Thu, Apr 16, 2026
Whatsapp

CBSE 10th Board Result 2026 : ਅੰਮ੍ਰਿਤਸਰ ਦੇ ਵਿਦਿਆਰਥੀ ਨੇ ਰਚਿਆ ਇਤਿਹਾਸ, 500 'ਚੋਂ 500 ਅੰਕ ਕੀਤੇ ਹਾਸਿਲ

ਸਕੂਲ ਦੇ ਵਿਦਿਆਰਥੀ ਮੁਦਿਤ ਜੈਨ ਨੇ 500 ਵਿੱਚੋਂ ਪੂਰੇ 500 ਅੰਕ ਹਾਸਿਲ ਕਰਕੇ ਨਾ ਸਿਰਫ਼ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ, ਸਗੋਂ ਆਪਣੇ ਮਾਪਿਆਂ ਅਤੇ ਸ਼ਹਿਰ ਨੂੰ ਵੀ ਮਾਣ ਮਹਿਸੂਸ ਕਰਵਾਇਆ।

Reported by:  PTC News Desk  Edited by:  Aarti -- April 16th 2026 09:17 AM
CBSE 10th Board Result 2026 : ਅੰਮ੍ਰਿਤਸਰ ਦੇ ਵਿਦਿਆਰਥੀ ਨੇ ਰਚਿਆ ਇਤਿਹਾਸ, 500 'ਚੋਂ 500 ਅੰਕ ਕੀਤੇ ਹਾਸਿਲ

CBSE 10th Board Result 2026 : ਅੰਮ੍ਰਿਤਸਰ ਦੇ ਵਿਦਿਆਰਥੀ ਨੇ ਰਚਿਆ ਇਤਿਹਾਸ, 500 'ਚੋਂ 500 ਅੰਕ ਕੀਤੇ ਹਾਸਿਲ

CBSE 10th Board Result 2026 : ਅੱਜ ਦੇਸ਼ ਭਰ ਵਿੱਚ ਸੀਬੀਐਸਈ ਬੋਰਡ ਵੱਲੋਂ ਦਸਵੀਂ ਕਲਾਸ ਦਾ ਨਤੀਜਾ ਘੋਸ਼ਿਤ ਕੀਤਾ ਗਿਆ, ਜਿਸ ਵਿੱਚ ਇਸ ਵਾਰ ਵੀ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸੇ ਦੌਰਾਨ ਅੰਮ੍ਰਿਤਸਰ ਦੇ ਸ੍ਰੀ ਰਾਮ ਆਸ਼ਰਮ ਸਕੂਲ ਦਾ ਨਤੀਜਾ ਵੀ ਕਾਬਿਲ-ਏ-ਤਾਰੀਫ਼ ਰਿਹਾ। ਸਕੂਲ ਦੇ ਵਿਦਿਆਰਥੀ ਮੁਦਿਤ ਜੈਨ ਨੇ 500 ਵਿੱਚੋਂ ਪੂਰੇ 500 ਅੰਕ ਹਾਸਿਲ ਕਰਕੇ ਨਾ ਸਿਰਫ਼ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ, ਸਗੋਂ ਆਪਣੇ ਮਾਪਿਆਂ ਅਤੇ ਸ਼ਹਿਰ ਨੂੰ ਵੀ ਮਾਣ ਮਹਿਸੂਸ ਕਰਵਾਇਆ।

ਮੁਦਿਤ ਜੈਨ ਦੀ ਇਸ ਵੱਡੀ ਉਪਲਬਧੀ ਤੋਂ ਬਾਅਦ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ। ਅਧਿਆਪਕਾਂ, ਵਿਦਿਆਰਥੀਆਂ ਅਤੇ ਸਟਾਫ ਵੱਲੋਂ ਮਿਠਾਈਆਂ ਵੰਡ ਕੇ ਇਸ ਸਫਲਤਾ ਦਾ ਜਸ਼ਨ ਮਨਾਇਆ ਗਿਆ। ਮੁਦਿਤ ਨੇ ਆਪਣੀ ਖੁਸ਼ੀ ਜਤਾਉਂਦਿਆਂ ਕਿਹਾ ਕਿ ਉਸ ਦੀ ਮਿਹਨਤ ਅੱਜ ਰੰਗ ਲੈ ਆਈ ਹੈ ਅਤੇ ਉਹ ਇਸ ਨਤੀਜੇ ਨਾਲ ਬਹੁਤ ਖੁਸ਼ ਹੈ। ਉਸ ਨੇ ਕਿਹਾ ਕਿ ਉਸ ਨੇ ਨਿਯਮਿਤ ਪੜ੍ਹਾਈ, ਸਮੇਂ ਦੀ ਸਹੀ ਵਰਤੋਂ ਅਤੇ ਅਧਿਆਪਕਾਂ ਦੀ ਰਹਿਨੁਮਾਈ ਨਾਲ ਇਹ ਮੁਕਾਮ ਹਾਸਿਲ ਕੀਤਾ ਹੈ।


ਸਕੂਲ ਦੀ ਪ੍ਰਿੰਸੀਪਲ ਡਾ. ਵਿਨੋਦਿਤਾ ਨੇ ਵੀ ਇਸ ਉਪਲਬਧੀ ‘ਤੇ ਖੁਸ਼ੀ ਜਤਾਈ। ਉਨ੍ਹਾਂ ਕਿਹਾ ਕਿ 100 ਫੀਸਦੀ ਅੰਕ ਹਾਸਿਲ ਕਰਨਾ ਇੱਕ ਵੱਡੀ ਮਿਸਾਲ ਹੈ, ਜੋ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਬਣੇਗੀ। ਉਨ੍ਹਾਂ ਨੇ ਕਿਹਾ ਕਿ ਮੁਦਿਤ ਦੀ ਸਫਲਤਾ ਵਿੱਚ ਉਸਦੇ ਮਾਪਿਆਂ ਅਤੇ ਅਧਿਆਪਕਾਂ ਦੀ ਮਹੱਤਵਪੂਰਨ ਭੂਮਿਕਾ ਰਹੀ ਹੈ। ਸਕੂਲ ਹਮੇਸ਼ਾਂ ਵਿਦਿਆਰਥੀਆਂ ਨੂੰ ਉੱਚੇ ਮਿਆਰ ਦੀ ਸਿੱਖਿਆ ਦੇਣ ਲਈ ਵਚਨਬੱਧ ਹੈ।

ਮੁਦਿਤ ਦੇ ਮਾਤਾ-ਪਿਤਾ ਪਾਰੁਲ ਗੁਪਤਾ ਅਤੇ ਰਜਨੀਸ਼ ਜੈਨ ਨੇ ਵੀ ਆਪਣੀ ਖੁਸ਼ੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਇਹ ਦਿਨ ਉਨ੍ਹਾਂ ਲਈ ਸਭ ਤੋਂ ਖਾਸ ਹੈ ਅਤੇ ਉਹ ਆਪਣੇ ਪੁੱਤਰ ‘ਤੇ ਮਾਣ ਮਹਿਸੂਸ ਕਰਦੇ ਹਨ। ਉਨ੍ਹਾਂ ਨੇ ਦੱਸਿਆ ਕਿ ਮੁਦਿਤ ਨੇ ਲਗਾਤਾਰ ਮਿਹਨਤ ਕੀਤੀ ਅਤੇ ਆਪਣੇ ਲਕਸ਼ ਨੂੰ ਹਾਸਿਲ ਕਰਨ ਲਈ ਸਮਰਪਿਤ ਰਿਹਾ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਿਸ਼ਤੇਦਾਰਾਂ ਅਤੇ ਦੋਸਤਾਂ ਵੱਲੋਂ ਵਧਾਈਆਂ ਦੇ ਫੋਨ ਆ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਮੁਦਿਤ ਅੱਗੇ ਚੱਲ ਕੇ ਇੰਜੀਨੀਅਰ ਬਣੇ ਅਤੇ ਹੋਰ ਵੱਡੀਆਂ ਉਪਲਬਧੀਆਂ ਹਾਸਿਲ ਕਰੇ। ਮੋਦੀਤ ਦੇ ਪਿਤਾ ਨੇ ਕਿਹਾ ਕਿ ਮੁਦੀਤ ਉਹਨਾਂ ਦਾ ਇਕਲੋਤਾ ਪੁੱਤਰ ਹੈ ਤੇ ਉਹ ਆਪ ਕੋਟਕ ਮਹਿੰਦਰਾ ਬੈਂਕ ਵਿੱਚ ਜੋਬ ਕਰਦੇ ਹਨ ਮੁਦਿਤ ਦੀ ਇਹ ਕਾਮਯਾਬੀ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਸਾਬਤ ਹੋਵੇਗੀ।

ਇਹ ਵੀ ਪੜ੍ਹੋ  : CBSE Class 10th Result 2026 : ਸੀਬੀਐਸਈ 10ਵੀਂ ਬੋਰਡ ਦਾ ਨਤੀਜਾ ਜਾਰੀ, ਮਾਰਕਸ਼ੀਟ ਡਿਜੀਲਾਕਰ ਤੇ cbse.gov.in ’ਤੇ ਉਪਲਬਧ

- PTC NEWS

Top News view more...

Latest News view more...

PTC NETWORK
PTC NETWORK