Car Accident : ਬਰਨਾਲਾ-ਲੁਧਿਆਣਾ ਮੁੱਖ ਮਾਰਗ 'ਤੇ ਕਾਰਾਂ ਦੀ ਭਿਆਨਕ ਟੱਕਰ, ਇੱਕ ਦੀ ਮੌਤ, 4 ਜ਼ਖ਼ਮੀ
Barnala Car Accident : ਬਰਨਾਲਾ-ਲੁਧਿਆਣਾ ਮੁੱਖ ਸੜਕ 'ਤੇ ਪਿੰਡ ਵਜੀਦਕੇ ਨੇੜੇ ਦੋ ਵਾਹਨਾਂ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਦੋਵਾਂ ਵਾਹਨਾਂ ਵਿੱਚ ਸਵਾਰ ਲੋਕ ਗੰਭੀਰ ਜ਼ਖਮੀ ਹੋ ਗਏ। ਹਾਦਸੇ ਵਿੱਚ ਇੱਕ ਕੁੜੀ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦੀ ਖ਼ਬਰ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਇੱਕ ਡਿਜ਼ਾਇਰ ਕਾਰ ਲੁਧਿਆਣਾ ਤੋਂ ਬਰਨਾਲਾ ਜਾ ਰਹੀ ਸੀ, ਜੋ ਬਰਨਾਲਾ ਤੋਂ ਆ ਰਹੀ ਇੰਡੈਵਰ ਕਾਰ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਲੁਧਿਆਣਾ ਤੋਂ ਆ ਰਹੀ ਕਾਰ ਨੂੰ ਇੱਕ ਕੁੜੀ ਚਲਾ ਰਹੀ ਸੀ, ਜਿਸਦੀ ਹਾਲਤ ਦੂਜੀਆਂ ਜ਼ਖਮੀਆਂ ਨਾਲੋਂ ਜ਼ਿਆਦਾ ਗੰਭੀਰ ਸੀ, ਜਿਸਨੂੰ ਬਰਨਾਲਾ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ।
ਮ੍ਰਿਤਕ ਕੁੜੀ ਗੁਰਲੀਨ ਕੌਰ ਲੁਧਿਆਣਾ ਦੇ ਦੁੱਗਰੀ ਇਲਾਕੇ ਦੀ ਦੱਸੀ ਜਾ ਰਹੀ ਹੈ। ਬਰਨਾਲਾ ਤੋਂ ਆ ਰਹੀ ਇੰਡੈਵਰ ਕਾਰ ਵਿੱਚ ਚਾਰ ਲੋਕ ਸਵਾਰ ਸਨ, ਜੋ ਗੰਭੀਰ ਜ਼ਖਮੀ ਹਨ। ਜਾਣਕਾਰੀ ਅਨੁਸਾਰ ਉਨ੍ਹਾਂ ਦਾ ਇਲਾਜ ਮੌਕੇ ਦੇ ਨੇੜੇ ਦੇ ਵੱਖ-ਵੱਖ ਹਸਪਤਾਲਾਂ ਵਿੱਚ ਕੀਤਾ ਜਾ ਰਿਹਾ ਹੈ। ਦੋਵਾਂ ਵਾਹਨਾਂ ਦੀ ਟੱਕਰ ਇੰਨੀ ਜ਼ੋਰਦਾਰ ਸੀ ਕਿ ਟੱਕਰ ਵਿੱਚ ਮ੍ਰਿਤਕ ਕੁੜੀ ਦੀ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।
- PTC NEWS