Fri, May 30, 2025
Whatsapp

ਲਾਇਸੰਸ ਤੋਂ ਬਿਨ੍ਹਾਂ ਖਾਦਾਂ ਅਤੇ ਕੀਟਨਾਸ਼ਕ ਵੇਚਣ ਵਾਲੇ ਵਿਰੁੱਧ ਮੁਕੱਦਮਾ ਦਰਜ

Reported by:  PTC News Desk  Edited by:  Pardeep Singh -- February 26th 2023 06:31 PM
ਲਾਇਸੰਸ ਤੋਂ ਬਿਨ੍ਹਾਂ ਖਾਦਾਂ ਅਤੇ ਕੀਟਨਾਸ਼ਕ ਵੇਚਣ ਵਾਲੇ ਵਿਰੁੱਧ ਮੁਕੱਦਮਾ ਦਰਜ

ਲਾਇਸੰਸ ਤੋਂ ਬਿਨ੍ਹਾਂ ਖਾਦਾਂ ਅਤੇ ਕੀਟਨਾਸ਼ਕ ਵੇਚਣ ਵਾਲੇ ਵਿਰੁੱਧ ਮੁਕੱਦਮਾ ਦਰਜ

ਬਠਿੰਡਾ : ਸਥਾਨਕ ਖੇਤੀਬਾੜੀ ਵਿਭਾਗ ਵੱਲੋਂ ਮਿਲੀ ਸੂਚਨਾ ਤਹਿਤ ਪਿੰਡ ਵਿਰਕ ਕਲਾਂ ਵਿਖੇ ਇੱਕ ਮੈਡੀਕਲ ਅਤੇ ਕਰਿਆਣਾ ਸਟੋਰ ਦਾ ਮਾਲਕ ਖਿਲਾਫ਼ ਬਿਨ੍ਹਾਂ ਲਾਇਸੰਸ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਵਿਕਰੀ ਚੋਰੀ ਛੁਪੇ ਗੈਰ ਕਾਨੂੰਨੀ ਢੰਗ ਨਾਲ ਕਰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਸਥਾਨਕ ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਨੇ ਦਿੱਤੀ।

ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਡਾ. ਦਿਲਬਾਗ ਸਿੰਘ ਨੇ ਦੱਸਿਆ ਕਿ ਪਿੰਡ ਵਿਰਕ ਕਲਾਂ ਵਿਖੇ ਮੈਡੀਕਲ ਅਤੇ ਕਰਿਆਣਾ ਸਟੋਰ ਤੇ ਗੈਰ ਕਾਨੂੰਨੀ ਢੰਗ ਨਾਲ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਵਿਕਰੀ ਸਬੰਧੀ ਸੂਚਨਾ ਮਿਲਦੇ ਹੀ ਵੱਖ-ਵੱਖ ਅਧਿਕਾਰੀਆਂ ਦੀ ਟੀਮ ਗਠਿਤ ਕੀਤੀ ਗਈ ਸੀ। ਇਸ ਇਨਫੋਰਸਮੈਂਟ ਟੀਮ ਵਿੱਚ ਡਾ. ਬਲਜਿੰਦਰ ਸਿੰਘ ਖੇਤੀਬਾੜੀ ਬਲਾਕ ਅਫ਼ਸਰ, ਡਾ. ਡੂੰਗਰ ਸਿੰਘ ਬਰਾੜ ਸਹਾਇਕ ਪੌਦ ਸੁਰੱਖਿਆ ਅਫ਼ਸਰ, ਡਾ. ਦਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ(ਇਨਫੋਰਸਮੈਂਟ), ਡਾ. ਮਨਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਪੌਦ ਸੁਰੱਖਿਆ), ਡਾ. ਲਵਪ੍ਰੀਤ ਕੌਰ ਖੇਤੀਬਾੜੀ ਵਿਕਾਸ ਅਫ਼ਸਰ, ਡਾ. ਜਗਪਾਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਡਾ. ਨਰਿੰਦਰ ਕੌਰ, ਖੇਤੀਬਾੜੀ ਸਬ-ਇੰਸਪੈਕਟਰ ਬਠਿੰਡਾ ਆਦਿ ਸ਼ਾਮਲ ਸਨ।


ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਸ ਸਾਰੀ ਟੀਮ ਨੇ ਪਿੰਡ ਵਿਰਕ ਕਲਾਂ ਵਿਖੇ ਜਾ ਕੇ ਪੜਤਾਲ ਕੀਤੀ ਤਾਂ ਪਾਇਆ ਕਿ ਰੋਹਿਤ ਮੈਡੀਕਲ ਅਤੇ ਕਰਿਆਨਾ ਸਟੋਰ ਦੇ ਮਾਲਕ ਘਣਸ਼ਾਮ ਵਾਸੀ ਪਿੰਡ ਵਿਰਕ ਕਲਾਂ ਵੱਲੋਂ ਵੱਡੀ ਮਾਤਰਾ ਵਿੱਚ ਖਾਦਾਂ ਦੀ ਵਿਕਰੀ ਕਰਨ ਦਾ ਅਤੇ ਨਾ ਹੀ ਕੀਟਨਾਸ਼ਕ ਦਵਾਈਆਂ ਦੀ ਵਿਕਰੀ ਕਰਨ ਦਾ ਲਾਇਸੰਸ ਮੌਜੂਦ ਸੀ। ਵਿਭਾਗ ਵੱਲੋਂ ਕਾਨੂੰਨੀ ਕਾਰਵਾਈ ਕਰਦਿਆਂ ਬਿਨ੍ਹਾਂ ਲਾਇਸੰਸ ਖਾਦਾਂ ਅਤੇ ਦਵਾਈਆਂ ਖ੍ਰੀਦ ਕੇ ਰੱਖਣ ਅਤੇ ਵੇਚਣ ਕਰਕੇ ਫਰਟੇਲਾਈਜਰ ਕੰਟਰੋਲ ਆਰਡਰ 1985 ਦੀ ਧਾਰਾ 7,8 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀ ਧਾਰਾ 7 ਤਹਿਤ ਮੁਕੱਦਮਾ ਦਰਜ ਕਰਵਾਇਆ ਗਿਆ। ਇਸੇ ਤਰ੍ਹਾਂ ਬਿਨ੍ਹਾਂ ਲਾਇਸੰਸ ਕੀਟਨਾਸ਼ਕ ਵੇਚਣ ਕਰਕੇ ਇੰਨਸੈਕਟੀਸਾਈਡ ਐਕਟ 1968 ਦੀ ਧਾਰਾ 13 ਅਤੇ ਰੂਲਜ਼ 1971 ਦੀ ਧਾਰਾ 10 ਦੀ ਉਲੰਘਣਾ ਤਹਿਤ ਮੁਕੱਦਮਾ ਦਰਜ ਕਰਵਾਇਆ ਗਿਆ। ਇਸ ਤੋਂ ਇਲਾਵਾ ਵਿਭਾਗ ਵੱਲੋਂ ਮੌਕੇ ਤੇ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੇ ਸੈਂਪਲ ਟੈਸਟਿੰਗ ਕਰਵਾਉਣ ਲਈ ਲੈ ਲਏ ਗਏ ਹਨ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਮਿਆਰੀ ਖਾਦਾਂ, ਕੀਟਨਾਸ਼ਕ ਦਵਾਈਆਂ ਅਤੇ ਬੀਜ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਗੈਰ ਕਾਨੂੰਨੀ ਢੰਗ ਨਾਲ ਅਤੇ ਗੈਰ ਮਿਆਰੀ ਖਾਦਾਂ ਕੀਟਨਾਸ਼ਕ ਦਵਾਈਆਂ ਅਤੇ ਬੀਜਾਂ ਦੀ ਵਿਕਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

- PTC NEWS

Top News view more...

Latest News view more...

PTC NETWORK