CBI ਨੇ DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ, ਰਿਸ਼ਵਤ ਲੈਣ ਦੇ ਮਾਮਲੇ 'ਚ ਵੱਡੀ ਕਾਰਵਾਈ
DIG Harcharan Singh Bhullar arrested : ਪੰਜਾਬ ਵਿੱਚ CBI ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਸੀਬੀਆਈ ਨੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸੀਬੀਆਈ ਦੀ ਟੀਮ ਨੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਚੰਡੀਗੜ੍ਹ ਦਫ਼ਤਰ 'ਤੇ ਰੇਡ ਕਰਕੇ ਗ੍ਰਿਫ਼ਤਾਰ ਕੀਤਾ ਹੈ।
4 ਲੱਖ ਰੁਪਏ ਦੀ ਰਿਸ਼ਵਤ, ਇੱਕ ਦਲਾਲ ਵੀ ਗ੍ਰਿਫ਼ਤਾਰ : ਸੂਤਰ
ਸੂਤਰਾਂ ਅਨੁਸਾਰ, ਭੁੱਲਰ ਵੱਲੋਂ ਲਗਭਗ 4 ਲੱਖ ਰੁਪਏ ਦੀ ਰਿਸ਼ਵਤ ਲਏ ਜਾਣ ਦੀ ਗੱਲ ਸਾਹਮਣੇ ਆਈ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਭੁੱਲਰ ਦੇ ਨਾਲ ਇੱਕ ਵਿਚੋਲਿਆ ਦਲਾਲ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਕਿ ਸਮਝੌਤਾ ਕਰਵਾਉਣ ਵਿੱਚ ਭੂਮਿਕਾ ਸੀ। ਇਹ ਰਿਸ਼ਵਤ ਇੱਕ ਸਕਰੈਪ ਡੀਲਰ ਕੋਲੋਂ ਮੰਗੀ ਦੱਸੀ ਜਾ ਰਹੀ ਹੈ, ਜੋ ਕਿ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਮੰਡੀ ਗੋਬਿੰਦਗੜ੍ਹ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ CBI ਨੇ ਟਰੈਪ ਲਗਾ ਕੇ ਰਿਸ਼ਵਤ ਲੈਣ ਦੇ ਇਲਜ਼ਾਮ ਤਹਿਤ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਹੈ। ਹਰਚਰਨ ਸਿੰਘ ਭੁੱਲਰ 2007 ਬੈਚ ਦੇ IPS ਅਧਿਆਕਰੀ ਹਨ।
ਕਿਹਾ ਜਾ ਰਿਹਾ ਹੈ ਕਿ ਇਹ ਕਾਰਵਾਈ ਮੰਡੀ ਗੋਬਿੰਦਗੜ੍ਹ ਦੇ ਇੱਕ ਸਕ੍ਰੈਪ ਡੀਲਰ ਨਾਲ ਸਬੰਧਤ ਇੱਕ ਮਾਮਲੇ ਦੇ ਸਬੰਧ ਵਿੱਚ ਕੀਤੀ ਗਈ ਹੈ। ਕਿਹਾ ਜਾ ਰਿਹਾ ਹੈ ਕਿ ਸੀਬੀਆਈ ਜਲਦੀ ਹੀ ਇੱਕ ਪ੍ਰੈਸ ਨੋਟ ਜਾਰੀ ਕਰ ਸਕਦੀ ਹੈ ਅਤੇ ਡੀਆਈਜੀ ਨੂੰ ਇੱਕ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ 'ਚ ਇੱਕ ਹੋਰ ਵਿਅਕਤੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।
ਖਬਰ ਅਪਡੇਟ ਜਾਰੀ...
- PTC NEWS