Center Released Fund For Punjab : ਪੰਜਾਬ ’ਚ ਹੜ੍ਹਾਂ ਵਿਚਾਲੇ 1600 ਕਰੋੜ ਰੁਪਏ ਮਗਰੋਂ ਹੁਣ SDRF ਲਈ ਵਾਧੂ 240.80 ਕਰੋੜ ਜਾਰੀ
Center Released Fund For Punjab : ਕੇਂਦਰ ਸਰਕਾਰ ਨੇ ਹੜ੍ਹ ਪ੍ਰਭਾਵਿਤ ਰਾਜਾਂ ਦੀ ਸਹਾਇਤਾ ਲਈ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਨੂੰ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (SDRF) ਤਹਿਤ ਪੇਸ਼ਗੀ ਕਿਸ਼ਤਾਂ ਜਾਰੀ ਕੀਤੀਆਂ ਹਨ। ਇਸ ਸਬੰਧੀ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਜਾਣਕਾਰੀ ਦਿੱਤੀ ਹੈ। ਗ੍ਰਹਿ ਮੰਤਰਾਲੇ ਦੀ ਸਿਫ਼ਾਰਸ਼ ਦੇ ਆਧਾਰ 'ਤੇ ਵਿੱਤੀ ਸਾਲ 2025-26 ਲਈ ਪੰਜਾਬ ਨੂੰ 240 ਕਰੋੜ ਰੁਪਏ ਅਤੇ ਹਿਮਾਚਲ ਪ੍ਰਦੇਸ਼ ਨੂੰ 198 ਰੁਪਏ ਕਰੋੜ ਜਾਰੀ ਕੀਤੇ ਗਏ ਹਨ।
ਗ੍ਰਹਿ ਮੰਤਰਾਲੇ ਨੇ ਕਿਹਾ ਕਿ ਇਹ ਰਕਮ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਨੂੰ ਤੇਜ਼ ਕਰਨ ਲਈ ਜਾਰੀ ਕੀਤੀ ਗਈ ਹੈ। ਕੇਂਦਰ ਸਰਕਾਰ ਨੇ ਭਾਰਤੀ ਰਿਜ਼ਰਵ ਬੈਂਕ (RBI) ਨੂੰ ਨਿਰਦੇਸ਼ ਦਿੱਤਾ ਹੈ ਕਿ ਇਹ ਰਕਮ ਤੁਰੰਤ ਸਬੰਧਤ ਰਾਜ ਸਰਕਾਰਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਵੇ ਤਾਂ ਜੋ ਇਸਦੀ ਵਰਤੋਂ ਸਮੇਂ ਸਿਰ ਕੀਤੀ ਜਾ ਸਕੇ।
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਫੇਸਬੁੱਕ ਪੋਸਟ ਰਾਹੀਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਇਕ ਵਾਰ ਫਿਰ ਪੰਜਾਬ ਦੇ ਨਾਲ ਖੜੀ ਹੈ। ਪਹਿਲਾਂ ਹੀ ₹1600 ਕਰੋੜ ਜਾਰੀ ਕਰਨ ਤੋਂ ਬਾਅਦ ਹੁਣ ਸਰਕਾਰ ਵੱਲੋਂ State Disaster Relief Fund ਲਈ ਵਾਧੂ ₹240.80 ਕਰੋੜ ਜਾਰੀ ਕੀਤੇ ਗਏ ਹਨ। ਇਹ ਮੋਦੀ ਸਰਕਾਰ ਦੀ ਅਟੱਲ ਵਚਨਬੱਧਤਾ ਹੈ ਕਿ ਪੰਜਾਬ ਅਤੇ ਪੰਜਾਬੀਆਂ ਨੂੰ ਹਰ ਮੁਸੀਬਤ ਦੀ ਘੜੀ ਵਿੱਚ ਪੂਰਾ ਸਹਿਯੋਗ ਮਿਲੇ।
ਹੜ੍ਹਾਂ ਨੇ ਦੋਵਾਂ ਰਾਜਾਂ ਵਿੱਚ ਕੀਤਾ ਜਨਜੀਵਨ ਪ੍ਰਭਾਵਿਤ
ਮੰਤਰਾਲੇ ਦੇ ਅਨੁਸਾਰ ਇਹ ਕਦਮ ਇਹ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਚੱਲ ਰਹੇ ਰਾਹਤ ਅਤੇ ਪੁਨਰਵਾਸ ਕਾਰਜਾਂ ਵਿੱਚ ਵਿਘਨ ਨਾ ਪਵੇ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਬਾਰਿਸ਼ ਅਤੇ ਹੜ੍ਹਾਂ ਨੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੋਵਾਂ ਵਿੱਚ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ।
ਕੇਂਦਰ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਜਲਦੀ ਰਾਹਤ ਯਕੀਨੀ ਬਣਾਉਣ ਲਈ ਲੋੜ ਪੈਣ 'ਤੇ ਰਾਜਾਂ ਨੂੰ ਵਾਧੂ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਹੜ੍ਹਾਂ ਕਾਰਨ ਪੰਜਾਬ ਦੀ ਲਗਭਗ 400,000 ਏਕੜ ਜ਼ਮੀਨ ਤਬਾਹ ਹੋ ਗਈ। ਕੁਝ ਪਿੰਡ ਪੰਜਾਬ ਤੋਂ ਪੂਰੀ ਤਰ੍ਹਾਂ ਕੱਟੇ ਹੋਏ ਹਨ, ਜਿਨ੍ਹਾਂ ਤੱਕ ਪਹੁੰਚਣ ਦਾ ਇੱਕੋ ਇੱਕ ਸਾਧਨ ਕਿਸ਼ਤੀਆਂ ਹਨ।
ਇਹ ਵੀ ਪੜ੍ਹੋ : Rahul Gandhi : ਰਾਹੁਲ ਗਾਂਧੀ ਮਾਮਲੇ 'ਚ SGPC ਦੀ ਵੱਡੀ ਕਾਰਵਾਈ, ਗੁ: ਸਾਹਿਬ ਦੇ ਮੈਨੇਜਰ ਦਾ ਤਬਾਦਲਾ, ਗ੍ਰੰਥੀ, ਕਥਾਵਾਚਕ ਤੇ ਸੇਵਾਦਾਰ ਸਸਪੈਂਡ
- PTC NEWS