮੌਤ ਹੋ ਗਈ ਤੇ 8-10 ਸਵਾਰੀਆਂ ਜ਼ਖਮੀ ਹੋ ਗਈਆਂ ਹਨ। ਜ਼ਖਮੀਆਂ ਨੂੰ ਟਾਂਡਾ ਅਤੇ ਦਸੂਹਾ ਦੇ ਹਸਪਤਾਲ 'ਚ ਰੈਫਰ ਕੀਤਾ ਗਿਆ ਹੈ। ਇਸ ਮੌਕੇ 'ਤੇ ਪਹੁੰਚੀਆਂ ਟੀਮਾਂ ਵੱਲੋਂ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ।


 ਜਖ਼ਮੀਆਂ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਟਰੈਕਟਰ ਸਵਾਰ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ ਹੈ। ਕਾਰ ਸਵਾਰ ਜਸਦੀਪ ਕੌਰ ਪਤਨੀ ਬਲਜੀਤ ਸਿੰਘ ਅਤੇ ਹਰਮਨ ਸਿੰਘ ਸਨ ਆਫ ਬਲਜੀਤ ਸਿੰਘ ਜ਼ਖਮੀ ਹੋ ਗਏ ਹਨ। ਇਸ ਮੌਕੇ 'ਤੇ ਪਹੁੰਚ ਕੇ ਡੀਐਸਪੀ ਟਾਂਡਾ ਅਤੇ ਹੋਰ ਪੁਲਸ ਅਧਿਕਾਰੀਆਂ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। 

 ਇਸ ਤੋਂ ਪਹਿਲਾਂ ਪਿਛਲੇ ਮਹੀਨੇ ਹੁਸ਼ਿਆਰਪੁਰ ਦੇ ਦਸੂਹਾ ਵਿਚ ਭਿਆਨਕ ਹਾਦਸਾ ਵਾਪਰਿਆ ਸੀ। ਸੜਕ ਦੇ ਵਿਚਕਾਰ ਸਵਾਰੀਆਂ ਨਾਲ ਭਰੀ ਬੱਸ ਹੋਈ ਬੱਸ ਪਲਟ ਗਈ ਸੀ ਤੇ ਹਾਦਸੇ ‘ਚ ਇਕ ਬੱਚੀ ਸਣੇ 7 ਸਵਾਰੀਆਂ ਦੀ ਮੌਤ ਹੋ ਗਈ ਸੀ ਤੇ 2 ਦਰਜਨ ਦੇ ਲਗਭਗ ਲੋਕ ਜ਼ਖਮੀ ਦੱਸੇ ਜਾ ਰਹੇ ਸਨ। ਮੌਕੇ ‘ਤੇ ਬਚਾਅ ਕਾਰਜ ਕੀਤਾ ਜਾ ਰਿਹਾ ਹੈ।


- PTC NEWS

Top News view more...

Latest News view more...

PTC NETWORK
PTC NETWORK