Sat, Jul 27, 2024
Whatsapp

ਸਿੱਖ ਆਗੂ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ 'ਚ ਕੈਨੇਡੀਅਨ ਪੁਲਿਸ ਦੀ ਵੱਡੀ ਕਾਰਵਾਈ; ਤਿੰਨ ਭਾਰਤੀ ਨਾਗਰਿਕ ਗ੍ਰਿਫਤਾਰ

ਰਿਪੋਰਟਾਂ ਦੇ ਅਨੁਸਾਰ, ਕੈਨੇਡੀਅਨ ਪੁਲਿਸ ਕਥਿਤ ਸ਼ੂਟਰਾਂ ਅਤੇ ਕੈਨੇਡਾ ਵਿੱਚ ਤਿੰਨ ਹੋਰ ਕਤਲਾਂ ਵਿਚਕਾਰ ਸੰਭਾਵਿਤ ਸਬੰਧਾਂ ਦੀ ਜਾਂਚ ਕਰ ਰਹੀ ਹੈ। ਪਿਛਲੇ ਸ਼ੁੱਕਰਵਾਰ ਨੂੰ ਸੂਤਰਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਸੀ ਕਿ ਗ੍ਰਿਫਤਾਰ ਕੀਤੇ ਗਏ ਲੋਕ 2021 ਤੋਂ ਬਾਅਦ ਆਰਜ਼ੀ ਵੀਜ਼ਿਆਂ 'ਤੇ ਕੈਨੇਡਾ ਆਏ ਸਨ।

Reported by:  PTC News Desk  Edited by:  Aarti -- May 04th 2024 08:27 AM
ਸਿੱਖ ਆਗੂ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ 'ਚ ਕੈਨੇਡੀਅਨ ਪੁਲਿਸ ਦੀ ਵੱਡੀ ਕਾਰਵਾਈ; ਤਿੰਨ ਭਾਰਤੀ ਨਾਗਰਿਕ ਗ੍ਰਿਫਤਾਰ

ਸਿੱਖ ਆਗੂ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ 'ਚ ਕੈਨੇਡੀਅਨ ਪੁਲਿਸ ਦੀ ਵੱਡੀ ਕਾਰਵਾਈ; ਤਿੰਨ ਭਾਰਤੀ ਨਾਗਰਿਕ ਗ੍ਰਿਫਤਾਰ

Hardeep Singh Nijhar News: ਕੈਨੇਡੀਅਨ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਉਸਨੇ ਸ਼ੁੱਕਰਵਾਰ (3 ਮਈ) ਨੂੰ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਕੈਨੇਡੀਅਨ ਨਿਊਜ਼ ਏਜੰਸੀ ਸੀਬੀਸੀ ਦੀ ਰਿਪੋਰਟ ਮੁਤਾਬਕ ਐਡਮਿੰਟਨ ਤੋਂ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ ਭਾਰਤੀ ਹਨ। ਪੁਲਿਸ ਕਈ ਮਹੀਨਿਆਂ ਤੋਂ ਉਨ੍ਹਾਂ 'ਤੇ ਨਜ਼ਰ ਰੱਖ ਰਹੀ ਸੀ।

ਰਿਪੋਰਟਾਂ ਦੇ ਅਨੁਸਾਰ, ਕੈਨੇਡੀਅਨ ਪੁਲਿਸ ਕਥਿਤ ਸ਼ੂਟਰਾਂ ਅਤੇ ਕੈਨੇਡਾ ਵਿੱਚ ਤਿੰਨ ਹੋਰ ਕਤਲਾਂ ਵਿਚਕਾਰ ਸੰਭਾਵਿਤ ਸਬੰਧਾਂ ਦੀ ਜਾਂਚ ਕਰ ਰਹੀ ਹੈ। ਪਿਛਲੇ ਸ਼ੁੱਕਰਵਾਰ ਨੂੰ ਸੂਤਰਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਸੀ ਕਿ ਗ੍ਰਿਫਤਾਰ ਕੀਤੇ ਗਏ ਲੋਕ 2021 ਤੋਂ ਬਾਅਦ ਆਰਜ਼ੀ ਵੀਜ਼ਿਆਂ 'ਤੇ ਕੈਨੇਡਾ ਆਏ ਸਨ। ਉਹ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਥਿਤ ਸਾਥੀ ਹਨ, ਜੋ ਇਸ ਸਮੇਂ ਭਾਰਤ ਵਿੱਚ ਕੈਦ ਹੈ। ਬਿਸ਼ਨੋਈ 'ਤੇ ਮਈ 2022 'ਚ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ।


ਸਿੱਖ ਆਗੂ ਹਰਦੀਪ ਸਿੰਘ ਨਿੱਝਰ (45) ਦੀ ਪਿਛਲੇ ਸਾਲ ਜੂਨ ਮਹੀਨੇ ਕੈਨੇਡਾ ਦੇ ਵੈਨਕੂਵਰ ਨੇੜੇ ਨਕਾਬਪੋਸ਼ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਦੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦਾ ਦੋਸ਼ ਲਾਇਆ ਸੀ ਅਤੇ ਨਾਲ ਹੀ ਕਿਹਾ ਸੀ ਕਿ ਉਨ੍ਹਾਂ ਕੋਲ ਇਸ ਸਬੰਧੀ ਭਰੋਸੇਯੋਗ ਸਬੂਤ ਹਨ। ਹਾਲਾਂਕਿ ਭਾਰਤ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਸੀ।

ਇਹ ਵੀ ਪੜ੍ਹੋ: ਚੰਡੀਗੜ੍ਹ 'ਚ CM ਰਿਹਾਇਸ਼ ਦੇ ਸਾਹਮਣੇ ਵਾਲੀ ਸੜਕ ਫਿਲਹਾਲ ਨਹੀਂ ਖੁੱਲ੍ਹੇਗੀ, ਹਾਈਕੋਰਟ ਦੇ ਹੁਕਮਾਂ 'ਤੇ ਲੱਗੀ ਰੋਕ

- PTC NEWS

Top News view more...

Latest News view more...

PTC NETWORK