Wed, Oct 21, 2026
Whatsapp

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ 'ਚ CBI ਨੇ ਦਰਜ ਕੀਤੀ FIR, ਅੱਜ ਦੁਪਹਿਰ PGI 'ਚ ਹੋਵੇਗਾ ਪੋਸਟਮਾਰਟਮ

CBI ਦੀ ਟੀਮ ਨੇ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦਰਜ ਕੀਤੇ ਬਿਆਨ

Reported by:  PTC News Desk  Edited by:  Jaswinder Kaur -- October 21st 2026 12:40 PM -- Updated: October 21st 2026 12:52 PM
ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ 'ਚ CBI ਨੇ ਦਰਜ ਕੀਤੀ FIR, ਅੱਜ ਦੁਪਹਿਰ PGI 'ਚ ਹੋਵੇਗਾ ਪੋਸਟਮਾਰਟਮ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ 'ਚ CBI ਨੇ ਦਰਜ ਕੀਤੀ FIR, ਅੱਜ ਦੁਪਹਿਰ PGI 'ਚ ਹੋਵੇਗਾ ਪੋਸਟਮਾਰਟਮ

CBI registers FIR in Parvinder Singh Jhota murder case : ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿਚ ਸੀ.ਬੀ.ਆਈ. ਵਲੋਂ FIR ਦਰਜ ਕੀਤੀ ਗਈ ਹੈ ਜੋ ਹੁਣ ਜਨਤਕ ਹੋ ਗਈ ਹੈ। ਸੀ.ਬੀ.ਆਈ. ਨੇ 21 ਅਕਤੂਬਰ ਨੂੰ ਇਸ ਮਾਮਲੇ ਵਿਚ ਰੈਗੂਲਰ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਹੈ। ਇਹ ਮਾਮਲਾ 13 ਅਕਤੂਬਰ ਨੂੰ ਮਾਨਸਾ ਵਿਖੇ ਨਸ਼ਾ ਵਿਰੋਧੀ ਮੁਹਿੰਮ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨਾਲ ਸੰਬੰਧਿਤ ਹੈ। ਐੱਫ.ਆਈ.ਆਰ. ਅਨੁਸਾਰ ਇਸ ਮਾਮਲੇ ਵਿਚ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 103(1), 109, 118(1), 61(2) ਅਤੇ 3(5) ਤੋਂ ਇਲਾਵਾ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਲਗਾਈਆਂ ਗਈਆਂ ਹਨ। ਇਨ੍ਹਾਂ ਤਹਿਤ ਹੱਤਿਆ, ਖ਼ਤਰਨਾਕ ਹਥਿਆਰਾਂ ਨਾਲ ਸੱਟ ਮਾਰਨ, ਅਪਰਾਧਿਕ ਸਾਜ਼ਿਸ਼ ਅਤੇ ਨਾਜਾਇਜ਼ ਹਥਿਆਰ ਰੱਖਣ ਵਰਗੇ ਦੋਸ਼ਾਂ ਦੀ ਜਾਂਚ ਕੀਤੀ ਜਾਵੇਗੀ।

" target="_blank" style="box-sizing: border-box; color: rgb(0, 123, 255); text-decoration: none; background-color: rgb(255, 255, 255); font-family: "Source Sans Pro", -apple-system, BlinkMacSystemFont, "Segoe UI", Roboto, "Helvetica Neue", Arial, sans-serif, "Apple Color Emoji", "Segoe UI Emoji", "Segoe UI Symbol"; font-size: 16px; font-style: normal; font-variant-ligatures: normal; font-variant-caps: normal; font-weight: 400; letter-spacing: normal; orphans: 2; text-align: left; text-indent: 0px; text-transform: none; widows: 2; word-spacing: 0px; -webkit-text-stroke-width: 0px; white-space: normal;">" target="_blank">ਸੀ.ਬੀ.ਆਈ. ਦੀ ਐੱਫ.ਆਈ.ਆਰ. ਵਿਚ ਅਸ਼ਵਨੀ ਕੁਮਾਰ ਸਮੇਤ ਹੋਰ ਅਣ-ਪਛਾਤੇ ਵਿਅਕਤੀਆਂ ਦੇ ਨਾਂਅ ਦਰਜ ਹਨ। ਮਾਮਲੇ ਦੀ ਜਾਂਚ ਸੀ.ਬੀ.ਆਈ. ਦੇ ਇੰਸਪੈਕਟਰ ਬਲਵਿੰਦਰ ਸਿੰਘ ਨੂੰ ਸੌਂਪੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਵਲੋਂ 20 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਸੀ.ਬੀ.ਆਈ. ਨੂੰ ਇਸ ਮਾਮਲੇ ਦੀ ਜਾਂਚ ਲਈ ਪੰਜਾਬ ਵਿਚ ਅਧਿਕਾਰ ਖੇਤਰ ਦੇਣ ਸੰਬੰਧੀ ਸਹਿਮਤੀ ਦਿੱਤੀ ਗਈ ਸੀ। ਇਸ ਤੋਂ ਬਾਅਦ ਭਾਰਤ ਸਰਕਾਰ ਦੇ ਅਮਲਾ ਅਤੇ ਸਿਖਲਾਈ ਵਿਭਾਗ ਵਲੋਂ 21 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਇਨ੍ਹਾਂ ਨੋਟੀਫਿਕੇਸ਼ਨਾਂ ਦੇ ਆਧਾਰ ’ਤੇ ਮਾਨਸਾ ਦੇ ਸਿਟੀ-2 ਥਾਣੇ ਵਿਚ 14 ਅਕਤੂਬਰ ਨੂੰ ਦਰਜ ਐੱਫ.ਆਈ.ਆਰ. ਨੰਬਰ 269 ਨੂੰ ਸੀ.ਬੀ.ਆਈ. ਵਲੋਂ ਮੁੜ ਦਰਜ ਕਰਕੇ ਜਾਂਚ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।

ਇਸਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ ਅੱਜ ਚੰਡੀਗੜ੍ਹ ਦੇ ਪੀਜੀਆਈ ਵਿਖੇ ਪੋਸਟਮਾਰਟਮ ਹੋਵੇਗਾ। ਜਾਣਕਾਰੀ ਅਨੁਸਾਰ ਦੁਪਹਿਰ 1 ਵਜੇ ਝੋਟਾ ਦੀ ਮ੍ਰਿਤਕ ਦੇਹ ਮਾਨਸਾ ਤੋਂ ਪੀ ਜੀ ਆਈ ਲਿਜਾਈ ਜਾ ਸਕਦੀ ਹੈ। ਮਜਿਸਟਰੇਟ ਦੀ ਨਿਗਰਾਨੀ ਹੇਠ ਪੰਜ ਡਾਕਟਰਾਂ ਦਾ ਪੈਨਲ ਪੋਸਟਮਾਰਟਮ ਕਰੇਗਾ।  

ਪਰਵਿੰਦਰ ਝੋਟਾ ਦੇ ਪੋਸਟਮਾਰਟਮ ਦੀਆਂ ਖਬਰਾਂ ਵਿਚਾਲੇ ਨਿਹੰਗ ਸਿੰਘਾਂ ਨੇ ਸਵਾਲ ਚੁੱਕਦਿਆਂ ਇਤਰਾਜ਼ ਪ੍ਰਗਟਾਇਆ ਹੈ। ਨਿਹੰਗ ਜਥੇਬੰਦੀਆਂ ਦਾ ਕਹਿਣਾ ਹੈ ਕਿ ਝੋਟੇ ਦੇ ਪਰਿਵਾਰ ਨੇ ਪੋਸਟਮਾਰਟਮ ਕਰਨ ਲਈ ਅਜੇ ਕੋਈ ਸਹਿਮਤੀ ਨਹੀਂ ਦਿੱਤੀ ਹੈ। ਉਨ੍ਹਾਂ ਕਿਹਾ ਕਿ ਝੋਟੇ ਦੀ ਮ੍ਰਿਤਕ ਦੇਹ ਨੂੰ ਧੱਕੇ ਨਾਲ ਨਹੀਂ ਲਿਜਾਣ ਦਿੱਤਾ ਜਾਵੇਗਾ। ਜੇਕਰ ਪਰਿਵਾਰ ਦੀ ਸਹਿਮਤੀ ਹੁੰਦੀ ਹੈ ਤਾਂ ਹੀ ਪੋਸਟਮਾਰਟਮ ਲਈ ਮ੍ਰਿਤਕ ਦੇਹ ਲੈ ਕੇ ਜਾਣ ਦਿੱਤੀ ਜਾਵੇਗੀ।

ਸੀਬੀਆਈ ਦੀ ਐਫਆਈਆਰ ਦੀ ਕਾਪੀ ਦੇਖਣ ਲਈ ਇਸ ਲਿੰਕ 'ਤੇ ਕਰੋ ਕਲਿੱਕ...

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK