Mon, Nov 2, 2026
Whatsapp

ਸਾਬਕਾ ਕਾਂਗਰਸੀ ਮੰਤਰੀ ਅਰੋੜਾ ਦੀਆਂ ਵਧੀਆਂ ਮੁਸ਼ਕਿਲਾਂ, ਹੁਸ਼ਿਆਰਪੁਰ ਰਿਹਾਇਸ਼ 'ਤੇ ਕੇਂਦਰੀ ਏਜੰਸੀਆਂ ਦੀ ਵੱਡੀ ਰੇਡ

Raid at Sham Sunder Arora House : ਤੜਕਸਾਰ 5 ਵਜੇ ਕੇਂਦਰੀ ਜਾਂਚ ਏਜੰਸੀਆਂ (ਇਨਕਮ ਟੈਕਸ ਅਤੇ ਈ.ਡੀ.) ਦੀਆਂ ਟੀਮਾਂ ਨੇ ਹੁਸ਼ਿਆਰਪੁਰ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਰੇਡ ਕੀਤੀ। ਅਧਿਕਾਰੀਆਂ ਦੀਆਂ ਵੱਖ-ਵੱਖ ਟੀਮਾਂ ਨੇ ਘਰ ਨੂੰ ਘੇਰੇ 'ਚ ਲੈ ਕੇ ਬਾਰੀਕੀ ਨਾਲ ਜਾਂਚ-ਪੜਤਾਲ ਸ਼ੁਰੂ ਕਰ ਦਿੱਤੀ ਹੈ।

Reported by:  PTC News Desk  Edited by:  KRISHAN KUMAR SHARMA -- November 02nd 2026 08:45 AM -- Updated: November 02nd 2026 09:30 AM
ਸਾਬਕਾ ਕਾਂਗਰਸੀ ਮੰਤਰੀ ਅਰੋੜਾ ਦੀਆਂ ਵਧੀਆਂ ਮੁਸ਼ਕਿਲਾਂ, ਹੁਸ਼ਿਆਰਪੁਰ ਰਿਹਾਇਸ਼ 'ਤੇ ਕੇਂਦਰੀ ਏਜੰਸੀਆਂ ਦੀ ਵੱਡੀ ਰੇਡ

ਸਾਬਕਾ ਕਾਂਗਰਸੀ ਮੰਤਰੀ ਅਰੋੜਾ ਦੀਆਂ ਵਧੀਆਂ ਮੁਸ਼ਕਿਲਾਂ, ਹੁਸ਼ਿਆਰਪੁਰ ਰਿਹਾਇਸ਼ 'ਤੇ ਕੇਂਦਰੀ ਏਜੰਸੀਆਂ ਦੀ ਵੱਡੀ ਰੇਡ

Sunder Arora House Raid : ਪੰਜਾਬ ਦੀ ਪਿਛਲੀ ਕਾਂਗਰਸ (Congress) ਸਰਕਾਰ ਦੌਰਾਨ ਉਦਯੋਗ ਮੰਤਰੀ ਰਹੇ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਿਲਾਂ ਇੱਕ ਵਾਰ ਫਿਰ ਤੋਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਅੱਜ ਸਵੇਰੇ ਤੜਕਸਾਰ 5 ਵਜੇ ਕੇਂਦਰੀ ਜਾਂਚ ਏਜੰਸੀਆਂ (ਇਨਕਮ ਟੈਕਸ ਅਤੇ ਈ.ਡੀ.) ਦੀਆਂ ਟੀਮਾਂ ਨੇ ਹੁਸ਼ਿਆਰਪੁਰ (Hoshiarpur) ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਰੇਡ ਕੀਤੀ। ਅਧਿਕਾਰੀਆਂ ਦੀਆਂ ਵੱਖ-ਵੱਖ ਟੀਮਾਂ ਨੇ ਘਰ ਨੂੰ ਘੇਰੇ 'ਚ ਲੈ ਕੇ ਬਾਰੀਕੀ ਨਾਲ ਜਾਂਚ-ਪੜਤਾਲ ਸ਼ੁਰੂ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਰੋੜਾ ਦੇ ਘਰ ਤਿੰਨ ਦਿਨਾਂ (ਲਗਭਗ 62 ਘੰਟੇ) ਤੱਕ ਚੱਲੀ ਆਮਦਨ ਕਰ (Income Tax) ਵਿਭਾਗ ਦੀ ਲੰਬੀ ਕਾਰਵਾਈ ਹੋ ਚੁੱਕੀ ਹੈ। ਉਸ ਸਮੇਂ ਸੁੰਦਰ ਸ਼ਾਮ ਅਰੋੜਾ ਨੇ ਸਪੱਸ਼ਟ ਕੀਤਾ ਸੀ ਕਿ ਇਹ ਰੇਡ ਸੀ.ਬੀ.ਆਈ. ਦੀ ਨਹੀਂ ਬਲਕਿ ਇਨਕਮ ਟੈਕਸ ਦੀ ਸੀ, ਜੋ ਕਿ ਉਨ੍ਹਾਂ ਦੇ ਬੇਟੇ ਦੇ ਪ੍ਰਾਪਰਟੀ ਦੇ ਕਾਰੋਬਾਰ ਨਾਲ ਸਬੰਧਤ ਸੀ। ਉਨ੍ਹਾਂ ਦਾ ਦਾਅਵਾ ਸੀ ਕਿ ਜਾਂਚ ਦੌਰਾਨ ਟੀਮਾਂ ਨੂੰ ਕੁਝ ਵੀ ਗੈਰ-ਕਾਨੂੰਨੀ ਨਹੀਂ ਮਿਲਿਆ ਸੀ।

ਸਾਬਕਾ ਮੰਤਰੀ 'ਤੇ ਕੀ ਹਨ ਇਲਜ਼ਾਮ ? 

ਦੱਸ ਦਈਏ ਕਿ ਅਰੋੜਾ 'ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ ਕਾਂਗਰਸ ਸਰਕਾਰ ਵਿੱਚ ਮੰਤਰੀ ਰਹਿੰਦੇ ਹੋਏ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਆਪਣੇ ਪਸੰਦੀਦਾ ਕੰਪਨੀਆਂ ਨੂੰ ਲਾਭ ਪਹੁੰਚਾਇਆ ਸੀ। ਉਨ੍ਹਾਂ ਨੂੰ ਇੱਕ ਅਧਿਕਾਰੀ ਨੂੰ 50 ਲੱਖ ਰੁਪਏ ਰਿਸ਼ਵਤ ਦੇਣ ਦੀ ਕੋਸ਼ਿਸ਼ ਕਰਦੇ ਹੋਏ ਰੰਗੇ ਹੱਥੀਂ ਵੀ ਫੜਿਆ ਗਿਆ ਸੀ। ਆਮਦਨ ਕਰ ਵਿਭਾਗ ਹੁਣ ਉਨ੍ਹਾਂ ਦੇ ਵਿੱਤੀ ਲੈਣ-ਦੇਣ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਅਤੇ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਵਿੱਚ ਅੰਤਰ ਦੀ ਜਾਂਚ ਕਰ ਰਿਹਾ ਹੈ।

ਖਬਰ ਅਪਡੇਟ ਜਾਰੀ...

ਇਹ ਵੀ ਪੜ੍ਹੋ...ਪੰਚਕੂਲਾ ਸਕੂਲ ਦੀ ਘਟਨਾ ਨਾਲ ਮਾਪਿਆਂ 'ਚ ਵਧੀ ਚਿੰਤਾ, ਬੱਚਿਆਂ 'ਚ ਗੁੱਸੇ ਤੇ ਹਿੰਸਾ ਦੇ ਕੀ ਹਨ 3 ਵੱਡੇ ਕਾਰਨ ?

ਪੱਟੀ 'ਚ ਨਸ਼ੇ ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ, ਦੋ ਸਕੇ ਭਰਾਵਾਂ ਦੀ ਦਰਦਨਾਕ ਮੌਤ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK