MP Amritpal Singh ਦੀ ਪੈਰੋਲ ਰੋਕਣ ਦਾ ਮਾਮਲਾ, ਵਾਰਿਸ ਪੰਜਾਬ ਦੇ ਜਥੇਬੰਦੀ ਵੱਲੋਂ ਅੰਮ੍ਰਿਤਸਰ ਦੇ DC ਦਫਤਰ ਬਾਹਰ ਵੱਡਾ ਧਰਨਾ
MP Amritpal Singh News : ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਦੀ ਪੈਰੋਲ ਰੱਦ ਹੋਣ ਦੇ ਵਿਰੋਧ ਵਿੱਚ ਅੰਮ੍ਰਿਤਸਰ ਵਿੱਚ ਸਮਰਥਕ ਪ੍ਰਦਰਸ਼ਨ ਕਰ ਰਹੇ ਹਨ। ਸਮਰਥਕਾਂ ਨੇ ਆਪਣੇ ਗਲੇ ਅਤੇ ਹੱਥਾਂ ਵਿੱਚ ਹੱਥਕੜੀਆਂ ਲਗਾਈਆਂ ਹੋਈਆਂ ਹਨ। ਦੱਸ ਦਈਏ ਕਿ ਰਣਜੀਤ ਐਵੇਨਿਊ ਤੋਂ ਡੀਸੀ ਦਫ਼ਤਰ ਵੱਲ ਮਾਰਚ ਕਰ ਰਹੇ ਹਨ। ਇਸ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਐਮਪੀ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਜਾਣਬੁੱਝ ਕੇ ਪੈਰੋਲ ਦੇਣ ਤੋਂ ਇਨਕਾਰ ਕਰ ਰਹੀ ਹੈ। ਕਾਨੂੰਨ ਵਿਵਸਥਾ ਵਿਗੜਨ ਦੇ ਬਹਾਨੇ ਜਨਤਾ ਦੇ ਪ੍ਰਤੀਨਿਧੀ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਦੱਸ ਦਈਏ ਕਿ ਹਜ਼ਾਰਾਂ ਦੀ ਗਿਣਤੀ ’ਚ ਸਮਰਥਕਾਂ ਵੱਲੋਂ ਰੋਸ ਜਾਹਿਰ ਕੀਤਾ ਜਾ ਰਿਹਾ ਹੈ।
ਕਾਬਿਲੇਗੌਰ ਹੈ ਕਿ ਅੰਮ੍ਰਿਤਪਾਲ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਚੋਣ ਲਗਭਗ 200,000 ਵੋਟਾਂ ਦੇ ਫਰਕ ਨਾਲ ਜਿੱਤੀ। ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਸਹੁੰ ਚੁਕਾਈ ਗਈ ਪਰ ਉਨ੍ਹਾਂ ਨੂੰ ਸੰਸਦ ਵਿੱਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਇਹ ਵੀ ਪੜ੍ਹੋ : Bathinda News : ਬਠਿੰਡਾ ਅਦਾਲਤ ਨੇ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਕੀਤੇ ਤੈਅ , ਜਾਣੋ ਪੂਰਾ ਮਾਮਲਾ
- PTC NEWS