Advertisment

ਲੰਪੀ ਸਕਿਨ ਨੂੰ ਲੈ ਕੇ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਦਿੱਤਾ ਵੱਡਾ ਝਟਕਾ

author-image
Pardeep Singh
Updated On
New Update
ਲੰਪੀ ਸਕਿਨ ਨੂੰ ਲੈ ਕੇ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਦਿੱਤਾ ਵੱਡਾ ਝਟਕਾ
Advertisment

ਚੰਡੀਗੜ੍ਹ: ਪੰਜਾਬ ਭਰ ਵਿੱਚ ਲੰਪੀ ਸਕਿਨ ਦੀ ਬਿਮਾਰੀ ਕਾਰਨ ਪਸ਼ੂ ਪਾਲਕਾਂ ਦਾ ਬਹੁਤ ਵੱਡਾ ਨੁਕਸਾਨ ਹੋ ਗਿਆ ਹੈ। ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਲੰਪੀ ਸਕਿਨ ਨਾਲ ਮਰੇ ਪਸ਼ੂਆ ਦਾ ਮੁਆਵਜਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਪਸ਼ੂ ਪਾਲਣ ਸੂਬਿਆ ਦਾ ਨਿੱਜੀ ਵਿਸ਼ਾ ਹੈ ਇਸ ਉੱਤੇ ਕੇਂਦਰ ਸਰਕਾਰ ਕੁਝ ਨਹੀ ਕਰ ਸਕਦੀ। 

Advertisment

ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਪਸ਼ੂ ਪਾਲਕਾਂ ਨੂੰ ਪੰਜਾਬ ਸਰਕਾਰ ਖੁਦ ਮੁਆਵਾਜਾ ਦੇਵੇ। ਦੱਸ ਦੇਈਏ ਕਿ ਪੰਜਾਬ ਵਿੱਚ ਲੰਪੀ ਸਕਿਨ ਨਾਲ 17932 ਗਾਵਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ 174927 ਗਾਵਾਂ ਬਿਮਾਰ ਹੋਈਆ ਸਨ ਅਤੇ 127604 ਗਾਵਾਂ ਠੀਕ ਹੋ ਗਈਆ ਸਨ।

ਜ਼ਿਕਰਯੋਗ ਹੈ ਕਿ ਕਿਸਾਨ  ਮੁਆਵਜ਼ੇ ਦਾ ਇੰਤਜ਼ਾਰ ਕਰ ਰਹੇ ਸਨ ਪਰ ਕੇਂਦਰ ਨੇ ਨਵਾਂ ਫਰਮਾਨ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਰਿਪੋਰਟ ਭੇਜ ਕੇ ਮੁਆਵਾਜ਼ੇ ਦੀ ਮੰਗ ਕੀਤੀ ਸੀ।

ਕੇਂਦਰ ਸਰਕਾਰ ਨੇ ਮੁਆਵਜ਼ਾ ਦੇਣ ਤੋਂ ਹੱਥ ਖੜ੍ਹੇ ਕੀਤੇ ਹਨ ਹੁਣ ਦੇਖਣਾ ਹੋਵੇਗਾ ਕਿ ਪੰਜਾਬ ਸਰਕਾਰ ਪਸ਼ੂ ਪਾਲਕਾਂ ਨੂੰ  ਵਿੱਤੀ ਸਹਾਇਤਾਂ ਦੇਵੇਗੀ ਇਹ ਆਪਣੇ ਆਪ ਵਿੱਚ ਵੱਡਾ ਸਵਾਲ ਹੈ।

- PTC NEWS
latest-news punjabi-news central-governments
Advertisment

Stay updated with the latest news headlines.

Follow us:
Advertisment