Sat, Jul 27, 2024
Whatsapp

Indian Students Died In Abroad: 5 ਸਾਲਾਂ ’ਚ ਸੁਨਹਿਰੇ ਭਵਿੱਖ ਖਾਤਿਰ ਵਿਦੇਸ਼ ਗਏ 400 ਤੋਂ ਵੱਧ ਭਾਰਤੀ ਵਿਦਿਆਰਥੀਆਂ ਦੀ ਮੌਤ

5 ਸਾਲਾਂ ’ਚ ਸੁਨਹਿਰੇ ਭਵਿੱਖ ਖਾਤਿਰ ਵਿਦੇਸ਼ ਗਏ 400 ਤੋਂ ਵੱਧ ਭਾਰਤੀ ਵਿਦਿਆਰਥੀਆਂ ਦੀ ਮੌਤ

Reported by:  PTC News Desk  Edited by:  Aarti -- December 08th 2023 08:55 PM
Indian Students Died In Abroad: 5 ਸਾਲਾਂ ’ਚ ਸੁਨਹਿਰੇ ਭਵਿੱਖ ਖਾਤਿਰ ਵਿਦੇਸ਼ ਗਏ 400 ਤੋਂ ਵੱਧ ਭਾਰਤੀ ਵਿਦਿਆਰਥੀਆਂ ਦੀ ਮੌਤ

Indian Students Died In Abroad: 5 ਸਾਲਾਂ ’ਚ ਸੁਨਹਿਰੇ ਭਵਿੱਖ ਖਾਤਿਰ ਵਿਦੇਸ਼ ਗਏ 400 ਤੋਂ ਵੱਧ ਭਾਰਤੀ ਵਿਦਿਆਰਥੀਆਂ ਦੀ ਮੌਤ

400 Indian Students Died In Abroad: ਪੰਜਾਬ ਤੋਂ ਜਿਆਦਾਤਰ ਨੌਜਵਾਨਾਂ ਦਾ ਸੁਪਨਾ ਵਿਦੇਸ਼ ਜਾ ਕੇ ਆਪਣੀ ਭਵਿੱਖ ਨੂੰ ਸੁਆਰਨਾ ਹੈ। ਜਿਸ ਦੇ ਚੱਲਦੇ ਹਜ਼ਾਰਾਂ ਦੀ ਗਿਣਤੀ ’ਚ ਨੌਜਵਾਨ ਵਿਦੇਸ਼ ਵੱਲ ਜਾ ਰਹੇ ਹਨ। ਪਰ ਇਹ ਸੁਪਨਾ ਕਿਸੇ ਕਿਸੇ ਨੌਜਵਾਨ ਦਾ ਪੂਰਾ ਹੋ ਪਾਉਂਦਾ ਹੈ। ਦੱਸ ਦਈਏ ਕਿ 400 ਤੋਂ ਵੱਧ ਭਾਰਤੀ ਵਿਦਿਆਰਥੀਆਂ ਦੀ ਵਿਦੇਸ਼ੀ ਧਰਤੀ ’ਤੇ ਮੌਤ ਹੋਈ ਹੈ। ਇਹ ਅੰਕੜਾ ਰਾਜਸਭਾ ’ਚ ਵਿਦੇਸ਼ ਮੰਤਰਾਲੇ ਨੇ ਦਿੱਤਾ ਹੈ। ਇਹ ਅੰਕੜਾ 2018 ਤੋਂ ਲੈ ਕੇ 2022 ਤੱਕ ਹੈ। 

ਉਨ੍ਹਾਂ ਮੁਤਾਬਿਕ 2018 ਤੋਂ, ਕੁਦਰਤੀ ਕਾਰਨਾਂ, ਹਾਦਸਿਆਂ ਅਤੇ ਡਾਕਟਰੀ ਸਥਿਤੀਆਂ ਕਾਰਨ 403 ਭਾਰਤੀ ਵਿਦਿਆਰਥੀਆਂ ਦੀ ਵਿਦੇਸ਼ਾਂ ਵਿੱਚ ਮੌਤ ਹੋ ਚੁੱਕੀ ਹੈ। ਇਹ ਸੰਖਿਆ ਕੈਨੇਡਾ ਵਿੱਚ ਸਭ ਤੋਂ ਵੱਧ 91 ਹੈ। 


ਕੇਂਦਰੀ ਮੰਤਰੀ ਵੱਲੋਂ ਪੇਸ਼ ਕੀਤੇ ਅੰਕੜਿਆਂ ਅਨੁਸਾਰ ਕੈਨੇਡਾ ਤੋਂ ਬਾਅਦ ਬਰਤਾਨੀਆ ਵਿੱਚ 48, ਰੂਸ ਵਿੱਚ 40, ਅਮਰੀਕਾ ਵਿੱਚ 36, ਆਸਟਰੇਲੀਆ ਵਿੱਚ 35, ਯੂਕਰੇਨ ਵਿੱਚ 21, ਜਰਮਨੀ ਵਿੱਚ 20, ਸਾਈਪ੍ਰਸ ਵਿੱਚ 14 ਅਤੇ ਇਟਲੀ ਅਤੇ ਫਿਲੀਪੀਨਜ਼ ਵਿੱਚ 10 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। 

ਇਨ੍ਹਾਂ ਅੰਕੜਿਆਂ ਮੁਤਾਬਿਕ ਸਭ ਤੋਂ ਵੱਧ ਕੈਨੇਡਾ ’ਚ ਵਿਦਿਆਰਥੀਆਂ ਦੀ ਮੌਤ ਹੋਈ ਹੈ। ਇਸ ਤੋਂ ਬਾਅਦ ਯੂਕੇ ਤੇ ਫਿਰ ਰੂਸ ਅਤੇ ਅਮਰੀਕਾ ਹੈ। 

ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਵੀਰਵਾਰ ਨੂੰ ਰਾਜ ਸਭਾ ਵਿੱਚ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਕਿਹਾ ਕਿ ਸੀਨੀਅਰ ਅਧਿਕਾਰੀ ਭਾਰਤੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਸੰਗਠਨਾਂ ਨਾਲ ਨਿਯਮਿਤ ਤੌਰ 'ਤੇ ਗੱਲਬਾਤ ਕਰਨ ਲਈ ਯੂਨੀਵਰਸਿਟੀਆਂ ਅਤੇ ਵਿਦਿਅਕ ਸੰਸਥਾਵਾਂ ਦਾ ਦੌਰਾ ਕਰਦੇ ਹਨ। ਵਿਦੇਸ਼ਾਂ ਵਿੱਚ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ।

ਇਹ ਵੀ ਪੜ੍ਹੋ: Punjabi Girl Murder In UK: ਪਰਿਵਾਰ ਨੇ ਰੋ ਰੋ ਕੀਤਾ ਮਹਿਕ ਸ਼ਰਮਾ ਦਾ ਅੰਤਿਮ ਸਸਕਾਰ, ਲੰਡਨ ’ਚ ਪਤੀ ਵੱਲੋਂ ਕੀਤਾ ਗਿਆ ਸੀ ਕਤਲ

- PTC NEWS

Top News view more...

Latest News view more...

PTC NETWORK