Fri, Mar 20, 2026
Whatsapp

Takht Sri Damdama Sahib ਨੂੰ ਰੇਲਵੇ ਲਾਈਨ ਨਾਲ ਜੋੜਿਆ ਜਾਵੇਗਾ; ਕੇਂਦਰ ਸਰਕਾਰ ਦੀ ਪੰਜਾਬ ਨੂੰ ਵੱਡੀ ਸੌਗਾਤ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ’ਚ ਰੇਲਵੇ ਪ੍ਰੋਜੈਕਟ ਦੇ ਲਈ 1118 ਕਰੋੜ ਰੁਪਏ ਨਿਵੇਸ਼ ਕੀਤੇ ਜਾਣਗੇ। ਇਹ ਪ੍ਰੋਜੈਕਟ 3 ਸਾਲ ਵਿੱਚ ਪੂਰਾ ਹੋਵੇਗਾ। ਜਿਸ ’ਚ ਸੱਤ ਸਟੇਸ਼ਨ ਬਣਾਏ ਜਾਣਗੇ।

Reported by:  PTC News Desk  Edited by:  Aarti -- March 20th 2026 03:53 PM
Takht Sri Damdama Sahib ਨੂੰ ਰੇਲਵੇ ਲਾਈਨ ਨਾਲ ਜੋੜਿਆ ਜਾਵੇਗਾ; ਕੇਂਦਰ ਸਰਕਾਰ ਦੀ ਪੰਜਾਬ ਨੂੰ ਵੱਡੀ ਸੌਗਾਤ

Takht Sri Damdama Sahib ਨੂੰ ਰੇਲਵੇ ਲਾਈਨ ਨਾਲ ਜੋੜਿਆ ਜਾਵੇਗਾ; ਕੇਂਦਰ ਸਰਕਾਰ ਦੀ ਪੰਜਾਬ ਨੂੰ ਵੱਡੀ ਸੌਗਾਤ

Takht Sri Damdama Sahib News : ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਵੱਡੀ ਸੌਗਾਤ ਦਿੱਤੀ ਗਈ ਹੈ। ਦੱਸ ਦਈਏ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਰੇਲਵੇ ਲਾਈਨ ਨਾਲ ਜੋੜਨ ਦਾ ਕੀਤਾ ਐਲਾਨ ਗਿਆ। ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ’ਚ ਰੇਲਵੇ ਪ੍ਰੋਜੈਕਟ ਦੇ ਲਈ 1118 ਕਰੋੜ ਰੁਪਏ ਨਿਵੇਸ਼ ਕੀਤੇ ਜਾਣਗੇ। ਇਹ ਪ੍ਰੋਜੈਕਟ 3 ਸਾਲ ਵਿੱਚ ਪੂਰਾ ਹੋਵੇਗਾ। ਜਿਸ ’ਚ ਸੱਤ ਸਟੇਸ਼ਨ ਬਣਾਏ ਜਾਣਗੇ। 

1118 ਕਰੋੜ ਰੁਪਏ  ਦਾ ਰੇਲਵੇ ਪ੍ਰੋਜੈਕਟ 


ਦੱਸ ਦਈਏ ਕਿ ਕੇਂਜਰੀ ਰਾਜ ਮੰਤਰੀ ਰਵਨੀਤ ਬਿੱਟੂ ਅੱਜ ਬਠਿੰਡਾ ਪਹੁੰਚੇ ਜਿੱਥੇ ਉਨ੍ਹਾਂ ਨੇ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਰੇਲਵੇ ਲਾਈਨ ਨਾਲ ਜੋੜਨ ਦਾ ਐਲਾਨ ਕਰਦੇ ਹੋਏ ਦੱਸਿਆ ਕਿ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਰੇਲਵੇ ਲਾਈਨ ਨਾਲ ਜੁੜਨ ਲਈ 1118 ਕਰੋੜ ਰੁਪਏ ਦਾ ਪ੍ਰੋਜੈਕਟ ਪਾਸ ਕੀਤਾ ਗਿਆ ਹੈ ਜਿਸ ਨੂੰ ਤਿੰਨ ਸਾਲਾਂ ਵਿੱਚ ਪੂਰਾ ਕਰ ਦਿੱਤਾ ਜਾਵੇਗਾ। 

3 ਸਾਲਾਂ ’ਚ ਪੂਰਾ ਕੀਤਾ ਜਾਵੇਗਾ ਪ੍ਰੋਜੈਕਟ 

ਤਖਤ ਸ਼੍ਰੀ ਦਮਦਮਾ ਸਾਹਿਬ ਨੂੰ ਰੇਲਵੇ ਲਾਈਨ ਨਾਲ ਜੋੜਨ ਦਾ ਐਲਾਨ ਕਰਦੇ ਹੋਏ ਦੱਸਿਆ ਕਿ ਤਖਤ ਸ਼੍ਰੀ ਦਮਦਮਾ ਸਾਹਿਬ ਨੂੰ ਰੇਲਵੇ ਲਾਈਨ ਨਾਲ ਜੁੜਨ ਲਈ 1118 ਕਰੋੜ ਰੁਪਏ ਦਾ ਪ੍ਰੋਜੈਕਟ ਪਾਸ ਕੀਤਾ ਗਿਆ ਹੈ ਜਿਸ ਨੂੰ ਤਿੰਨ ਸਾਲਾਂ ਵਿੱਚ ਪੂਰਾ ਕਰ ਦਿੱਤਾ ਜਾਵੇਗਾ। 

ਹੱਥ ਜੋੜ ਕੇ ਬੇਨਤੀ ਨਾ ਕੀਤੀ ਜਾਵੇ ਸਿਅਸਤ- ਬਿੱਟੂ 

ਇਸ ਐਲਾਨ ਦੌਰਾਨ ਰਵਨੀਤ ਬਿੱਟੂ ਨੇ ਕਿਹਾ ਕਿ ਸਿੱਖ ਕੌਮ ਦੀ ਇਸ ਸਬੰਧੀ ਕਾਫੀ ਲੰਬੇ ਸਮੇਂ ਤੋਂ ਮੰਗ ਸੀ। ਜਿਸ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਪੰਜ ਦੇ ਪੰਜ ਤਖਤਾਂ ਨੂੰ ਰੇਲਵੇ ਲਾਈਨ ਨਾਲ ਜੋੜਿਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਜ਼ਮੀਨ ਨੂੰ ਖਰੀਦਣ ਲਈ 300 ਕਰੋੜ ਤੋਂ ਜਿਆਦਾ ਦਾ ਪੈਸਾ ਆ ਚੁੱਕਿਆ ਹੈ। ਜੋ ਡੀਸੀ ਤੱਕ ਪਹੁੰਚ ਚੁੱਕਿਆ ਹੈ। ਉਹ ਕਿਸਾਨਾਂ ਨੂੰ ਹੱਥ ਜੋੜ ਕੇ ਬੋਲਦੇ ਹਨ ਕਿ ਕੋਈ ਰੁਕਾਵਟ ਨਾ ਬਣਿਓ। ਇਸ ਤੋਂ ਇਲਾਵਾ ਇਸ ਪ੍ਰੋਜੈਕਟ ’ਚ ਕੋਈ ਸਿਆਸਤ ਨਾ ਕਰਿਓ। ਬੇਸ਼ੱਕ ਕਿਸਾਨ ਹੋਣ ਜਾਂ ਫੇਰ ਕਿਸਾਨ ਯੂਨੀਅਨ। ਉਨ੍ਹਾਂ ਵੱਲੋਂ ਜ਼ਮੀਨ ਦਾ ਬਣਦਾ ਮੁੱਲ ਦੇਵਾਂਗਾ। ਪਿਛਲੇ ਸਾਲ ਕਾਫੀ ਰੇਲਵੇ ਲਾਈਨ ਬਣਾਈਆਂ ਹਨ ਅਤੇ ਅੱਗੇ ਵੀ  ਉਨ੍ਹਾਂ ਦੀ ਇਸ ਸਬੰਧੀ ਕੋਸ਼ਿਸ਼ਾਂ ਜਾਰੀ ਰਹਿਣਗੀਆਂ। 

ਪੰਜਾਬ ਸਰਕਾਰ ’ਤੇ ਸਾਧੇ ਨਿਸ਼ਾਨੇ 

ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਕੀਤੇ ਗਏ ਚਾਰ ਸਾਲ ਦੇ ਰਿਪੋਰਟ ਕਾਰਡ ’ਤੇ ਰਵਨੀਤ ਬਿੱਟੂ ਨੇ ਕਿਹਾ ਕਿ ਰਿਪੋਰਟ ਕਾਰਡ ਉਹਨਾਂ ਦਾ ਖਾਲੀ ਪਿਆ ਹੈ। ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਪੰਜਾਬ ਵਿੱਚ 16 ਮੈਡੀਕਲ ਕਾਲਜ ਬਣਾਉਣ ਦਾ ਐਲਾਨ ਕੀਤਾ ਸੀ ਕਿੱਥੇ ਹਨ, ਮਾਲਵਾ ਨਹਿਰ ਬਣਾਉਣ ਦਾ ਐਲਾਨ ਕੀਤਾ ਉਹ ਵੀ ਨਹੀਂ ਬਣਾਈ ਗਈ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਇਨਸਾਫ ਦਵਾਉਣ ਦਾ ਵਾਅਦਾ ਕੀਤਾ ਸੀ ਉਹ ਪੂਰਾ ਨਹੀਂ ਕੀਤਾ ਗਿਆ। ਪੰਜਾਬ ਦਾ ਖਜ਼ਾਨਾ ਭਰਨ ਲਈ ਵੱਡੇ-ਵੱਡੇ ਸੁਪਨੇ ਦਿਖਾਏ ਗਏ ਸਨ, ਹੁਣ ਤੱਕ ਇਨ੍ਹਾਂ ਤੋਂ ਕੁਝ ਨਹੀਂ ਬਣਿਆ ਇੱਥੋਂ ਤੱਕ ਕਿ ਪਾਣੀ ਵਾਲਾ ਬੈਂਗਣ ਵੀ ਨਹੀਂ ਬਣਿਆ, ਉਹਨਾਂ ਕਿਹਾ ਕਿ ਇੱਕ ਪਾਸੇ ਭਗਵੰਤ ਮਾਨ ਸੀਐਮ ਤੇ ਦੂਜੇ ਪਾਸੇ ਦਿੱਲੀ ਵਾਲਾ ਸੁਪਰ ਸੀਐਮ ਬਣ ਕੇ ਬੈਠਾ ਹੈ, ਸਿਰਫ ਪੰਜਾਬ ਵਿੱਚ ਇਹ ਮੌਜ ਮਸਤੀ ਕਰ ਰਹੇ ਹਨ ਅਤੇ ਛੇ ਮਹੀਨੇ ਹੋਰ ਮੌਜ ਮਸਤੀ ਕਰਨੀ ਹੈ। 

ਇਹ ਵੀ ਪੜ੍ਹੋ  : AAP MLA ਅਨਮੋਲ ਗਗਨ ਮਾਨ ਦੇ ਪਤੀ ਨੂੰ ਰਾਹਤ, ਮੁਹਾਲੀ ਅਦਾਲਤ ਨੇ ਸਜ਼ਾ 'ਤੇ ਲਾਈ ਰੋਕ, ਜਾਣੋ ਕੀ ਹੈ ਪੂਰਾ ਮਾਮਲਾ

- PTC NEWS

Top News view more...

Latest News view more...

PTC NETWORK
PTC NETWORK