Mon, Apr 15, 2024
Whatsapp

ਕੀ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਵੀ ਚਲਾ ਸਕਦੇ ਸਰਕਾਰ ? ਸਮਝੋ ਕੀ ਕਹਿੰਦੇ ਨਿਯਮ

Written by  Jasmeet Singh -- March 22nd 2024 02:30 PM
ਕੀ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਵੀ ਚਲਾ ਸਕਦੇ ਸਰਕਾਰ ? ਸਮਝੋ ਕੀ ਕਹਿੰਦੇ ਨਿਯਮ

ਕੀ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਵੀ ਚਲਾ ਸਕਦੇ ਸਰਕਾਰ ? ਸਮਝੋ ਕੀ ਕਹਿੰਦੇ ਨਿਯਮ

Arvind Kejriwal ED Case: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀਰਵਾਰ ਨੂੰ ਗ੍ਰਿਫਤਾਰ ਕਰ ਲਿਆ। ਆਮ ਆਦਮੀ ਪਾਰਟੀ (ਆਪ) ਦੇ ਸਰਪ੍ਰਸਤ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ, ਜਿਨ੍ਹਾਂ ਨੂੰ ਦਿੱਲੀ ਆਬਕਾਰੀ ਨੀਤੀ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਤੋਂ ਪਹਿਲਾਂ ਉਨ੍ਹਾਂ ਦੀ ਪਾਰਟੀ ਦੇ ਕਈ ਸੀਨੀਅਰ ਆਗੂ ਵੀ ਇਸੇ ਮਾਮਲੇ ਵਿੱਚ ਗ੍ਰਿਫ਼ਤਾਰ ਹੋ ਚੁੱਕੇ ਹਨ। 

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਵਾਲ ਉੱਠ ਰਹੇ ਹਨ ਕਿ ਉਨ੍ਹਾਂ ਦੀ ਗੈਰਹਾਜ਼ਰੀ 'ਚ ਸਰਕਾਰ ਕੌਣ ਚਲਾਏਗਾ? ਨਵੇਂ ਮੁੱਖ ਮੰਤਰੀ ਦੇ ਨਾਂ ਨੂੰ ਲੈ ਕੇ ਵੀ ਚਰਚਾ ਚੱਲ ਰਹੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਕਿਹਾ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਅਸਤੀਫਾ ਨਹੀਂ ਦੇਣਗੇ ਅਤੇ ਉਹ ਜੇਲ੍ਹ ਤੋਂ ਹੀ ਸਰਕਾਰ ਚਲਾਉਂਦੇ ਰਹਿਣਗੇ।


ਆਮ ਆਦਮੀ ਪਾਰਟੀ ਨੇ ਰਾਤ ਨੂੰ ਹੀ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ ਪਰ ਉੱਥੇ ਤੁਰੰਤ ਸੁਣਵਾਈ ਨਹੀਂ ਹੋ ਸਕੀ। ਅੱਜ ਈਡੀ ਦੀ ਟੀਮ ਅਰਵਿੰਦ ਕੇਜਰੀਵਾਲ ਨੂੰ ਪੀ.ਐਮ.ਐਲ.ਏ. ਅਦਾਲਤ ਵਿੱਚ ਪੇਸ਼ ਕਰੇਗੀ। ਵੀਰਵਾਰ ਨੂੰ ਹੀ ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਅਹਿਮ ਸਵਾਲ ਇਹ ਹੈ ਕਿ ਜੇਕਰ ਅਰਵਿੰਦ ਕੇਜਰੀਵਾਲ ਵੀ ਸਤੇਂਦਰ ਜੈਨ ਅਤੇ ਮਨੀਸ਼ ਸਿਸੋਦੀਆ ਵਾਂਗ ਲੰਮਾ ਸਮਾਂ ਜੇਲ੍ਹ ਵਿੱਚ ਰਹੇ ਤਾਂ ਮੁੱਖ ਮੰਤਰੀ ਕੌਣ ਹੋਵੇਗਾ ਜਾਂ ਸਰਕਾਰ ਕਿਵੇਂ ਚੱਲੇਗੀ?

ਕੀ ਕੇਜਰੀਵਾਲ ਜੇਲ੍ਹ ਤੋਂ ਸਰਕਾਰ ਚਲਾ ਸਕਦੇ ਹਨ?

ਨਿਯਮਾਂ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਕੋਈ ਵੀ ਆਗੂ ਜਾਂ ਅਧਿਕਾਰੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਪਾਬੰਦ ਨਹੀਂ ਹੈ। ਦੋਸ਼ੀ ਸਾਬਤ ਹੋਣ ਤੱਕ ਉਹ ਆਪਣੇ ਅਹੁਦੇ 'ਤੇ ਬਣੇ ਰਹਿ ਸਕਦੇ ਹਨ। ਇਸੇ ਤਰ੍ਹਾਂ ਜੇਕਰ ਕੋਈ ਮੰਤਰੀ ਜਾਂ ਮੁੱਖ ਮੰਤਰੀ ਗ੍ਰਿਫ਼ਤਾਰ ਹੁੰਦਾ ਹੈ ਤਾਂ ਉਸ ਲਈ ਅਸਤੀਫ਼ਾ ਦੇਣਾ ਜ਼ਰੂਰੀ ਨਹੀਂ ਹੁੰਦਾ। ਸਰਕਾਰ ਚਲਾਉਣ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਆਗੂ ਆਪਣੇ ਤੌਰ ’ਤੇ ਅਸਤੀਫ਼ੇ ਦੇ ਦਿੰਦੇ ਹਨ। ਉਦਾਹਰਣ ਵਜੋਂ ਹਾਲ ਹੀ ਵਿੱਚ ਗ੍ਰਿਫਤਾਰ ਕੀਤੇ ਗਏ ਹੇਮੰਤ ਸੋਰੇਨ ਨੇ ਆਪਣੀ ਗ੍ਰਿਫਤਾਰੀ ਤੋਂ ਠੀਕ ਪਹਿਲਾਂ ਝਾਰਖੰਡ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਇਸ ਦੇ ਨਾਲ ਹੀ ਦਿੱਲੀ ਸਰਕਾਰ ਵਿੱਚ ਮੰਤਰੀ ਰਹੇ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਜੇਲ੍ਹ ਵਿੱਚ ਹੋਣ ਦੇ ਬਾਵਜੂਦ ਵੀ ਲੰਮਾ ਸਮਾਂ ਮੰਤਰੀ ਰਹੇ। ਆਖਰਕਾਰ ਦੋਹਾਂ ਨੇ ਅਸਤੀਫਾ ਦੇ ਦਿੱਤਾ ਅਤੇ ਉਨ੍ਹਾਂ ਦੀ ਜਗ੍ਹਾ ਸੌਰਭ ਭਾਰਦਵਾਜ ਅਤੇ ਆਤਿਸ਼ੀ ਨੂੰ ਮੰਤਰੀ ਬਣਾਇਆ ਗਿਆ। ਕੇਜਰੀਵਾਲ ਦੇ ਮਾਮਲੇ ਵਿੱਚ ਇਹ ਸਮੱਸਿਆ ਪੈਦਾ ਹੋ ਸਕਦੀ ਹੈ ਕਿ ਜੇਲ੍ਹ ਪ੍ਰਸ਼ਾਸਨ ਕਿਹੜੀਆਂ ਚੀਜ਼ਾਂ ਦੀ ਇਜਾਜ਼ਤ ਦਿੰਦਾ ਹੈ ਅਤੇ ਕਿਹੜੀਆਂ ਨਹੀਂ।

ਜੇਲ੍ਹ 'ਚੋਂ ਮੁਲਾਕਾਤ ਕਰਨਗੇ ਕੇਜਰੀਵਾਲ?

ਜੇਲ੍ਹ ਪ੍ਰਸ਼ਾਸਨ ਦੀ ਇਜਾਜ਼ਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੈਬਨਿਟ ਮੀਟਿੰਗ ਕਰ ਸਕਦੇ ਹਨ ਅਤੇ ਉਥੋਂ ਫ਼ੈਸਲੇ ਵੀ ਲੈ ਸਕਦੇ ਹਨ। ਜੇਕਰ ਮੰਤਰੀ ਜੇਲ੍ਹ 'ਚ ਉਨ੍ਹਾਂ ਨੂੰ ਮਿਲਣਾ ਚਾਹੁੰਦੇ ਹਨ ਤਾਂ ਇਸ ਲਈ ਵੀ ਜੇਲ੍ਹ ਪ੍ਰਸ਼ਾਸਨ ਤੋਂ ਮਨਜ਼ੂਰੀ ਲੈਣੀ ਪਵੇਗੀ।

ਇਹ ਖ਼ਬਰਾਂ ਵੀ ਪੜ੍ਹੋ: 

-

adv-img

Top News view more...

Latest News view more...