Bus Strike In Punjab: PRTC, ਪਨਬਸ ਪੀਆਰਟੀਸੀ ਯੂਨੀਅਨ ਦੀ ਹੜਤਾਲ, ਚੰਡੀਗੜ੍ਹ ਡੀਪੂ ਦੀਆਂ ਬੱਸਾਂ ਦਾ ਚੱਕਾ ਜਾਮ
Bus Strike In Punjab: ਪੰਜਾਬ ’ਚ ਸਫਰ ਕਰਨ ਵਾਲੇ ਲੋਕਾਂ ਨੂੰ ਇੱਕ ਵਾਰ ਫਿਰ ਤੋਂ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸ ਦਈਏ ਕਿ ਪੰਜਾਬ ਦੇ ਪਨਬਸ ਤੇ ਪੀਆਰਟੀਸੀ ਦੇ 2511 ਯੂਨੀਅਨ ਵੱਲੋਂ ਹੜਤਾਲ ਕੀਤੀ ਗਈ ਹੈ। ਇਸ ਹੜਤਾਲ ਦੇ ਚੱਲਦੇ 100 ਬੱਸਾਂ ਅਤੇ 300 ਦੇ ਕਰੀਬ ਕੱਚੇ ਮੁਲਾਜ਼ਮ ਹੜਤਾਲ ’ਤੇ ਚੱਲੇ ਗਏ ਹਨ।
ਮਿਲੀ ਜਾਣਕਾਰੀ ਮੁਤਾਬਿਕ ਪਨਬਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਓਵਰ ਟਾਈਨ ਨੂੰ ਲੈ ਕੇ ਵਿਭਾਗ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦੇ ਚੰਡੀਗੜ੍ਹ ਤੋਂ ਵੱਖ ਵੱਖ ਥਾਵਾਂ ’ਤੇ ਜਾਣ ਵਾਲੀਆਂ ਬੱਸਾਂ ਚੰਡੀਗੜ੍ਹ ਡਿਪੂ ’ਚ ਹੀ ਰਹਿਣਗੀਆਂ। ਹੜਤਾਲ ਦੇ ਚੱਲਦੇ ਚੰਡੀਗੜ੍ਹ ਡਿਪੂ ਵੀ ਸਵੇਰ ਤੋਂ ਹੀ ਮੁਕੰਮਲ ਬੰਦ ਹੈ। ਜਿਸ ਕਾਰਨ ਯਾਤਰੀਆਂ ਨੂੰ ਬੱਸ ਅੱਡਿਆਂ ’ਤੇ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ: MP Amritpal Singh: ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ
- PTC NEWS