Wed, Jul 22, 2026
Whatsapp

'ਮੀਰੀ-ਪੀਰੀ ਖਾਲਸਾ ਮਾਰਚ' ਦੌਰਾਨ ਗੁਰੂ ਸਾਹਿਬਾਨ ਦੇ ਪਾਵਨ ਸ਼ਸਤਰਾਂ ਦੇ ਦਰਸ਼ਨ ਕਰਵਾਉਣ ਲਈ ਬੱਸ ਰਵਾਨਾ

Miri Piri Khalsa March : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ‘ਗੜਗੱਜ’ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਸ ਮਾਰਚ ਦੌਰਾਨ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਜੀਵਨ, ਸਿੱਖ ਸਿਧਾਂਤਾਂ ਅਤੇ ਮੀਰੀ-ਪੀਰੀ ਦੇ ਸੰਦੇਸ਼ ਨਾਲ ਜੋੜਨ ਦਾ ਉਪਰਾਲਾ ਕੀਤਾ ਜਾਵੇਗਾ।

Reported by:  PTC News Desk  Edited by:  KRISHAN KUMAR SHARMA -- July 22nd 2026 05:38 PM -- Updated: July 22nd 2026 05:41 PM
'ਮੀਰੀ-ਪੀਰੀ ਖਾਲਸਾ ਮਾਰਚ' ਦੌਰਾਨ ਗੁਰੂ ਸਾਹਿਬਾਨ ਦੇ ਪਾਵਨ ਸ਼ਸਤਰਾਂ ਦੇ ਦਰਸ਼ਨ ਕਰਵਾਉਣ ਲਈ ਬੱਸ ਰਵਾਨਾ

'ਮੀਰੀ-ਪੀਰੀ ਖਾਲਸਾ ਮਾਰਚ' ਦੌਰਾਨ ਗੁਰੂ ਸਾਹਿਬਾਨ ਦੇ ਪਾਵਨ ਸ਼ਸਤਰਾਂ ਦੇ ਦਰਸ਼ਨ ਕਰਵਾਉਣ ਲਈ ਬੱਸ ਰਵਾਨਾ

ਸ੍ਰੀ ਅਨੰਦਪੁਰ ਸਾਹਿਬ (ਚਾਨਾ) : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਮੀਰੀ ਅਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕਰਨ ਦੇ ਇਤਿਹਾਸਕ ਦਿਹਾੜੇ ਨੂੰ ਸਮਰਪਿਤ ‘ਮੀਰੀ-ਪੀਰੀ ਖਾਲਸਾ ਮਾਰਚ’ 24 ਜੁਲਾਈ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ (Jathedar Kuldeep Singh Gargaj) ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਸ ਮਾਰਚ ਦੌਰਾਨ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਜੀਵਨ, ਸਿੱਖ ਸਿਧਾਂਤਾਂ ਅਤੇ ਮੀਰੀ-ਪੀਰੀ ਦੇ ਸੰਦੇਸ਼ ਨਾਲ ਜੋੜਨ ਦਾ ਉਪਰਾਲਾ ਕੀਤਾ ਜਾਵੇਗਾ। (Miri Piri Khalsa March)

ਇਸ ਮਾਰਚ ਦੀ ਵਿਸ਼ੇਸ਼ਤਾ ਗੁਰੂ ਸਾਹਿਬਾਨ ਦੇ ਪਾਵਨ ਸ਼ਸਤਰਾਂ ਵਾਲੀ ਵਿਸ਼ੇਸ਼ ਬੱਸ ਹੋਵੇਗੀ, ਜਿਸ ਨੂੰ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ (Takht Sri Kesgarh Sahib) ਤੋਂ ਅਰਦਾਸ ਉਪਰੰਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਤਖ਼ਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਹਰਦੀਪ ਸਿੰਘ, ਹੈੱਡ ਗ੍ਰੰਥੀ ਸਾਹਿਬਾਨ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ। ਬੱਸ ਦੇ ਨਾਲ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਐਸਕੋਰਟ ਵੀ ਤਾਇਨਾਤ ਕੀਤੀ ਗਈ ਹੈ।


ਜਾਣਕਾਰੀ ਅਨੁਸਾਰ ਮਾਰਚ 24 ਜੁਲਾਈ ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਹੋਵੇਗਾ। ਇਹ ਮਾਰਚ ਵੱਖ-ਵੱਖ ਇਤਿਹਾਸਕ ਗੁਰਧਾਮਾਂ ਤੋਂ ਹੁੰਦਾ ਹੋਇਆ 3 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਸੰਪੰਨ ਹੋਵੇਗਾ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਮੁੱਖ ਬੁਲਾਰੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਸਮੁੱਚੇ ਖਾਲਸਾ ਪੰਥ ਨੂੰ ਮੀਰੀ-ਪੀਰੀ ਦਿਵਸ ਦੀ ਵਧਾਈ ਦਿੰਦਿਆਂ ਸੰਗਤਾਂ ਨੂੰ ਇਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਰਚ ਦੌਰਾਨ ਨਿਸ਼ਾਨਚੀ ਸਿੰਘ, ਨਗਾਰਾ ਅਤੇ ਧਾਰਮਿਕ ਜਥੇ ਵੀ ਸ਼ਾਮਲ ਹੋਣਗੇ, ਜਿਸ ਨਾਲ ਸਿੱਖ ਪਰੰਪਰਾ ਅਤੇ ਵਿਰਾਸਤ ਦਾ ਵਿਲੱਖਣ ਪ੍ਰਗਟਾਵਾ ਹੋਵੇਗਾ।

ਇਹ ਵੀ ਪੜ੍ਹੋ... ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਅਣਪਛਾਤਿਆਂ ਵੱਲੋਂ ਬੇਸਬਾਲ ਤੇ ਗੰਡਾਸਿਆਂ ਨਾਲ ਹਮਲਾ, ਇੱਕ ਸ਼ਰਧਾਲੂ ਦਾ ਟੁੱਟਿਆ ਮੋਬਾਈਲ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK