Tue, Jul 21, 2026
Whatsapp

ਕੇਂਦਰ ਸਰਕਾਰ ਨੂੰ ਵਿਦਿਆਰਥੀਆਂ ਨਾਲ ਬੈਠ ਕੇ ਗੱਲਬਾਤ ਕਰਨੀ ਚਾਹੀਦੀ- ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੋ ਵੀ ਆਦੇਸ਼ ਜਾਰੀ ਕੀਤਾ ਜਾਵੇਗਾ

Reported by:  PTC News Desk  Edited by:  Amritpal Singh -- July 21st 2026 02:47 PM -- Updated: July 21st 2026 02:48 PM
ਕੇਂਦਰ ਸਰਕਾਰ ਨੂੰ ਵਿਦਿਆਰਥੀਆਂ ਨਾਲ ਬੈਠ ਕੇ ਗੱਲਬਾਤ ਕਰਨੀ ਚਾਹੀਦੀ- ਸੁਖਬੀਰ ਸਿੰਘ ਬਾਦਲ

ਕੇਂਦਰ ਸਰਕਾਰ ਨੂੰ ਵਿਦਿਆਰਥੀਆਂ ਨਾਲ ਬੈਠ ਕੇ ਗੱਲਬਾਤ ਕਰਨੀ ਚਾਹੀਦੀ- ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੋ ਵੀ ਆਦੇਸ਼ ਜਾਰੀ ਕੀਤਾ ਜਾਵੇਗਾ, ਸ਼੍ਰੋਮਣੀ ਅਕਾਲੀ ਦਲ ਉਸ ਨੂੰ ਇੰਨ-ਬਿੰਨ ਲਾਗੂ ਕਰੇਗਾ। ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ ਅਤੇ ਫ਼ੈਸਲਿਆਂ ਦਾ ਸਤਿਕਾਰ ਕਰਦੀ ਆਈ ਹੈ। ਉਨ੍ਹਾਂ 24 ਜੁਲਾਈ ਨੂੰ ਕੱਢੇ ਜਾ ਰਹੇ ਖਾਲਸਾਈ ਮਾਰਚ ਨੂੰ ਲੈ ਕੇ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਵਿੱਚ ਸ਼ਾਮਲ ਹੋਵੇਗਾ।


ਨੀਟ ਸਮੇਤ ਵੱਖ-ਵੱਖ ਪ੍ਰੀਖਿਆਵਾਂ ਵਿੱਚ ਸਾਹਮਣੇ ਆਏ ਪੇਪਰ ਲੀਕ ਦੇ ਮਾਮਲਿਆਂ 'ਤੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਵਿਦਿਆਰਥੀਆਂ ਨਾਲ ਬੈਠ ਕੇ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਨੌਜਵਾਨਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਪੰਜਾਬ ਸਰਕਾਰ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਇੱਕ ਪਾਸੇ ਸਰਕਾਰ ਜੰਤਰ-ਮੰਤਰ 'ਤੇ ਜਾ ਕੇ ਵਿਦਿਆਰਥੀਆਂ ਦੀ ਆਵਾਜ਼ ਬੁਲੰਦ ਕਰਨ ਦੀ ਗੱਲ ਕਰਦੀ ਹੈ, ਜਦਕਿ ਦੂਜੇ ਪਾਸੇ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਦੀਆਂ ਪ੍ਰੀਖਿਆਵਾਂ ਦੇ ਪੇਪਰ ਲੀਕ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਵੀ ਸਰਕਾਰ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।

ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜ਼ਿਕਰ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪ੍ਰਭਾਵਿਤ ਲੋਕ ਲਗਾਤਾਰ ਮਦਦ ਲਈ ਫੋਨ ਕਰ ਰਹੇ ਹਨ, ਪਰ ਸਰਕਾਰ ਵੱਲੋਂ ਅਜੇ ਤੱਕ ਕੋਈ ਪ੍ਰਭਾਵਸ਼ਾਲੀ ਰਾਹਤ ਪ੍ਰਬੰਧ ਨਹੀਂ ਕੀਤੇ ਗਏ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਹਾਲਾਤਾਂ ਨੂੰ ਜਿਉਂ ਦਾ ਤਿਉਂ ਛੱਡ ਦਿੱਤਾ ਹੈ।

ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਵੀ ਸਿਆਸੀ ਨਿਸ਼ਾਨਾ ਸਾਧਦਿਆਂ ਉਨ੍ਹਾਂ ਨੂੰ ਨਾਸਤਿਕ ਕਰਾਰ ਦਿੱਤਾ।

ਇਹ ਵੀ ਪੜ੍ਹੋ  : CJP Parliament March: ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ 'ਚ ਡਟੇ ਦਿਲਜੀਤ ਦੁਸਾਂਝ, ਬੋਲੇ 'ਮੈਨੂੰ ਫਿਰ ਦੇਸ਼ ਵਿਰੋਧੀ ਕਿਹਾ ਜਾਵੇਗਾ'

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK