Centre on Punjab Flood: ਕੇਂਦਰ ਦੀ ਟੀਮ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ, ਇੱਥੇ ਪੜ੍ਹੋ ਪੂਰੀ ਜਾਣਕਾਰੀ
Centre on Punjab Flood: ਭਾਰਤ ਸਰਕਾਰ ਦੀ ਕੇਂਦਰੀ ਅੰਤਰ-ਮੰਤਰਾਲਾ ਟੀਮ ਅੱਜ ਤੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਤਿੰਨ ਦਿਨਾ ਦੌਰਾ ਸ਼ੁਰੂ ਕਰੇਗੀ। ਇਸ ਕੇਂਦਰ ਦੀ ਟੀਮ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਸ਼ੁਰੂ ਕੀਤਾ ਗਿਆ ਹੈ। ਦੱਸ ਦਈਏ ਕਿ ਕੇਂਦਰ ਦੀ ਟੀਮ ਵੱਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਤਿੰਨ ਦਿਨਾ ਤੱਕ ਦੌਰਾ ਕੀਤਾ ਜਾਵੇਗਾ।
ਮਿਲੀ ਜਾਣਕਾਰੀ ਮੁਤਾਬਿਕ ਕੇਂਦਰ ਦੀ ਟੀਮ ਪੰਜਾਬ ਦੇ ਜ਼ਿਲ੍ਹੇ ਪਟਿਆਲਾ, ਸੰਗਰੂਰ, ਮੁਹਾਲੀ, ਜਲੰਧਰ ਆਦਿ ਜ਼ਿਲ੍ਹਿਆਂ ਦਾ ਦੌਰਾ ਕੀਤਾ ਜਾਵੇਗਾ।
ਦੱਸ ਦਈਏ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦੇ ਲਈ ਸੱਤ ਮੈਂਬਰੀ ਟੀਮ ਦਾ ਗਠਨ ਕੀਤਾ ਗਿਆ ਹੈ। ਜਿਸ ’ਚ ਖੇਤੀ ਮੰਤਰਾਲਾ, ਕੌਮੀ ਆਫ਼ਤ ਪ੍ਰਬੰਧਨ ਅਥਾਰਿਟੀ, ਕੇਂਦਰੀ ਗ੍ਰਹਿ ਮੰਤਰਾਲਾ, ਪੰਚਾਇਤ ਤੇ ਵਿਕਾਸ ਮੰਤਰਾਲਾ, ਕੇਂਦਰੀ ਜਲ ਕਮਿਸ਼ਨ, ਵਿੱਤ ਵਿਭਾਗ ਤੋਂ ਇਲਾਵਾ ਸੜਕ ਮੰਤਰਾਲੇ ਦੇ ਅਧਿਕਾਰੀ ਸ਼ਾਮਲ ਹੋਏ ਹਨ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਹੜ੍ਹਾਂ-ਨਾਲ ਹੋਏ ਨੁਕਸਾਨ ਸਬੰਧੀ ਕੇਂਦਰ ਸਰਕਾਰ ਨੂੰ ਲਿਖਤੀ ਤੌਰ ਉੱਤੇ ਜਾਣੂੰ ਕਰਵਾ ਕੇ 1500 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ।ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਟੀਮਾਂ ਵਲੋਂ ਕੇਂਦਰ ਨੂੰ ਸੌਂਪੀ ਜਾਣੀ ਰਿਪੋਰਟ ਮਗਰੋਂ ਹੀ ਕੇਂਦਰ ਸਰਕਾਰ ਤੈਅ ਕਰੇਗੀ ਕਿ ਪੰਜਾਬ ਸਰਕਾਰ ਵਲੋਂ ਮੰਗਿਆ 1500 ਕਰੋੜ ਰੁਪਏ ਤੋਂ ਦਾ ਮੁਆਵਜ਼ਾ ਸਹੀ ਹੈ ਜਾਂ ਨਹੀਂ।
ਇਹ ਵੀ ਪੜ੍ਹੋ: Punjab Weather Update: ਜਾਣੋ ਆਉਣ ਵਾਲੇ ਦਿਨਾਂ ’ਚ ਪੰਜਾਬ ਦਾ ਕਿਵੇਂ ਦਾ ਰਹੇਗਾ ਮੌਸਮ
- PTC NEWS