Punjab School Education Board ਦੇ 525 ਠੇਕਾ ਮੁਲਾਜ਼ਮਾਂ ਦਾ ਮਾਮਲਾ ਭਖਿਆ; ਮੁਲਾਜ਼ਮਾਂ ਨੇ ਸਰਕਾਰ ਨੂੰ ਦਿੱਤੀ ਇਹ ਚਿਤਾਵਨੀ
Punjab School Education Board News : ਪੰਜਾਬ ਸਕੂਲ ਸਿੱਖਿਆ ਬੋਰਡ ਦੇ 525 ਠੇਕਾ ਮੁਲਾਜ਼ਮਾਂ ਦਾ ਮਾਮਲਾ ਕਾਫੀ ਗਰਮਾ ਗਿਆ ਹੈ। ਦੱਸ ਦਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀ ਯੂਨੀਅਨ ਵੱਲੋਂ ਅੱਜ 17 ਅਗਸਤ ਨੂੰ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਬੋਰਡ ਦੇ ਗੇਟ ਅੱਗੇ ਇਕੱਠੇ ਹੋ ਕੇ ਰੈਲੀ ਕੀਤੀ ਗਈ।
ਠੇਕਾ ਮੁਲਾਜ਼ਮਾਂ ਵੱਲੋਂ ਰੈਗੂਲਰ ਕਰਨ ਦੀ ਮੰਗ
ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਨੇ ਦੱਸਿਆ ਕਿ 7 ਅਕਤੂਬਰ 2022 ਨੂੰ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਦੇ 8736 ਠੇਕੇ ’ਤੇ ਅਧਿਆਪਕਾਂ ਨੂੰ ਪੱਕਾ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਇਸ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਲਗਭਗ 525 ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਐਲਾਨ ਵੀ ਕੀਤਾ ਗਿਆ ਸੀ।
ਬੋਰਡ ਵੱਲੋਂ ਕਮੇਟੀ ਦਾ ਕੀਤਾ ਗਿਆ ਗਠਨ
ਇਸ ਮਾਮਲੇ ਸਬੰਧੀ ਬੋਰਡ ਵੱਲੋਂ ਕਮੇਟੀ ਦਾ ਗਠਨ ਕੀਤਾ ਗਿਆ ਸੀ ਅਤੇ ਸਰਕਾਰ ਨੂੰ ਪ੍ਰਸਤਾਵ ਵੀ ਭੇਜੇ ਗਏ ਸਨ। ਪਰ ਯੂਨੀਅਨ ਦਾ ਕਹਿਣਾ ਹੈ ਕਿ ਕਮੇਟੀ ਬਣਨ ਤੋਂ ਚਾਰ ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਮਾਮਲਾ ਹੱਲ ਨਹੀਂ ਹੋਇਆ।
525 ਠੇਕਾ ਮੁਲਾਜ਼ਮਾਂ ਵਿੱਚੋਂ ਕਈ ਮੁਲਾਜ਼ਮ ਬੋਰਡ ਤੋਂ ਜਾ ਚੁੱਕੇ
ਯੂਨੀਅਨ ਨੇ ਇਲਜ਼ਾਮ ਲਗਾਇਆ ਕਿ ਕਮੇਟੀ ਦੀਆਂ ਮੀਟਿੰਗਾਂ ਵਾਰ-ਵਾਰ ਮੁਲਤਵੀ ਹੁੰਦੀਆਂ ਰਹੀਆਂ ਹਨ। ਇਸ ਦੌਰਾਨ 525 ਠੇਕਾ ਮੁਲਾਜ਼ਮਾਂ ਵਿੱਚੋਂ ਕਈ ਮੁਲਾਜ਼ਮ ਬੋਰਡ ਤੋਂ ਜਾ ਚੁੱਕੇ ਹਨ।
ਠੇਕਾ ਮੁਲਾਜ਼ਮਾਂ ਦੀ ਸਰਕਾਰ ਨੂੰ ਚਿਤਾਵਨੀ
ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਮੁੜ ਤੋਂ ਹੜਤਾਲ 'ਤੇ ਗਏ DC ਦਫ਼ਤਰਾਂ ਦੇ ਮੁਲਾਜ਼ਮ, ਸਰਕਾਰੀ ਦਫ਼ਤਰਾਂ 'ਚ 2 ਦਿਨ ਰਹੇਗਾ ਕੰਮ-ਕਾਜ ਠੱਪ
- PTC NEWS