Wed, Oct 21, 2026
Whatsapp

ਚੰਡੀਗੜ੍ਹ ਦੇ ਤਾਜ ਹੋਟਲ ‘ਚ ਕਾਰੋਬਾਰੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

Chandigarh News: ਚੰਡੀਗੜ੍ਹ ਦੇ ਸੈਕਟਰ-17 ਸਥਿਤ ਤਾਜ ਹੋਟਲ ਦੇ ਇੱਕ ਕਮਰੇ ਵਿੱਚੋਂ ਬੁੱਧਵਾਰ ਨੂੰ ਉਸ ਵੇਲੇ ਹਫੜਾ-ਦਫੜੀ ਮੱਚ ਗਈ, ਜਦੋਂ ਉੱਥੇ ਠਹਿਰੇ ਇੱਕ ਕਾਰੋਬਾਰੀ ਦੀ ਭੇਤਭਰੀ ਹਾਲਤ ਵਿੱਚ ਲਾਸ਼ ਬਰਾਮਦ ਹੋਈ।

Reported by:  PTC News Desk  Edited by:  Amritpal Singh -- October 21st 2026 05:42 PM
ਚੰਡੀਗੜ੍ਹ ਦੇ ਤਾਜ ਹੋਟਲ ‘ਚ ਕਾਰੋਬਾਰੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਚੰਡੀਗੜ੍ਹ ਦੇ ਤਾਜ ਹੋਟਲ ‘ਚ ਕਾਰੋਬਾਰੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

Chandigarh News: ਚੰਡੀਗੜ੍ਹ ਦੇ ਸੈਕਟਰ-17 ਸਥਿਤ ਤਾਜ ਹੋਟਲ ਦੇ ਇੱਕ ਕਮਰੇ ਵਿੱਚੋਂ ਬੁੱਧਵਾਰ ਨੂੰ ਉਸ ਵੇਲੇ ਹਫੜਾ-ਦਫੜੀ ਮੱਚ ਗਈ, ਜਦੋਂ ਉੱਥੇ ਠਹਿਰੇ ਇੱਕ ਕਾਰੋਬਾਰੀ ਦੀ ਭੇਤਭਰੀ ਹਾਲਤ ਵਿੱਚ ਲਾਸ਼ ਬਰਾਮਦ ਹੋਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੈਕਟਰ-17 ਦੀ ਪੁਲਿਸ ਟੀਮ ਤੁਰੰਤ ਮੌਕੇ ਤੇ ਪਹੁੰਚੀ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਫੋਰੈਂਸਿਕ ਟੀਮ ਨੂੰ ਵੀ ਮੌਕੇ ਤੇ ਤਲਬ ਕੀਤਾ ਗਿਆ, ਜਿਸ ਨੇ ਕਮਰੇ ਵਿੱਚੋਂ ਜ਼ਰੂਰੀ ਸਬੂਤ ਇਕੱਠੇ ਕੀਤੇ ਹਨ।


ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਲਈ ਸੈਕਟਰ-16 ਦੇ ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ (GMSH-16) ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦਾ ਖ਼ੁਲਾਸਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗਾ। ਮੁੱਢਲੀ ਜਾਂਚ ਦੌਰਾਨ ਪੁਲਿਸ ਨਸ਼ੇ ਦੀ ਓਵਰਡੋਜ਼ ਜਾਂ ਜ਼ਿਆਦਾ ਸ਼ਰਾਬ ਪੀਣ ਕਾਰਨ ਮੌਤ ਹੋਣ ਦਾ ਖ਼ਦਸ਼ਾ ਜਤਾ ਰਹੀ ਹੈ, ਹਾਲਾਂਕਿ ਫ਼ਿਲਹਾਲ ਮੌਤ ਦੇ ਸਹੀ ਕਾਰਨਾਂ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ ਹੈ।


ਕਾਰੋਬਾਰੀ ਨੇ ਜ਼ਿਆਦਾ ਸ਼ਰਾਬ ਪੀਤੀ ਸੀ, ਕੁੜੀ ਤੋਂ ਪੁੱਛਗਿੱਛ ਜਾਰੀ: ਪੁਲਿਸ

ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸੈਕਟਰ-17 ਦੇ ਐੱਸ.ਐੱਚ.ਓ. (SHO) ਸੁਦੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਕਾਰੋਬਾਰੀ ਦੀ ਪਛਾਣ ਦੀਪਕ ਵਜੋਂ ਹੋਈ ਹੈ, ਜੋ ਲੰਘੇ ਕੱਲ੍ਹ ਹੀ ਇਸ ਹੋਟਲ ਵਿੱਚ ਆ ਕੇ ਠਹਿਰੇ ਸਨ। ਉਨ੍ਹਾਂ ਦਾ ਡਰਾਈਵਰ ਉਨ੍ਹਾਂ ਨੂੰ ਹੋਟਲ ਛੱਡ ਕੇ ਵਾਪਸ ਚਲਾ ਗਿਆ ਸੀ। ਅੱਜ ਸਵੇਰੇ ਕਰੀਬ 6 ਵਜੇ ਜਦੋਂ ਹੋਟਲ ਦਾ ਵੇਟਰ ਕਿਸੇ ਕੰਮ ਲਈ ਕਮਰੇ ਵੱਲ ਗਿਆ ਤਾਂ ਉਸ ਨੇ ਦੇਖਿਆ ਕਿ ਕਮਰੇ ਦਾ ਦਰਵਾਜ਼ਾ ਖੁੱਲ੍ਹਾ ਪਿਆ ਸੀ। ਜਦੋਂ ਉਹ ਅੰਦਰ ਗਿਆ ਤਾਂ ਦੀਪਕ ਬੇਸੁੱਧ ਹਾਲਤ ਵਿੱਚ ਪਏ ਸਨ ਅਤੇ ਉਨ੍ਹਾਂ ਦੀ ਸਿਹਤ ਕਾਫ਼ੀ ਖ਼ਰਾਬ ਜਾਪ ਰਹੀ ਸੀ।


ਹੋਟਲ ਸਟਾਫ਼ ਵੱਲੋਂ ਬਿਨਾਂ ਕਿਸੇ ਦੇਰੀ ਦੇ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਉਪਰੰਤ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਅਧਿਕਾਰੀਆਂ ਮੁਤਾਬਕ ਮੌਤ ਦੇ ਸਹੀ ਕਾਰਨਾਂ ਦੀ ਪੁਸ਼ਟੀ ਲਈ ਪੋਸਟਮਾਰਟਮ ਰਿਪੋਰਟ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੋਟਲ ਰੂਮ ਵਿੱਚ ਆਈ ਇੱਕ ਮੁਟਿਆਰ ਦੀ ਸ਼ਮੂਲੀਅਤ ਨੂੰ ਲੈ ਕੇ ਵੀ ਪੁਲਿਸ ਡੂੰਘਾਈ ਨਾਲ ਤਫ਼ਤੀਸ਼ ਕਰ ਰਹੀ ਹੈ ਅਤੇ ਉਸ ਕੋਲੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK