Sun, Sep 8, 2024
Whatsapp

ਭਾਰਤ ਦੀ ਸਖ਼ਤੀ ਤੋਂ ਬਾਅਦ ਨਰਮ ਪਈ ਕੈਨੇਡੀਅਨ ਸਰਕਾਰ; 5 ਲੱਖ ਲੋਕਾਂ ਨੂੰ ਵੀਜ਼ਾ ਦੇਣ ਦੀ ਤਿਆਰੀ

ਕੈਨੇਡੀਅਨ ਸਰਕਾਰ ਆਪਣੇ ਖਰਾਬ ਹੋਏ ਅਕਸ ਨੂੰ ਸੁਧਾਰਨ ਲਈ ਨਵੀਂ ਯੋਜਨਾ ਲੈ ਕੇ ਆਈ ਹੈ।

Reported by:  PTC News Desk  Edited by:  Shameela Khan -- November 03rd 2023 11:07 AM -- Updated: November 03rd 2023 11:09 AM
ਭਾਰਤ ਦੀ ਸਖ਼ਤੀ ਤੋਂ ਬਾਅਦ ਨਰਮ ਪਈ ਕੈਨੇਡੀਅਨ ਸਰਕਾਰ; 5 ਲੱਖ ਲੋਕਾਂ ਨੂੰ ਵੀਜ਼ਾ ਦੇਣ ਦੀ ਤਿਆਰੀ

ਭਾਰਤ ਦੀ ਸਖ਼ਤੀ ਤੋਂ ਬਾਅਦ ਨਰਮ ਪਈ ਕੈਨੇਡੀਅਨ ਸਰਕਾਰ; 5 ਲੱਖ ਲੋਕਾਂ ਨੂੰ ਵੀਜ਼ਾ ਦੇਣ ਦੀ ਤਿਆਰੀ

ਨਵੀਂ ਦਿੱਲੀ: ਹਰਦੀਪ ਸਿੰਘ ਨਿੱਜਰ ਦੇ ਕਤਲ ਤੋਂ ਬਾਅਦ ਭਾਰਤ ‘ਤੇ ਆਰੋਪ ਲਗਾ ਕੇ ਆਪਣੇ ਹੀ ਦੇਸ਼ ਵਿੱਚ ਘਿਰਨ ਤੋਂ ਬਾਅਦ ਕੈਨੇਡਾ ਦੀ ਸਰਕਾਰ ਨੇ ਭਾਰਤ ਪ੍ਰਤੀ ਨਰਮ ਰੁਖ ਅਪਣਾਇਆ ਹੈ। ਕੈਨੇਡੀਅਨ ਸਰਕਾਰ ਨੇ ਭਾਰਤੀ ਨੌਜਵਾਨਾਂ ਅਤੇ ਪ੍ਰਵਾਸੀਆਂ ਨੂੰ ਕੈਨੇਡਾ ਵਿੱਚ ਐਂਟਰੀ ਦੇਣ ਲਈ ਇੱਕ ਨਵੀਂ ਯੋਜਨਾ ‘ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਵਿੱਚ ਹਰ ਸਾਲ 5 ਲੱਖ ਭਾਰਤੀ 2026 ਤੱਕ ਕੈਨੇਡਾ ਵਿੱਚ ਦਾਖਲ ਹੋ ਸਕਣਗੇ। ਇਸ ਦਾ ਸਭ ਤੋਂ ਵੱਧ ਫਾਇਦਾ ਪੰਜਾਬ ਨੂੰ ਹੋਣ ਵਾਲਾ ਹੈ।

ਦਰਅਸਲ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਸਥਾਨਕ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨ ਪੱਖੀ ਸਮੂਹ ਦੇ ਦਬਾਅ ਹੇਠ ਭਾਰਤ ਨਾਲ ਸਬੰਧ ਵਿਗਾੜ ਦਿੱਤੇ ਸਨ। ਇਸ ਤੋਂ ਬਾਅਦ ਕੈਨੇਡੀਅਨ ਸਰਕਾਰ ਨੂੰ ਆਪਣੇ ਹੀ ਦੇਸ਼ ਵਿੱਚ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਭਾਰਤ ਸਰਕਾਰ ਦੇ ਸਖਤ ਰੁਖ ਕਾਰਨ ਕੈਨੇਡਾ ਜਾਣ ਵਾਲੇ ਅਤੇ ਉਥੋਂ ਭਾਰਤ ਆਉਣ ਵਾਲੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਬਾਅਦ ਹੁਣ ਟਰੂਡੋ ਆਪਣੇ ਖਰਾਬ ਹੋਏ ਅਕਸ ਨੂੰ ਸੁਧਾਰਨ ਲਈ ਨਵੀਂ ਯੋਜਨਾ ਲੈ ਕੇ ਆਏ ਹਨ। 




ਕੈਨੇਡਾ 2024 ਵਿੱਚ 4.85 ਲੱਖ ਨਵੇਂ ਵੀਜ਼ੇ ਦੇਣ ਦੀ ਯੋਜਨਾ ਬਣਾ ਰਿਹਾ ਹੈ। ਪਰ ਹੁਣ ਉਹ ਇਸਦੀ ਸਮਾਂ ਸੀਮਾ ਵਧਾਉਣ ਜਾ ਰਹੇ ਹਨ। ਹੁਣ 2026 ਤੱਕ ਹਰ ਸਾਲ 5 ਲੱਖ ਲੋਕਾਂ ਨੂੰ ਕੈਨੇਡਾ ਵਿੱਚ ਐਂਟਰੀ ਦਿੱਤੀ ਜਾਵੇਗੀ। ਇਮੀਗ੍ਰੇਸ਼ਨ ਸਿਟੀਜ਼ਨਸ਼ਿਪ ਮੰਤਰੀ ਮਾਰਕ ਮਿਲਰ ਨੇ ਨਵੀਂ ਯੋਜਨਾ ਬਾਰੇ ਦੱਸਿਆ ਕਿ 2026 ਤੱਕ ਇਮੀਗ੍ਰੇਸ਼ਨ ਪੱਧਰ ਹਰ ਸਾਲ 5 ਲੱਖ ਤੱਕ ਵਧਾ ਦਿੱਤਾ ਜਾਵੇਗਾ।

ਕਿਉਂਕਿ ਕੈਨੇਡਾ ਜਾਣ ਵਾਲੇ ਭਾਰਤੀਆਂ ਵਿੱਚ ਜ਼ਿਆਦਾਤਰ ਪੰਜਾਬੀ ਹਨ। ਅਜਿਹੇ ‘ਚ ਜਿਵੇਂ ਹੀ ਇਹ ਸਕੀਮ ਸ਼ੁਰੂ ਹੋਵੇਗੀ, ਉਸ ਦਾ ਸਭ ਤੋਂ ਵੱਧ ਫਾਇਦਾ ਪੰਜਾਬੀਆਂ ਨੂੰ ਹੋਣ ਵਾਲਾ ਹੈ। ਵਿਦੇਸ਼ ਮੰਤਰੀ ਮਿਲਨ ਨੇ ਕਿਹਾ ਕਿ ਕੈਨੇਡਾ ਭਾਰਤੀਆਂ ਦਾ ਸੁਆਗਤ ਕਰਨਾ ਜਾਰੀ ਰੱਖੇਗਾ ਅਤੇ ਉਨ੍ਹਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੀ ਕੋਸ਼ਿਸ਼ ਕਰੇਗਾ। ਹਾਲਾਂਕਿ ਇਮੀਗ੍ਰੇਸ਼ਨ ਪੱਧਰ ਦੀ ਸੀਮਾ 5 ਲੱਖ ਰੱਖੀ ਗਈ ਹੈ। ਕੈਨੇਡਾ ਸਰਕਾਰ ਦਾ ਮੰਨਣਾ ਹੈ ਕਿ ਹਾਊਸਿੰਗ ਬੁਨਿਆਦੀ ਢਾਂਚੇ ਦੀ ਯੋਜਨਾਬੰਦੀ ਅਤੇ ਅਸਥਾਈ ਆਬਾਦੀ ਦੇ ਵਾਧੇ ਨੂੰ ਉਚਿਤ ਰੂਪ ਵਿੱਚ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ।


- PTC NEWS

Top News view more...

Latest News view more...

PTC NETWORK