ਦਿੱਲੀ ਸ਼ਰਾਬ ਘਪਲੇ ਮਾਮਲੇ 'ਚ ਸੀਬੀਆਈ ਮਨੀਸ਼ ਸਿਸੋਦੀਆ ਕੋਲੋਂ ਅੱਜ ਕਰੇਗੀ ਪੁੱਛਗਿੱਛ
ਨਵੀਂ ਦਿੱਲੀ : ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦਿੱਲੀ ਆਬਕਾਰੀ ਘਪਲੇ ਮਾਮਲੇ ਵਿਚ ਐਤਵਾਰ ਨੂੰ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਪੁੱਛਗਿੱਛ ਕਰੇਗੀ। ਇਹ ਜਾਂਚ ਦਿੱਲੀ ਸਥਿਤ ਸੀਬੀਆਈ ਹੈੱਡਕੁਆਰਟਰ ਵਿਚ ਹੋਵੇਗੀ। ਇਸ ਖ਼ਬਰ ਦੀ ਪੁਸ਼ਟੀ ਸੀਬੀਆਈ ਸੂਤਰਾਂ ਨੇ ਕੀਤੀ ਹੈ।

ਇਸ ਬਾਰੇ ਮਨੀਸ਼ ਸਿਸੋਦੀਆ ਨੇ ਟਵੀਟ ਵੀ ਕੀਤਾ ਹੈ। ਉਨ੍ਹਾਂ ਲਿਖਿਆ, ‘ਸੀਬੀਆਈ ਨੇ ਫਿਰ ਬੁਲਾਇਆ ਹੈ। ਉਨ੍ਹਾਂ ਨੇ ਮੇਰੇ ਵਿਰੁੱਧ ਸੀਬੀਆਈ, ਈਡੀ ਦੀ ਪੂਰੀ ਤਾਕਤ ਦੀ ਵਰਤੋਂ ਕੀਤੀ, ਮੇਰੇ ਘਰ ਛਾਪੇਮਾਰੀ ਕੀਤੀ, ਮੇਰੇ ਬੈਂਕ ਲਾਕਰ ਦੀ ਤਲਾਸ਼ੀ ਲਈ, ਮੇਰੇ ਵਿਰੁੱਧ ਕੁਝ ਨਹੀਂ ਮਿਲਿਆ। ਮੈਂ ਦਿੱਲੀ ਦੇ ਬੱਚਿਆਂ ਲਈ ਚੰਗੀ ਸਿੱਖਿਆ ਦਾ ਪ੍ਰਬੰਧ ਕੀਤਾ ਹੈ। ਉਹ ਉਸਨੂੰ ਰੋਕਣਾ ਚਾਹੁੰਦੇ ਹਨ। ਮੈਂ ਜਾਂਚ ਵਿਚ ਹਮੇਸ਼ਾ ਸਹਿਯੋਗ ਦਿੱਤਾ ਹੈ ਅਤੇ ਕਰਾਂਗਾ।
ਸੀਬੀਆਈ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕਰਨ ਤੋਂ ਕਰੀਬ ਤਿੰਨ ਮਹੀਨੇ ਬਾਅਦ ਇਸ ਸਬੰਧ ਵਿੱਚ ਪੁੱਛਗਿਛ ਕਰਨ ਲਈ ਐਤਵਾਰ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੱਦਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਿਸੋਦੀਆ ਨੂੰ ਚਾਰਜਸ਼ੀਟ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਨਹੀਂ ਕੀਤਾ ਗਿਆ ਹੈ ਕਿਉਂਕਿ ਉਨ੍ਹਾਂ ਅਤੇ ਹੋਰ ਸ਼ੱਕੀਆਂ ਖ਼ਿਲਾਫ਼ ਜਾਂਚ ਅਜੇ ਵੀ ਜਾਰੀ ਹੈ।
ਇਹ ਵੀ ਪੜ੍ਹੋ : ਮੌਸਮ ਦਾ ਮਿਜ਼ਾਜ : ਮਾਰਚ ਦੇ ਪਹਿਲੇ ਹਫ਼ਤੇ ਪਸੀਨੇ ਛੁੱਟਣ ਦੀ ਸੰਭਾਵਨਾ, ਜਾਣੋ ਆਉਣ ਵਾਲੇ ਦਿਨ ਕਿਸ ਤਰ੍ਹਾਂ ਦਾ ਰਹੇਗਾ ਮੌਸਮ

- PTC NEWS