Canada New PM Mark Carney : ਕੈਨੇਡਾ ਦੇ ਨਵੇਂ PM ਮਾਰਕ ਕਾਰਨੀ ਦੀ ਟਰੰਪ ਨੂੰ ਦਿੱਤਾ ਢੁੱਕਵਾਂ ਜਵਾਬ, ਟੈਰਿਫ ’ਤੇ ਸੁਣਾਈਆਂ ਖਰੀਆਂ-ਖਰੀਆਂ
Canada New PM Mark Carney : ਕੈਨੇਡਾ ਦੇ ਨਵੇਂ ਨਿਯੁਕਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਹੁਦਾ ਸੰਭਾਲਣ ਤੋਂ ਬਾਅਦ ਸਭ ਤੋਂ ਪਹਿਲਾਂ ਡੋਨਾਲਡ ਟਰੰਪ 'ਤੇ ਹਮਲਾ ਬੋਲਿਆ। ਅਮਰੀਕੀ ਰਾਸ਼ਟਰਪਤੀ ਦਾ ਨਾਮ ਲਏ ਬਿਨਾਂ, ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਕੈਨੇਡਾ ਕਦੇ ਵੀ ਅਮਰੀਕਾ ਦਾ ਹਿੱਸਾ ਬਣਨ ਲਈ ਸਹਿਮਤ ਨਹੀਂ ਹੋਵੇਗਾ।
ਦੱਸ ਦਈਏ ਕਿ ਜਦੋਂ ਤੋਂ ਡੋਨਾਲਡ ਟਰੰਪ ਸੱਤਾ ਵਿੱਚ ਆਏ ਹਨ, ਉਹ ਕੈਨੇਡਾ 'ਤੇ ਹਮਲੇ ਕਰ ਰਹੇ ਹਨ। ਪਹਿਲਾਂ ਉਨ੍ਹਾਂ ਨੇ ਟੈਰਿਫਾਂ ਦੀ ਧਮਕੀ ਦਿੱਤੀ ਅਤੇ ਹੁਣ ਉਹ ਕਹਿੰਦੇ ਹਨ ਕਿ ਅਮਰੀਕਾ ਅਤੇ ਕੈਨੇਡਾ ਵਿਚਕਾਰ ਸਰਹੱਦ ਨੂੰ ਦੁਬਾਰਾ ਬਣਾਇਆ ਜਾਣਾ ਚਾਹੀਦਾ ਹੈ। ਜਸਟਿਨ ਟਰੂਡੋ ਦੀ ਆਪਣੀ ਪਾਰਟੀ ਵੱਲੋਂ ਉਨ੍ਹਾਂ 'ਤੇ ਅਵਿਸ਼ਵਾਸ ਦਿਖਾਉਣ ਤੋਂ ਬਾਅਦ, ਆਰਥਿਕ ਮਾਹਰ ਅਤੇ ਟਰੂਡੋ ਸਰਕਾਰ ਦੇ ਸਾਬਕਾ ਮੰਤਰੀ ਮਾਰਕ ਕਾਰਨੀ ਨੂੰ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਗਿਆ ਹੈ।
ਕਾਰਨੀ ਨੇ ਕਿਹਾ ਕਿ ਲਿਬਰਲ ਪਾਰਟੀ ਪਹਿਲਾਂ ਵਾਂਗ ਹੀ ਇੱਕਜੁੱਟ ਹੈ ਅਤੇ ਕੈਨੇਡਾ ਦੇ ਹਿੱਤਾਂ ਵਿੱਚ ਕੰਮ ਕਰਨ ਲਈ ਤਿਆਰ ਹੈ। ਅਸੀਂ ਇਸ ਦੇਸ਼ ਨੂੰ ਦੁਨੀਆ ਦਾ ਸਭ ਤੋਂ ਮਹਾਨ ਦੇਸ਼ ਬਣਾਇਆ ਹੈ ਅਤੇ ਹੁਣ ਸਾਡਾ ਗੁਆਂਢੀ ਇਸ 'ਤੇ ਕਬਜ਼ਾ ਕਰਨਾ ਚਾਹੁੰਦਾ ਹੈ। ਇਹ ਕਦੇ ਨਹੀਂ ਹੋ ਸਕਦਾ।
ਉਨ੍ਹਾਂ ਕਿਹਾ ਕਿ ਅਮਰੀਕਾ ਸਾਡੇ ਸਰੋਤਾਂ ਦਾ ਸ਼ੋਸ਼ਣ ਕਰਨਾ ਚਾਹੁੰਦਾ ਹੈ। ਉਸਨੂੰ ਸਾਡੇ ਪਾਣੀ, ਜ਼ਮੀਨ ਅਤੇ ਦੇਸ਼ ਦੀ ਲੋੜ ਹੈ। ਜੇ ਉਹ ਸਫਲ ਹੋ ਜਾਂਦੇ ਹਨ, ਤਾਂ ਅਸੀਂ ਖਤਮ ਹੋ ਜਾਵਾਂਗੇ। ਉਨ੍ਹਾਂ ਕਿਹਾ ਕਿ ਅਮਰੀਕਾ ਇੱਕ ਅਜਿਹੇ ਪੜਾਅ 'ਤੇ ਪਹੁੰਚ ਗਿਆ ਹੈ ਜਿੱਥੇ ਉਹ ਇੱਕ ਸੱਭਿਆਚਾਰ ਨੂੰ ਤਬਾਹ ਕਰ ਰਿਹਾ ਹੈ। ਜਦਕਿ ਕੈਨੇਡਾ ਵਿਭਿੰਨਤਾ ਦਾ ਸਤਿਕਾਰ ਕਰਦਾ ਹੈ। ਕੈਨੇਡਾ ਕਿਸੇ ਵੀ ਰੂਪ ਵਿੱਚ ਅਮਰੀਕਾ ਦਾ ਹਿੱਸਾ ਨਹੀਂ ਹੋ ਸਕਦਾ।
ਇਹ ਵੀ ਪੜ੍ਹੋ : Telangana Tunnel Collapse ’ਚ ਫਸੇ ਗੁਰਪ੍ਰੀਤ ਸਿੰਘ ਦੀ ਹੋਈ ਮੌਤ; ਤਰਨਤਾਰਨ ਦਾ ਰਹਿਣ ਵਾਲਾ ਸੀ ਮ੍ਰਿਤਕ, ਪੂਰਾ ਪਰਿਵਾਰ ਸਦਮੇ ’ਚ
- PTC NEWS