Wed, May 15, 2024
Whatsapp

ਜਾਣੋ ਕਿਉਂ ਐਮ.ਪੀ. ਰਵਨੀਤ ਬਿੱਟੂ ਸਣੇ ਵੱਡੇ ਕਾਂਗਰਸੀ ਆਗੂਆਂ ਖ਼ਿਲਾਫ਼ ਹੋਇਆ ਮਾਮਲਾ ਦਰਜ

Written by  Jasmeet Singh -- February 29th 2024 12:46 PM
ਜਾਣੋ ਕਿਉਂ ਐਮ.ਪੀ. ਰਵਨੀਤ ਬਿੱਟੂ ਸਣੇ ਵੱਡੇ ਕਾਂਗਰਸੀ ਆਗੂਆਂ ਖ਼ਿਲਾਫ਼ ਹੋਇਆ ਮਾਮਲਾ ਦਰਜ

ਜਾਣੋ ਕਿਉਂ ਐਮ.ਪੀ. ਰਵਨੀਤ ਬਿੱਟੂ ਸਣੇ ਵੱਡੇ ਕਾਂਗਰਸੀ ਆਗੂਆਂ ਖ਼ਿਲਾਫ਼ ਹੋਇਆ ਮਾਮਲਾ ਦਰਜ

Ludhiana Municipal Corporation: ਲੁਧਿਆਣਾ ਨਗਰ ਨਿਗਮ ਜ਼ੋਨ-ਏ ਦੇ ਮੁੱਖ ਦਫ਼ਤਰ ਦੇ ਬਾਹਰ ਭ੍ਰਿਸ਼ਟਾਚਾਰ ਦੇ ਦੋਸ਼ ਲਗਾ ਕੇ ਤਾਲਾ ਲਗਾ ਧਰਨਾ ਦੇਣ ਦੇ ਮਾਮਲੇ 'ਚ ਪੁਲਿਸ ਨੇ ਕਾਰਵਾਈ ਕੀਤੀ ਹੈ। ਪੁਲਿਸ ਨੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਸਾਬਕਾ ਕੈਬਨਿਟ ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਕਾਂਗਰਸ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੰਜੇ ਤਲਵਾਰ ਦੇ ਨਾਲ-ਨਾਲ ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਜ਼ਿਲ੍ਹਾ ਕਾਂਗਰਸ ਦੇ ਉਪ ਪ੍ਰਧਾਨ ਸ਼ਿਆਮ ਸੁੰਦਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। 

ਉਕਤ ਕਾਂਗਰਸੀ ਆਗੂਆਂ ਸਮੇਤ 50-60 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਫ਼ਤਰੀ ਡਿਊਟੀ ਵਿੱਚ ਵਿਘਨ ਪਾਉਣ ਸਮੇਤ IPC ਦੀ ਧਾਰਾ 353,186 ਅਤੇ 149 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਥਾਣਾ ਸਦਰ ਵਿੱਚ ਦਰਜ ਕੀਤਾ ਗਿਆ ਹੈ। ਲੁਧਿਆਣਾ ਨਗਰ ਨਿਗਮ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਲਾਉਂਦਿਆਂ ਸਾਬਕਾ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ਵਿੱਚ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਅਗਵਾਈ ਵਿੱਚ, ਕਾਂਗਰਸੀਆਂ ਨੇ ਮੰਗਲਵਾਰ ਨੂੰ ਨਗਰ ਨਿਗਮ ਦੇ ਜ਼ੋਨ-ਏ ਦੇ ਮੁੱਖ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਸੀ। 


ਜਿਸ ਸਮੇਂ ਨਗਰ ਨਿਗਮ ਨੂੰ ਤਾਲਾ ਲੱਗਿਆ ਹੋਇਆ ਸੀ, ਉਸ ਸਮੇਂ ਸਾਰੇ ਕਰਮਚਾਰੀ ਅਤੇ ਅਧਿਕਾਰੀ ਆਪਣੀਆਂ ਸੀਟਾਂ 'ਤੇ ਬੈਠੇ ਸਨ। ਸਖ਼ਤ ਸੁਰੱਖਿਆ ਦੇ ਬਾਵਜੂਦ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਆਸ਼ੂ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਬੈਰੀਕੇਡਿੰਗ ਟੱਪ ਕੇ ਮੁੱਖ ਗੇਟ ਤੱਕ ਪੁੱਜੇ। ਇਸ ਦੌਰਾਨ ਤਿੰਨਾਂ ਆਗੂਆਂ ਦੀ ਪੁਲਿਸ ਮੁਲਾਜ਼ਮਾਂ ਨਾਲ ਝੜਪ ਅਤੇ ਹੱਥੋਪਾਈ ਵੀ ਹੋਈ।

ਬਿੱਟੂ ਸਣੇ ਕਾਂਗਰਸੀਆਂ ਵੱਲੋਂ ਪ੍ਰੈਸ ਕਾਨਫਰੰਸ 

ਐੱਮ.ਪੀ. ਰਵਨੀਤ ਬਿੱਟੂ, ਭਾਰਤ ਭੂਸ਼ਣ ਆਸ਼ੂ ਅਤੇ ਸੰਜੇ ਤਲਵਾੜ ਵੱਲੋਂ ਇਸ ਮਾਮਲੇ 'ਤੇ ਅੱਜ (29 ਫਰਵਰੀ) ਨੂੰ ਪ੍ਰੈਸ ਕਾਨਫਰੰਸ ਕੀਤੀ ਗਈ। ਉਨ੍ਹਾਂ ਦਾ ਕਹਿਣਾ ਸੀ ਕਈ ਉਹ ਗ੍ਰਿਫ਼ਤਾਰੀ ਲਈ ਤਿਆਰ ਹਨ, ਉਨ੍ਹਾਂ ਕਿਹਾ ਕਈ ਸਰਕਾਰ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ। ਇਸ ਦਰਮਿਆਨ ਉਨ੍ਹਾਂ 'ਆਪ' ਦੇ ਵਿਧਾਇਕਾਂ 'ਤੇ ਵੀ ਸਵਾਲ ਚੁੱਕੇ। ਬਿੱਟੂ ਦਾ ਕਹਿਣਾ ਸੀ ਕਿ ਪਰਚਿਆਂ ਤੋਂ ਨਹੀਂ ਡਰਦੇ ਹਨ। 

ਐਮ.ਪੀ. ਰਵਨੀਤ ਬਿੱਟੂ ਨੇ ਅੱਗੇ ਕਿਹਾ ਕਿ ਉਹ ਐਫ.ਆਈ.ਆਰ ਤੋਂ ਨਹੀਂ ਡਰਨ ਵਾਲੇ, ਸਾਡੇ ਲਈ ਇਹ ਤਗ਼ਮੇ ਹਨ। ਇਸ ਤਰ੍ਹਾਂ ਦੀ ਬਦਲਾਖੋਰੀ ਦੀ ਰਾਜਨੀਤੀ ਪਹਿਲਾਂ ਕਦੇ ਨਹੀਂ ਹੋਈ। ਉਨ੍ਹਾਂ ਕਿਹਾ ਕਿ ਮੀਡੀਆ 'ਤੇ ਵੀ ਸਰਕਾਰ ਦਬਾਅ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਧਾਂਦਲੀਆਂ ਵੱਖ-ਵੱਖ ਮਹਿਕਮਿਆਂ ਦੇ ਵਿੱਚ ਹੋ ਰਹੀਆਂ ਹਨ, ਉਨ੍ਹਾਂ ਦੇ ਖ਼ਿਲਾਫ਼ ਉਹ ਆਵਾਜ਼ ਚੁੱਕਦੇ ਰਹਿਣਗੇ ਅਤੇ ਲੋੜ ਪੈਣ ਤੇ ਉਹਨਾਂ ਦਫ਼ਤਰਾਂ ਦੇ ਬਾਹਰ ਵੀ ਤਾਲੇ ਲਾਉਣਗੇ। 

ਇਸ ਦੌਰਾਨ ਸੰਜੇ ਤਲਵਾੜ ਨੇ ਕਿਹਾ ਕਿ ਉਹ 'ਆਪ' ਸਰਕਾਰ ਵੱਲੋਂ ਕੀਤੇ ਗਏ ਕੰਮ ਅਤੇ ਸਾਡੀ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਸਬੰਧੀ ਕਿਤੇ ਵੀ ਮੁੱਦਾ ਬਹਿਸ ਕਰਨ ਲਈ ਤਿਆਰ ਹਨ। 

ਇਸ ਕਾਰਨ ਕਰ ਕੇ ਕਾਂਗਰਸ ਵਰਕਰਾਂ ਨੇ ਕੀਤੀ ਕਾਰਵਾਈ  

ਸਿਟੀ ਬੱਸ ਦਾ ਕੇਸ ਹਾਰਨ ਅਤੇ ਕਰੋੜਾਂ ਰੁਪਏ ਦੇ ਜੁਰਮਾਨੇ ਕੀਤੇ ਜਾਣ ਤੋਂ ਬਾਅਦ ਅਤੇ ਉਥੇ ਫੈਲੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ 27 ਫਰਵਰੀ ਨੂੰ ਹੀ ਨਿਗਮ ਨੂੰ ਤਾਲਾ ਲਾਉਣ ਦਾ ਐਲਾਨ ਕੀਤਾ ਸੀ। ਇਸ ਦੌਰਾਨ ਸੈਂਕੜੇ ਵਰਕਰ ਉਥੇ ਪਹੁੰਚ ਗਏ। ਇਸ ਤੋਂ ਬਾਅਦ ਪੁਲਿਸ ਨੇ ਮੁੱਖ ਗੇਟ 'ਤੇ ਬੈਰੀਕੇਡ ਲਗਾ ਦਿੱਤੇ ਅਤੇ ਸੁਰੱਖਿਆ ਵੀ ਸਖ਼ਤ ਕਰ ਦਿੱਤੀ।

ਜਾਣੋ ਰਵਨੀਤ ਬਿੱਟੂ ਨੇ ਕੀ ਕਿਹਾ?

ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਨਗਰ ਨਿਗਮ ਵਿੱਚ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਕ ਪਾਸੇ ਸਰਕਾਰ ਕਹਿੰਦੀ ਹੈ ਕਿ ਇਹ ਆਮ ਲੋਕਾਂ ਦੀ ਸਰਕਾਰ ਹੈ ਪਰ ਮੌਜੂਦਾ ਸਮੇਂ ਵਿੱਚ ਨਗਰ ਨਿਗਮ ਵਿੱਚ ਹਰ ਕੰਮ ਲਈ ਪੈਸਾ ਖਰਚ ਹੁੰਦਾ ਹੈ। ਭ੍ਰਿਸ਼ਟਾਚਾਰ ਆਪਣੇ ਸਿਖਰ 'ਤੇ ਹੈ। ਨਗਰ ਨਿਗਮ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਨਿਗਮ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਸਿਟੀ ਬੱਸ ਕੇਸ ਦੇ ਨੁਕਸਾਨ ਕਾਰਨ ਕਰੋੜਾਂ ਰੁਪਏ ਅਦਾ ਕਰਨੇ ਪੈਣਗੇ। ਸੰਸਦ ਮੈਂਬਰ ਬਿੱਟੂ ਨੇ ਕਿਹਾ ਕਿ ਨਿਗਮ ਨੂੰ ਤਾਲਾ ਲਾਉਣ ਦਾ ਫੈਸਲਾ ਕਈ ਮੁੱਦਿਆਂ ਕਾਰਨ ਲਿਆ ਗਿਆ ਹੈ। ਜਦੋਂ ਕਿਸੇ ਨੂੰ ਕੋਈ ਲਾਭ ਨਹੀਂ ਹੋ ਰਿਹਾ ਤਾਂ ਇਸ ਦਫ਼ਤਰ ਦਾ ਫ਼ਾਇਦਾ ਕੀ ਹੈ। 

ਇਹ ਖ਼ਬਰਾਂ ਵੀ ਪੜ੍ਹੋ: 

-

Top News view more...

Latest News view more...