ਹੁਸ਼ਿਆਰਪੁਰ 'ਚ ਪੁਲ ਤੋਂ ਡਿੱਗੀ ਕਾਰ, ਇੱਕ ਦੀ ਮੌਤ, ਅਵਾਰਾ ਪਸ਼ੂ ਕਾਰਨ ਵਾਪਰਿਆ ਹਾਦਸਾ
Hoshiarpur Car Fell Bridge : ਹੁਸ਼ਿਆਰਪੁਰ 'ਚ ਪੁਲ ਤੋਂ ਹੇਠਾਂ ਇੱਕ ਕਾਰ ਡਿੱਗ ਗਈ। ਹਾਦਸੇ ਦੌਰਾਨ ਕਾਰ ਵਿੱਚ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ 2 ਵਿਅਕਤੀ ਗੰਭੀਰ ਜ਼ਖਮੀ ਹਨ। ਹਾਦਸੇ ਵਿੱਚ ਮ੍ਰਿਤਕ ਦੀ ਪਛਾਣ ਹਰਜੀਤ ਸਿੰਘ ਵਾਸੀ ਹਰਦੋਖਾਨਪੁਰ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਘਟਨਾ ਟਾਂਡਾ ਰੋਡ 'ਤੇ ਲਾਜਵੰਤੀ ਪੁਲ 'ਤੇ ਵਾਪਰੀ ਹੈ। ਪੀੜਤ ਨੇ ਦੱਸਿਆ ਕਿ ਉਹ ਹਸਪਤਾਲ ਵਿੱਚੋਂ ਆਪਣੇ ਰਿਸ਼ਤੇਦਾਰ ਦੀ ਖਬਰ ਲੈ ਕੇ ਘਰ ਵਾਪਿਸ ਮੁੜ ਰਹੇ ਸਨ ਕਿ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਉਹਨਾਂ ਨੇ ਦੱਸਿਆ ਕਾਰ ਦੇ ਸਾਹਮਣੇ ਅਚਾਨਕ ਇੱਕ ਅਵਾਰਾ ਪਸ਼ੂ ਆ ਗਿਆ ਸੀ, ਜਿਸ ਨੂੰ ਬਚਾਉਣ ਦੇ ਚੱਕਰ ਵਿੱਚ ਕਾਰ ਬੇਕਾਬੂ ਹੋ ਗਈ ਤੇ ਇਹ ਹਾਦਸਾ ਵਾਪਰ ਗਿਆ।
ਮਾਮਲੇ ਸਬੰਧੀ ਪਿੰਡ ਹਰਦੋਖਾਨਪੁਰ ਦੇ ਸਾਬਕਾ ਸਰਪੰਚ ਨੇ ਕਿਹਾ ਕਿ ਸਾਰਾ ਸਾਲ ਹੀ ਹੁਸ਼ਿਆਰਪੁਰ ਵਿੱਚ ਅਵਾਰਾ ਜਾਨਵਰ ਸੜਕਾਂ ਉੱਤੇ ਘੁੰਮਦੇ ਰਹਿੰਦੇ ਹਨ, ਜਿਸ ਕਾਰਨ ਕੀਮਤੀ ਜਾਨਾਂ ਜਾ ਰਹੀਆਂ ਹਨ। ਇਨ੍ਹਾਂ ਹੀ ਨਹੀਂ ਮਾਤਾ ਚਿੰਤਪੁਰਨੀ ਦੇ ਮੇਲੇ ਦੌਰਾਨ ਲੱਖਾਂ ਹੀ ਸੰਗਤ ਇਸ ਹਾਈਵੇ ਦੀ ਵਰਤੋਂ ਕਰਕੇ ਹਿਮਾਚਲ ਨੂੰ ਲੰਘਦੇ ਹਨ, ਜਿਸ ਨੂੰ ਲੈ ਕੇ ਹਰ ਸਾਲ ਜ਼ਿਲ੍ਹਾ ਹੁਸ਼ਿਆਰਪੁਰ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ ਦੇ ਦਾਅਵੇ ਕੀਤੇ ਜਾਂਦੇ ਹਨ। ਪਰ ਇਹਨਾਂ ਦਾਅਵਿਆਂ ਅਤੇ ਵਾਅਦਿਆਂ ਦੀ ਪੋਲ ਖੁੱਲਦੀ ਨਜ਼ਰ ਆ ਰਹੀ ਹੈ, ਕਿਉਂਕਿ ਜਿੱਥੇ ਸੜਕਾਂ ਉੱਤੇ ਅਵਾਰਾ ਜਾਨਵਰਾਂ ਦੀ ਭਰਮਾਰ ਕਾਰਨ ਆਏ ਦਿਨ ਹਾਦਸੇ ਹੋ ਰਹੇ ਹਨ ਤੇ ਮੌਤਾਂ ਹੋ ਰਹੀਆਂ ਹਨ ਉੱਥੇ ਹੀ ਮੇਲੇ ਦੌਰਾਨ ਰਾਹਗੀਰਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ: Gas cylinder 500 Rupees : ਹਰਿਆਣਾ ਸਰਕਾਰ ਦਾ ਵੱਡਾ ਐਲਾਨ, 500 ਰੁਪਏ 'ਚ ਮਿਲੇਗਾ ਗੈਸ ਸਿਲੰਡਰ
- PTC NEWS