Fri, Dec 19, 2025
Whatsapp

ਪੰਜਾਬ 'ਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ 10,000 ਤੋਂ ਹੋਏ ਪਾਰ

Punjab News: ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਭਾਵੇਂ ਪਿਛਲੇ ਸਾਲਾਂ ਦੇ ਮੁਕਾਬਲੇ ਘੱਟ ਹੋਣ ਪਰ ਅੰਮ੍ਰਿਤਸਰ ਤੋਂ ਦਿੱਲੀ ਤੱਕ ਹਵਾ ਦਾ ਦਮ ਘੁੱਟ ਰਿਹਾ ਹੈ।

Reported by:  PTC News Desk  Edited by:  Amritpal Singh -- November 04th 2023 12:59 PM
ਪੰਜਾਬ 'ਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ 10,000 ਤੋਂ ਹੋਏ ਪਾਰ

ਪੰਜਾਬ 'ਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ 10,000 ਤੋਂ ਹੋਏ ਪਾਰ

Punjab News: ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਭਾਵੇਂ ਪਿਛਲੇ ਸਾਲਾਂ ਦੇ ਮੁਕਾਬਲੇ ਘੱਟ ਹੋਣ ਪਰ ਅੰਮ੍ਰਿਤਸਰ ਤੋਂ ਦਿੱਲੀ ਤੱਕ ਹਵਾ ਦਾ ਦਮ ਘੁੱਟ ਰਿਹਾ ਹੈ। ਕਾਰਪੋਰੇਸ਼ਨ ਰੈਜ਼ੀਡਿਊ ਬਰਨਿੰਗ ਇਨਫਰਮੇਸ਼ਨ ਐਂਡ ਮੈਨੇਜਮੈਂਟ ਸਿਸਟਮ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਅਕਤੂਬਰ ਮਹੀਨੇ ਵਿੱਚ ਪੰਜਾਬ ਵਿੱਚ ਪਰਾਲੀ ਸਾੜਨ ਦੇ ਕੁੱਲ 7454 ਮਾਮਲੇ ਸਾਹਮਣੇ ਆਏ ਹਨ। ਜਿਸ ਵਿੱਚ 13% ਕੇਸ ਸਿਰਫ ਅੰਮ੍ਰਿਤਸਰ ਦੇ ਹਨ। ਇਸ ਦੇ ਨਾਲ ਹੀ ਪਿਛਲੇ ਤਿੰਨ ਦਿਨਾਂ ਵਿੱਚ ਅੱਗ ਦੇ 5359 ਮਾਮਲੇ ਸਾਹਮਣੇ ਆਏ ਹਨ।

ਅਕਤੂਬਰ 2023 ਦੇ ਅੰਕੜਿਆਂ ਅਨੁਸਾਰ ਪਰਾਲੀ ਸਾੜਨ ਦੀਆਂ 993 ਘਟਨਾਵਾਂ ਨਾਲ ਅੰਮ੍ਰਿਤਸਰ ਪਹਿਲੇ ਨੰਬਰ 'ਤੇ ਹੈ। ਅਕਤੂਬਰ ਵਿੱਚ ਰਿਪੋਰਟ ਕੀਤੇ ਗਏ ਕੇਸਾਂ ਵਿੱਚੋਂ 13.32% ਇਕੱਲੇ ਅੰਮ੍ਰਿਤਸਰ ਵਿੱਚ ਹੋਏ। ਜਦੋਂ ਕਿ ਸੰਗਰੂਰ 957 ਕੇਸਾਂ ਨਾਲ ਦੂਜੇ ਅਤੇ ਤਰਨਤਾਰਨ 928 ਮਾਮਲਿਆਂ ਨਾਲ ਤੀਜੇ ਨੰਬਰ ’ਤੇ ਹੈ।


ਇਸੇ ਤਰ੍ਹਾਂ ਫ਼ਿਰੋਜ਼ਪੁਰ ਵਿੱਚ ਪਰਾਲੀ ਸਾੜਨ ਦੇ 784 ਅਤੇ ਪਟਿਆਲਾ ਵਿੱਚ 726 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਹੋਰ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 500 ਤੋਂ ਵੀ ਘੱਟ ਹਨ।

ਸ਼ੁੱਕਰਵਾਰ ਨੂੰ 1551 ਕੇਸ ਪਾਏ ਗਏ

ਅਕਤੂਬਰ ਮਹੀਨੇ ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ 50% ਘੱਟ ਮਾਮਲੇ ਸਾਹਮਣੇ ਆਏ ਹਨ। ਪਰ ਪਿਛਲੇ ਤਿੰਨ ਦਿਨਾਂ ਤੋਂ ਕੇਸਾਂ ਵਿੱਚ ਅਚਾਨਕ ਹੋਏ ਵਾਧੇ ਤੋਂ ਬਾਅਦ ਪ੍ਰਸ਼ਾਸਨ ਦੀਆਂ ਚਿੰਤਾਵਾਂ ਵਧ ਗਈਆਂ ਹਨ। ਪੰਜਾਬ ਵਿੱਚ ਸ਼ੁੱਕਰਵਾਰ ਨੂੰ ਪਰਾਲੀ ਸਾੜਨ ਦੀਆਂ 1551 ਘਟਨਾਵਾਂ ਸਾਹਮਣੇ ਆਈਆਂ ਹਨ।

ਇਸ ਸੀਜ਼ਨ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ ਕੁੱਲ 12813 ਮਾਮਲੇ ਸਾਹਮਣੇ ਆ ਚੁੱਕੇ ਹਨ। ਜੇਕਰ ਪਿਛਲੇ ਤਿੰਨ ਦਿਨਾਂ ਦੀ ਹੀ ਗੱਲ ਕਰੀਏ ਤਾਂ ਪੰਜਾਬ ਵਿੱਚ 5359 ਮਾਮਲੇ ਸਾਹਮਣੇ ਆਏ ਹਨ, ਜੋ ਅਕਤੂਬਰ ਮਹੀਨੇ ਦੇ 70% ਤੱਕ ਹਨ।

- PTC NEWS

Top News view more...

Latest News view more...

PTC NETWORK
PTC NETWORK