CBSE ਵਿਵਾਦ : ਪੰਜਾਬ 'ਚ ਸਾਰੇ ਬੋਰਡਾਂ ਦੇ ਸਕੂਲਾਂ 'ਚ ਪੰਜਾਬੀ ਮੁੱਖ ਵਿਸ਼ੇ ਵੱਜੋਂ ਪੜ੍ਹਾਉਣੀ ਲਾਜ਼ਮੀ, ਨੋਟੀਫਿਕੇਸ਼ਨ ਜਾਰੀ
CBSE Punjabi Language Controversy : ਪੰਜਾਬ ਸਰਕਾਰ ਨੇ ਸੀਬੀਐਸਈ ਵਿਵਾਦ ਤੋਂ ਬਾਅਦ ਸੂਬੇ ਭਰ ਦੇ ਸਕੂਲਾਂ 'ਚ ਪੰਜਾਬੀ ਭਾਸ਼ਾ ਨੂੰ ਮੁੱਖ ਵਿਸ਼ੇ ਵੱਜੋਂ ਪੜ੍ਹਾਉਣ ਨੂੰ ਲਾਜ਼ਮੀ ਕਰ ਦਿੱਤਾ ਹੈ, ਜਿਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਅਨੁਸਾਰ ਸਕੂਲ ਸਿੱਖਿਆ ਵਿਭਾਗ (PSEB) ਵੱਲੋਂ ਪੰਜਾਬ ਵਿੱਚ ਕਿਸੇ ਵੀ ਬੋਰਡ ਨਾਲ ਸਬੰਧਤ ਸਕੂਲ ਵਿੱਚ ਪੰਜਾਬੀ ਭਾਸ਼ਾ ਨੂੰ ਮੁੱਖ ਵਿਸ਼ੇ ਵੱਜੋਂ ਪੜ੍ਹਾਉਣਾ ਲਾਜ਼ਮੀ ਹੋਵੇਗਾ।
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ, ਭਾਵੇਂ ਉਹ ਕਿਸੇ ਵੀ ਬੋਰਡ ਨਾਲ ਸਬੰਧਤ ਹੋਣ, ਲਈ ਪੰਜਾਬੀ ਨੂੰ ਮੁੱਖ ਤੇ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣਾ ਲਾਜ਼ਮੀ ਕੀਤਾ ਗਿਆ ਹੈ। ਜਿਹੜੇ ਸਕੂਲ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕਰਨਗੇ, ਉਨ੍ਹਾਂ ਵਿਰੁੱਧ ਪੰਜਾਬ ਭਾਸ਼ਾ ਐਕਟ 2008 ਤਹਿਤ ਕਾਰਵਾਈ ਕੀਤੀ ਜਾਵੇਗੀ।
ਨੋਟੀਫਿਕੇਸ਼ਨ ਵਿੱਚ ਕੀ...
ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਦੀ ਕਾਪੀ ਵੇਖਣ ਲਈ ਕਰੋ ਕਲਿੱਕ...
- PTC NEWS