Thu, May 9, 2024
Whatsapp

ਕੇਂਦਰ ਨੇ ਮੂਸੇਵਾਲਾ ਦੀ ਮਾਂ ਚਰਨ ਕੌਰ ਦੇ IVF ਇਲਾਜ 'ਤੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ, ਜਾਣੋ ਕੀ ਹੈ IVF...

Written by  Amritpal Singh -- March 20th 2024 12:50 PM
ਕੇਂਦਰ ਨੇ ਮੂਸੇਵਾਲਾ ਦੀ ਮਾਂ ਚਰਨ ਕੌਰ ਦੇ IVF ਇਲਾਜ 'ਤੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ, ਜਾਣੋ ਕੀ ਹੈ IVF...

ਕੇਂਦਰ ਨੇ ਮੂਸੇਵਾਲਾ ਦੀ ਮਾਂ ਚਰਨ ਕੌਰ ਦੇ IVF ਇਲਾਜ 'ਤੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ, ਜਾਣੋ ਕੀ ਹੈ IVF...

Balkaur Singh Newborn Son: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਇੱਕ ਵਾਰ ਫਿਰ ਖੁਸ਼ੀ ਨੇ ਦਸਤਕ ਦਿੱਤੀ ਹੈ। ਐਤਵਾਰ ਸਵੇਰੇ ਉਸ ਦੀ ਮਾਂ ਚਰਨ ਕੌਰ ਨੇ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਪੁੱਤਰ ਨੂੰ ਜਨਮ ਦਿੱਤਾ, ਜੋ ਆਈਵੀਐਫ ਤਕਨੀਕ ਰਾਹੀਂ ਹੋਇਆ। ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੇਂਦਰ ਸਰਕਾਰ ਨੇ ਆਈਵੀਐਫ ਤਕਨੀਕ ਰਾਹੀਂ ਬੱਚੇ ਦੇ ਜਨਮ ਸਬੰਧੀ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ।


ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਆਈਵੀਐਫ ਤਕਨੀਕ ਲਈ ਚਰਨ ਕੌਰ ਦੀ ਉਮਰ ਬਾਰੇ ਸਵਾਲ ਉਠਾਏ ਹਨ। ਕਾਨੂੰਨ ਦੇ ਅਨੁਸਾਰ IVF ਤਕਨੀਕ ਦੀ ਵਰਤੋਂ 21 ਤੋਂ 50 ਸਾਲ ਦੀ ਉਮਰ ਤੱਕ ਕੀਤੀ ਜਾ ਸਕਦੀ ਹੈ ਪਰ ਚਰਨ ਕੌਰ ਦੀ ਉਮਰ 58 ਸਾਲ ਹੈ। ਕੇਂਦਰ ਨੇ ਪੱਤਰ ਵਿੱਚ ਲਿਖਿਆ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਏ.ਆਰ.ਟੀ. (ਰੈਗੂਲੇਸ਼ਨ) ਐਕਟ, 2021 ਦੇ ਅਨੁਸਾਰ, ਇਸ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦੀ ਰਿਪੋਰਟ ਭੇਜੀ ਜਾਣੀ ਚਾਹੀਦੀ ਹੈ।

ਦੱਸ ਦੇਈਏ ਕਿ ਬੱਚੇ ਦੇ ਜਨਮ ਤੋਂ ਬਾਅਦ ਪਿਤਾ ਬਲਕੌਰ ਸਿੰਘ ਨੇ ਇੰਸਟਾਗ੍ਰਾਮ 'ਤੇ ਬੱਚੇ ਦੀ ਗੋਦੀ 'ਚ ਬੈਠੇ ਬੱਚੇ ਦੀ ਫੋਟੋ ਸ਼ੇਅਰ ਕਰਦੇ ਹੋਏ ਪੰਜਾਬੀ 'ਚ ਲਿਖਿਆ, 'ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ। ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ-ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ।'


IVF ਤਕਨੀਕ 

ਕੇਂਦਰ ਸਰਕਾਰ ਨੇ ਆਈਵੀਐੱਫ ਤਕਨੀਕ ਰਾਹੀਂ ਬੱਚੇ ਦੇ ਜਨਮ ਸਬੰਧੀ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ। ਕੇਂਦਰ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਹੈ ਕਿ ਇਸ ਮਾਮਲੇ ਵਿੱਚ ਕੀ ਕਾਰਵਾਈ ਕੀਤੀ ਗਈ ਹੈ। ਕੇਂਦਰ ਸਰਕਾਰ ਨੇ IVF ਤਕਨੀਕ ਦੀ ਵਰਤੋਂ ਕਰਨ 'ਤੇ ਚਰਨ ਕੌਰ ਦੀ ਉਮਰ 'ਤੇ ਸਵਾਲ ਚੁੱਕੇ ਹਨ। ਕਾਨੂੰਨ ਮੁਤਾਬਕ ਆਈਵੀਐਫ ਤਕਨੀਕ ਦੀ ਵਰਤੋਂ 21 ਤੋਂ 50 ਸਾਲ ਦੀ ਉਮਰ ਤੱਕ ਕੀਤੀ ਜਾ ਸਕਦੀ ਹੈ ਪਰ ਚਰਨ ਕੌਰ ਦੀ ਉਮਰ 58 ਸਾਲ ਹੈ।

ਕੇਂਦਰ ਨੇ ਪੱਤਰ ਵਿੱਚ ਲਿਖਿਆ ਹੈ ਕਿ ਇੱਕ ਰਿਪੋਰਟ ਆਈ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਸਿੰਘ ਨੇ 58 ਸਾਲ ਦੀ ਉਮਰ ਵਿੱਚ ਆਈਵੀਐਫ ਰਾਹੀਂ ਬੱਚੇ ਨੂੰ ਜਨਮ ਦਿੱਤਾ ਹੈ। ਕਾਨੂੰਨ ਮੁਤਾਬਕ ਇਸ ਤਕਨੀਕ ਦੀ ਵਰਤੋਂ ਕਰਨ ਲਈ ਔਰਤ ਦੀ ਉਮਰ ਸੀਮਾ 21-50 ਸਾਲ ਦੇ ਵਿਚਕਾਰ ਹੈ। ਇਸ ਮਾਮਲੇ ਦੀ ਜਾਂਚ ਅਤੇ (Assisted Reproductive Technology Act 2021) ਏ.ਆਰ.ਟੀ. (ਰੈਗੂਲੇਸ਼ਨ) ਐਕਟ, 2021 ਦੇ ਅਨੁਸਾਰ, ਇਸ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦੀ ਰਿਪੋਰਟ ਭੇਜੀ ਜਾਣੀ ਚਾਹੀਦੀ ਹੈ।

ਕੀ ਹੈ IVF ਤਕਨੀਕ 

ਆਈਵੀਐੱਫ ਦੀ ਵਰਤੋਂ ਉਦੋਂ ਹੁੰਦੀ ਹੈ ਜਦੋਂ ਜਾਂ ਤਾਂ ਕੁਦਰਤੀ ਢੰਗ ਨਾਲ ਗਰਭਧਾਰਨ ਨਹੀਂ ਹੁੰਦਾ ਜਾਂ ਗਰਭਧਾਰਨ ਦੇ ਹੋਰ ਸਾਰੇ ਤਰੀਕਿਆਂ ਵਿੱਚ ਸਫ਼ਲਤਾ ਹਾਸਲ ਨਹੀਂ ਹੁੰਦੀ।

ਆਈਵੀਐੱਫ ਤਕਨੀਕ ਅਤੇ ਇਸ ਦੀ ਸ਼ੁਰੂਆਤ ਬਾਰੇ ਡਾਕਟਰ ਨੇ ਦੱਸਿਆਂ ਸੀ ਕਿ ਇਸ ਦੀ ਸ਼ੁਰੂਆਤ 1978 'ਚ ਹੋਈ ਸੀ। "ਆਈਵੀਐੱਫ ਦੀ ਵਰਤੋਂ ਉਨ੍ਹਾਂ ਔਰਤਾਂ ਦੇ ਮਾਮਲੇ ਵਿੱਚ ਕੀਤੀ ਜਾਂਦੀ ਹੈ, ਜਿਨ੍ਹਾਂ ਦੀਆਂ ਟਿਊਬਾਂ ਇਨਫੈਕਸ਼ਨ ਜਾਂ ਕਿਸੇ ਹੋਰ ਕਾਰਨ ਕਰਕੇ ਖਰਾਬ ਹੋ ਜਾਂਦੀਆਂ ਹਨ।"

ਉਨ੍ਹਾਂ ਦੱਸਿਆ ਸੀ ਕਿ ਇਸ ਦੌਰਾਨ ਲੈਬ ਵਿੱਚ ਅੰਡੇ ਅਤੇ ਸ਼ੁਕਰਾਣੂਆਂ ਨੂੰ ਰੱਖਿਆ ਜਾਂਦਾ ਹੈ ਜਿਸ ਤੋਂ ਭਰੂਣ ਤਿਆਰ ਹੁੰਦਾ ਹੈ। ਉਨ੍ਹਾਂ ਦੱਸਿਆ ਸੀ ਕਿ ਜਦੋਂ ਭਰੂਣ ਤਿਆਰ ਹੋ ਜਾਂਦਾ ਹੈ ਤਾਂ ਇਸ ਨੂੰ ਔਰਤ ਦੀ ਬੱਚੇਦਾਨੀ ਵਿੱਚ ਰੱਖਿਆ ਹੈ। ਉਹ ਕਹਿੰਦੇ ਹਨ ਕਿ ਇਸ ਤਕਨੀਕ ਨੇ ਬਹੁਤ ਸਾਰੇ ਜੋੜਿਆਂ ਨੂੰ ਮਾਤਾ-ਪਿਤਾ ਬਣਨ ਦੀ ਖੁਸ਼ੀ ਦਿੱਤੀ ਹੈਂ।


ਵਡੇਰੀ ਉਮਰ ਵਿੱਚ ਆਈਵੀਐੱਫ ਕਰਵਾਉਣਾ ਕਿੰਨਾ ਖਤਰਨਾਕ ਹੁੰਦਾ ਹੈ?
ਇਸਤਰੀ ਰੋਗਾਂ ਦੇ ਮਾਹਰ ਡਾਕਟਰ ਨੇ ਦੱਸਿਆਂ ਵੱਡੀ ਉਮਰ ਵਿੱਚ ਆਈਵੀਐਫ ਕਰਵਾਉਣਾ ਖਤਰੇ ਵਾਲਾ ਹੋ ਸਕਦਾ ਹੈ ਕਿਉਂਕਿ ਜਿਵੇਂ ਉਮਰ ਵਧਣ ਦੇ ਨਾਲ ਸਰੀਰ ਵਿੱਚ ਕਈ ਤਰ੍ਹਾਂ ਦੇ ਬਦਲਾਅ ਆਉਂਦੇ ਹਨ ਉਸੇ ਤਰ੍ਹਾਂ ਹੀ ਪ੍ਰੈਗਨੈਂਸੀ ਦੇ ਨਾਲ ਵੀ ਸਰੀਰ ਵਿੱਚ ਕਈ ਤਰ੍ਹਾਂ ਦੇ ਬਦਲਾਅ ਆਉਂਦੇ ਹਨ।
ਜੇਕਰ ਵੱਡੀ ਉਮਰ ਵਿੱਚ ਆਈਵੀਐਫ ਨਾਲ ਪ੍ਰੈੱਗਨੈਂਸੀ ਕੀਤੀ ਜਾਵੇ ਤਾਂ ਕਈ ਤਰ੍ਹਾਂ ਦੇ ਹਾਰਮੋਨਜ਼ ਦੇਣੇ ਪੈਂਦੇ ਹਨ, ਜਿਸ ਕਾਰਨ ਹਾਈਪਰਟੈਂਸ਼ਨ, ਡਾਇਬਟੀਜ਼ ਤੇ ਕੈਲੇਸਟਰੋਲ ਵਰਗੇ ਖਤਰੇ ਵਧ ਜਾਂਦੇ ਹਨ

ਕਾਨੂੰਨ ਦੀ ਉਲੰਘਣਾ ’ਤੇ ਕੀ ਹੋਵੇਗੀ ਕਾਰਵਾਈ

ਜ਼ਿਕਰਯੋਗ ਹੈ ਕਿ (Assisted Reproductive Technology Act 2021) ਇਸ ਕਾਨੂੰਨ ਦੀ ਉਲੰਘਣਾ ਕਰਨ 'ਤੇ ਪਹਿਲੀ ਵਾਰ 5 ਤੋਂ 20 ਲੱਖ ਰੁਪਏ ਤਕ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ। ਦੂਜੀ ਵਾਰ 10-20 ਲੱਖ ਰੁਪਏ ਤਕ ਜੁਰਮਾਨਾ ਅਤੇ 8 ਸਾਲ ਤਕ ਦੀ ਜੇਲ ਹੋ ਸਕਦੀ ਹੈ।

 

-

Top News view more...

Latest News view more...