Sun, Apr 28, 2024
Whatsapp

ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਤੋਂ ਅੰਦੋਲਨ ਦਾ ਬਦਲਾ ਲੈ ਰਹੀ : ਭਗਵੰਤ ਮਾਨ

Written by  Pardeep Singh -- November 02nd 2022 04:06 PM -- Updated: November 02nd 2022 04:24 PM
ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਤੋਂ ਅੰਦੋਲਨ ਦਾ ਬਦਲਾ ਲੈ ਰਹੀ : ਭਗਵੰਤ ਮਾਨ

ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਤੋਂ ਅੰਦੋਲਨ ਦਾ ਬਦਲਾ ਲੈ ਰਹੀ : ਭਗਵੰਤ ਮਾਨ

ਚੰਡੀਗੜ੍ਹ: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਾਈਵ ਹੋ ਕਿਹਾ ਹੈ ਕਿ  ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ। ਪੰਜਾਬ ਦੇ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਹੀ ਲਗਾਉਣਾ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ 1 ਲੱਖ 20 ਹਜ਼ਾਰ ਮਸ਼ੀਨਾਂ ਵੀ ਦਿੱਤੀਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਬੀਜੇਪੀ ਪੰਜਾਬ ਦੇ ਕਿਸਾਨ ਨਾਲ ਬਦਲਾਖੋਰੀ ਦੀ ਨੀਤੀ ਖੇਡ ਰਹੀ ਹੈ। ਉਨ੍ਹਾਂ ਕਿਹਾ ਹੈ ਕਿ ਬੀਜੇਪੀ ਕਿਸਾਨ ਵਿਰੋਧੀ ਪਾਰਟੀ ਹੈ। 

ਉਨ੍ਹਾਂ ਨੇ ਕਿਹਾ ਹੈ  ਕਿ ਭਾਜਪਾ ਪੰਜਾਬ ਦੇ ਕਿਸਾਨਾਂ ਤੋਂ ਕਿਸਾਨੀ ਅੰਦੋਲਨ ਦਾ ਬਦਲਾ ਲੈ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ  ਪਰਾਲੀ ਸਾੜਨ ਵਾਲੇ ਕਿਸਾਨਾਂ ਉੱਤੇ ਕੀਤੇ ਜਾ ਰਹੇ ਪਰਚਿਆਂ ਦਾ ਕੇਂਦਰ ਸਰਕਾਰ ਸਾਡੇ ਕੋਲੋਂ ਹਿਸਾਬ ਮੰਗ ਰਹੀ ਹੈ।


ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਿਸਾਨ ਜਾਗਰੂਕ ਹਨ ਉਹ ਪਰਾਲੀ ਨੂੰ ਅੱਗ ਲਗਾਉਣਾ ਨਹੀ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਤੇ ਕੀਤੇ ਜਾ ਰਹੇ ਪਰਚਿਆ ਬਾਰੇ ਕੇਂਦਰ ਸਰਕਾਰ ਰਿਪੋਰਟ ਲੈ ਰਹੀ ਹੈ।  ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ  ਅਣਗਿਣਤ ਪਿੰਡਾਂ ਨੇ ਪਰਾਲੀ ਨਾ ਸਾੜਨ ਦੇ ਮਤੇ ਪਾਸ ਕੀਤੇ ਹਨ । ਉਨ੍ਹਾਂ ਨੇ ਕਿਹਾ ਹੈ  ਕਿ ਪੰਜਾਬ ਦੇ ਕਿਸਾਨ ਝੋਨੇ ਦੀ ਫਸਲ ਤੋਂ ਵੀ ਖਹਿਰਾ ਛੁਡਾਉਣਾ ਚਾਹੁੰਦੇ ਹਨ।

ਉਨ੍ਹਾਂ ਨੇ ਕਿਹਾ ਹੈ ਕਿ ਬੀਜੇਪੀ ਰਾਜਨੀਤੀ ਕਰ ਰਹੀ ਹੈ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਕਿਸੇ ਫਸਲ ਉੱਤੇ ਐਮਐਸਪੀ ਤਾਂ ਦਿਓ। ਉਨ੍ਹਾਂ ਨੇ ਕਿਹਾ ਹੈ ਕਿ ਐਨਜੀਟੀ ਮੁਤਾਬਿਕ 32 ਥਾਵਾਂ ਪ੍ਰਦੂਸ਼ਿਤ ਹਨ ਇੰਨ੍ਹਾਂ ਵਿਚੋਂ ਪੰਜਾਬ ਦੇ  3 ਸ਼ਹਿਰ ਹੀ ਹਨ ਜਿੱਥੇ ਵਧੇਰੇ ਪ੍ਰਦੂਸ਼ਨ ਹੈ ਪਰ ਬਾਕੀ ਦੇ ਸ਼ਹਿਰ ਕਿੱਥੇ ਦੇ ਹਨ।

ਪਰਾਲੀ ਦੇ ਮਸਲੇ ਨੂੰ ਲੈ ਕੇ ਸੀਐਮ ਦਾ ਕਹਿਣਾ ਹੈ ਕਿ ਅਸੀਂ ਕੇਂਦਰ ਸਰਕਾਰ ਨੂੰ 1500 ਰੁਪਏ ਮੁਆਵਜ਼ੇ ਦੀ ਅਪੀਲ ਕੀਤੀ ਸੀ ਪਰ ਸਰਕਾਰ ਨੇ ਨਹੀ ਮੰਨੀ। ਉਸ ਤੋਂ ਬਾਅਦ ਕੇਂਦਰ ਨੂੰ Bio Gas ਇੰਡਸਟਰੀ ਲਈ ਕਿਹਾ ਸੀ ਉਹ ਵੀ ਮਨਜ਼ੂਰੀ ਨਹੀਂ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹਰਿਆਣਾ ਅਤੇ ਰਾਜਸਥਾਨ ਦੇ ਕਈ ਸ਼ਹਿਰਾਂ ਦਾ ਆਈ AQI ਵਧੇਰੇ ਖਰਾਬ ਹੈ ਅਤੇ ਫਰੀਦਾਬਾਦ ਸਭ ਤੋਂ ਮੋਹਰੀ ਹੈ ਇਸ ਉੱਤੇ ਕੇਂਦਰ ਚੁੱਪ ਕਿਓ ਹੈ।

ਇਹ ਵੀ ਪੜ੍ਹੋ: ਕਪੂਰਥਲਾ ਕੇਂਦਰੀ ਜੇਲ੍ਹ 'ਚੋਂ ਕੈਦੀਆਂ ਕੋਲੋਂ ਮੋਬਾਈਲ ਬਰਾਮਦ

- PTC NEWS

Top News view more...

Latest News view more...