Thu, Jun 11, 2026
Whatsapp

Faridkot : ਫਰੀਦਕੋਟ ’ਚ ਭਿਆਨਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਿਤਾ ਸਮੇਤ 2 ਬੱਚਿਆਂ ਦੀ ਮੌਤ

Car Bike Accident : ਪ੍ਰਤੱਖਦਰਸ਼ੀਆਂ ਅਤੇ ਰਾਹਗੀਰਾਂ ਨੇ ਦੱਸਿਆ ਕਿ ਕਾਰ ਬਹੁਤ ਜਿਆਦਾ ਤੇਜ਼ ਸੀ, ਜਿਸ ਨੇ ਉਲਟ ਸਾਇਡ ਜਾ ਕੇ ਮੋਟਰਸਾਈਕਲ ਨੂੰ ਟੱਕਰ ਮਾਰੀ ਹੈ। ਉਨ੍ਹਾਂ ਨੇ ਕਿਹਾ ਕਿ ਐਕਸੀਡੈਂਟ ਹੋਣ ਤੋਂ ਬਾਅਦ ਮੌਕੇ 'ਤੇ ਐਂਬੂਲੈਂਸ ਵੀ ਦੇਰੀ ਨਾਲ ਪਹੁੰਚੀ। ਲੋਕਾਂ ਨੇ ਪੀੜਤ ਪਰਿਵਾਰ ਨੂੰ ਇਨਸਾਫ ਦੇਣ ਦੀ ਮੰਗ ਕੀਤੀ।

Reported by:  PTC News Desk  Edited by:  KRISHAN KUMAR SHARMA -- June 11th 2026 04:30 PM -- Updated: June 11th 2026 04:31 PM
Faridkot : ਫਰੀਦਕੋਟ ’ਚ ਭਿਆਨਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਿਤਾ ਸਮੇਤ 2 ਬੱਚਿਆਂ ਦੀ ਮੌਤ

Faridkot : ਫਰੀਦਕੋਟ ’ਚ ਭਿਆਨਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਿਤਾ ਸਮੇਤ 2 ਬੱਚਿਆਂ ਦੀ ਮੌਤ

Car Bike Accident : ਫਰੀਦਕੋਟ (Faridkot) ਵਿਚ ਇੱਕ ਤੇਜ਼ ਰਫਤਾਰ ਕਾਰ ਦੀ ਟੱਕਰ ਨਾਲ ਤਿੰਨ ਲੋਕਾਂ ਦੀ ਮੌਕੇ 'ਤੇ ਮੌਤ ਹੋਈ ਹੈ, ਜਦੋਕਿ ਇੱਕ ਬੱਚਾ ਅਤੇ ਉਸ ਦੀ ਮਾਂ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਦਾ ਫਰੀਦਕੋਟ ਦੇ ਜੀਜੀਐਸ ਮੈਡੀਕਲ ਹਸਪਤਾਲ ਵਿਚ ਇਲਾਜ ਚੱਲ ਰਿਹਾ। ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। (Three killed in Faridkot Accident)

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਫਿਰੋਜਪੁਰ ਰੋਡ 'ਤੇ ਫਿਰੋਜਪੁਰ ਦੀ ਤਰਫੋਂ ਆ ਰਹੇ ਇੱਕ ਮੋਟਰਸਾਈਕਲ ਨੂੰ ਫਰੀਦਕੋਟ ਦੀ ਤਰਫ਼ੋਂ ਜਾ ਰਹੀ ਇਕ ਤੇਜ ਰਫਤਾਰ ਸਵਿੱਫਟ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ 'ਤੇ ਵਿਅਕਤੀ ਸਮੇਤ ਉਸ ਦੇ 2 ਬੱਚਿਆ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਇਕ ਔਰਤ ਅਤੇ ਬੱਚਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ, ਜਿਨ੍ਹਾਂ ਨੂੰ ਮੌਕੇ 'ਤੇ ਮੌਜੂਦ ਲੋਕਾਂ ਵੱਲੋਂ ਮੈਡੀਕਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।


ਪ੍ਰਤੱਖਦਰਸ਼ੀਆਂ ਅਤੇ ਰਾਹਗੀਰਾਂ ਨੇ ਦੱਸਿਆ ਕਿ ਕਾਰ ਬਹੁਤ ਜਿਆਦਾ ਤੇਜ਼ ਸੀ, ਜਿਸ ਨੇ ਉਲਟ ਸਾਇਡ ਜਾ ਕੇ ਮੋਟਰਸਾਈਕਲ ਨੂੰ ਟੱਕਰ ਮਾਰੀ ਹੈ। ਉਨ੍ਹਾਂ ਨੇ ਕਿਹਾ ਕਿ ਐਕਸੀਡੈਂਟ ਹੋਣ ਤੋਂ ਬਾਅਦ ਮੌਕੇ 'ਤੇ ਐਂਬੂਲੈਂਸ ਵੀ ਦੇਰੀ ਨਾਲ ਪਹੁੰਚੀ। ਲੋਕਾਂ ਨੇ ਪੀੜਤ ਪਰਿਵਾਰ ਨੂੰ ਇਨਸਾਫ ਦੇਣ ਦੀ ਮੰਗ ਕੀਤੀ।

ਮੌਕੇ 'ਤੇ ਪਹੁੰਚੇ ਡੀਐਸਪੀ ਇਨਵੈਸਟੀਗੇਸ਼ਨ ਅਵਤਾਰ ਸਿੰਘ ਨੇ ਦੱਸਿਆ ਕਿ ਫਿਰੋਜਪੁਰ ਤਰਫੋਂ ਆ ਰਹੇ ਇਕ ਮੋਟਰਸਾਈਕਲ ਨੂੰ ਫਰੀਦਕੋਟ ਤਰਫੋਂ ਆ ਰਹੀ ਇਕ ਸਵਿਫਟ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ 2 ਬੱਚਿਆਂ ਅਤੇ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ ਅਤੇ ਇੱਕ ਔਰਤ ਅਤੇ ਇਕ ਬੱਚਾ ਗੰਭੀਰ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਉਨ੍ਹਾਂ ਨੇ ਦੱਸਿਆ ਕਿ ਕਾਰ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਕਾਰ ਚਾਲਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਮੋਟਰਸਾਇਕਲ ਸਵਾਰ ਦੀ ਪਹਿਚਾਣ ਗੋਰੀ ਨਾਮ ਦੇ ਸ਼ਖਸ ਵਜੋਂ ਹੋਈ ਹੈ, ਜੋ ਪਿੰਡ ਚਹਿਲ ਦਾ ਰਹਿਣ ਵਾਲਾ ਸੀ।

ਪੁਲਿਸ ਅਧਿਕਾਰੀ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਨੂੰ ਇਤਲਾਹ ਕਰ ਦਿੱਤੀ ਗਈ ਹੈ ਅਤੇ ਅੱਗੇ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

- PTC NEWS

Electrical Saftey authority

Top News view more...

Latest News view more...

PTC NETWORK
PTC NETWORK