Sat, Apr 20, 2024
Whatsapp

ਆਟਾ-ਦਾਲ ਸਕੀਮ ’ਚ ਘਪਲੇਬਾਜ਼ੀ ’ਚ ਪਨਸਪ ਦੇ ਜਨਰਲ ਮੈਨੇਜਰ ਖਿਲਾਫ਼ ਮਾਮਲਾ ਦਰਜ

Written by  Pardeep Singh -- November 23rd 2022 08:53 PM
ਆਟਾ-ਦਾਲ ਸਕੀਮ ’ਚ ਘਪਲੇਬਾਜ਼ੀ ’ਚ ਪਨਸਪ ਦੇ ਜਨਰਲ ਮੈਨੇਜਰ ਖਿਲਾਫ਼ ਮਾਮਲਾ ਦਰਜ

ਆਟਾ-ਦਾਲ ਸਕੀਮ ’ਚ ਘਪਲੇਬਾਜ਼ੀ ’ਚ ਪਨਸਪ ਦੇ ਜਨਰਲ ਮੈਨੇਜਰ ਖਿਲਾਫ਼ ਮਾਮਲਾ ਦਰਜ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ  ਬੁੱਧਵਾਰ ਨੂੰ ਪਨਸਪ ਦੇ ਜਨਰਲ ਮੈਨੇਜਰ ਨਵੀਨ ਕੁਮਾਰ ਗਰਗ ਵਿਰੁੱਧ ਸੂਬਾ ਸਰਕਾਰ ਵੱਲੋਂ ਲਾਗੂ ਕੀਤੀ ਆਟਾ-ਦਾਲ ਸਕੀਮ ਵਿੱਚ ਘਪਲੇਬਾਜ਼ੀ ਕਰਨ ਦੇ ਇਲਜ਼ਾਮ ਹੇਠ ਮੁਕੱਦਮਾ ਦਰਜ ਕੀਤਾ ਹੈ।

ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਘਪਲੇ ਬਾਰੇ ਬਿਊਰੋ ਨੇ ਜਾਂਚ ਦੌਰਾਨ ਪਾਇਆ ਕਿ ਸਾਲ 2015-16 ਵਿੱਚ ਆਟਾ ਦਾਲ ਸਕੀਮ ਅਧੀਨ ਆਟਾ-ਦਾਲ ਦੀ ਵੰਡ ਦੌਰਾਨ ਨਵੀਨ ਕੁਮਾਰ ਨੇ ਸਰਕਾਰੀ ਖ਼ਜਾਨੇ ਨੂੰ ਸਿੱਧਾ-ਸਿੱਧਾ 2,20,52,042 ਰੁਪਏ ਦਾ ਖ਼ੋਰਾ ਲਾਇਆ ਹੈ। ਉਨ੍ਹਾਂ ਨੇ ਇਸ ਸਕੀਮ ਤਹਿਤ ਯੂਕੋ ਬੈਂਕ ਦੇ ਖਾਤੇ ਵਿੱਚ 43,74,98,681 ਰੁਪਏ ਜਮ੍ਹਾਂ ਕਰਵਾਉਣ ਦੀ ਬਜਾਏ ਸਿਰਫ਼ 38,38,88,711 ਰੁਪਏ ਹੀ ਜਮ੍ਹਾਂ ਕਰਵਾਏ। ਇਸ ਤਰ੍ਹਾਂ ਉਕਤ ਮੁਲਜ਼ਮ ਨੇ ਪਨਸਪ ਦੇ ਹੋਰ ਮੁਲਾਜਮਾਂ ਨਾਲ ਗੰਢ-ਤੁਪ ਕਰਕੇ 5,36,09,979 ਰੁਪਏ ਦਾ ਗਬਨ ਕੀਤਾ ਹੈ।


ਬੁਲਾਰੇ ਨੇ ਅੱਗੇ ਦੱਸਿਆ ਕਿ  ਨਵੀਨ ਕੁਮਾਰ ਨੇ ਪਨਸਪ ਵਿੱਚ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਨਿਰਧਾਰਤ ਸੇਵਾ ਨਿਯਮਾਂ ਨੂੰ ਅਣਗੌਲਿਆਂ ਕਰਦੇ ਹੋਏ ਵਿਭਾਗ ਦੇ ਵੱਖ-ਵੱਖ ਮੁਲਾਜਮਾਂ ਨੂੰ ਜਾਰੀ ਕੀਤੀਆਂ ਚਾਰਜਸ਼ੀਟਾਂ ਰਫਾਦਫਾ ਕੀਤੀਆਂ, ਜਿਸ ਨਾਲ ਸੂਬਾ ਸਰਕਾਰ ਨੂੰ 64,64,36,854 ਰੁਪਏ ਦਾ ਨੁਕਸਾਨ ਹੋਇਆ।

ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਨਵੀਨ ਕੁਮਾਰ ਕੋਲ ਪਨਸਪ ਦੇ ਮੈਨੇਜਰ ਵਜੋਂ ਚੁਣੇ ਜਾਣ ਲਈ ਲੋੜੀਂਦੀ ਯੋਗਤਾ ਅਤੇ ਤਜਰਬਾ ਵੀ ਨਹੀਂ ਸੀ ਪਰ ਫਿਰ ਉਹ ਮੈਨੇਜਰ ਵਜੋਂ ਚੁਣੇ ਜਾਣ ਵਿੱਚ ਸਫ਼ਲ ਰਿਹਾ ਜਦਕਿ ਬਾਕੀ ਉਮੀਦਵਾਰਾਂ ਨੂੰ ਅਯੋਗ ਕਰਾਰ ਦੇ ਦਿੱਤਾ ਗਿਆ।

ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਐਫ.ਆਈ.ਆਰ. ਨੰ. 25 ਮਿਤੀ 22-11-2022 ਤਹਿਤ ਵਿਜੀਲੈਂਸ ਬਿਊਰੋ ਥਾਣਾ, ਉਡਣ ਦਸਤਾ-1, ਐਸ.ਏ.ਐਸ. ਨਗਰ ਵਿਖੇ ਆਈ.ਪੀ.ਸੀ. ਦੀ ਧਾਰਾ 409, 420, 465, 468, 471 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ) ਅਤੇ 13(2) ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਭੇਜ ਦਿੱਤੀਆਂ ਗਈਆਂ ਹਨ।

- PTC NEWS

adv-img

Top News view more...

Latest News view more...