Bikram Singh Majithia ਦੀ ਸੁਰੱਖਿਆ ਮਾਮਲੇ 'ਚ ਕੇਂਦਰ ਨੇ ਹਾਈ ਕੋਰਟ 'ਚ ਸੌਂਪੀ ਸੀਲਬੰਦ ਰਿਪੋਰਟ , ਉਦੋਂ ਤੱਕ ਪੰਜਾਬ ਸਰਕਾਰ 'ਤੇ ਹੋਵੇਗੀ ਸੁਰੱਖਿਆ ਦੀ ਪੂਰੀ ਜ਼ਿੰਮੇਵਾਰੀ
Bikram Singh Majithia : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨਾਲ ਸਬੰਧਤ ਪਟੀਸ਼ਨ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ ਹੈ। ਕੇਂਦਰ ਸਰਕਾਰ ਨੇ ਇਸ ਮਾਮਲੇ ਵਿੱਚ ਅਦਾਲਤ ਵਿੱਚ ਸੀਲਬੰਦ ਰਿਪੋਰਟ ਪੇਸ਼ ਕੀਤੀ ਹੈ।
ਹਾਈ ਕੋਰਟ ਨੇ ਕੇਂਦਰ ਸਰਕਾਰ ਦੀ ਰਿਪੋਰਟ ਦੇਖਣ ਤੋਂ ਬਾਅਦ ਮਾਮਲੇ ਦੀ ਸੁਣਵਾਈ 28 ਮਈ ਤੱਕ ਮੁਲਤਵੀ ਕਰ ਦਿੱਤੀ ਹੈ। ਹਾਈ ਕੋਰਟ ਨੇ ਕਿਹਾ ਕਿ ਉਦੋਂ ਤੱਕ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ 'ਤੇ ਰਹੇਗੀ।
ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਨੂੰ ਪਹਿਲਾਂ 'ਜ਼ੈੱਡ' ਸ਼੍ਰੇਣੀ ਦੀ ਸੁਰੱਖਿਆ ਮਿਲੀ ਸੀ ਪਰ ਹਾਲ ਹੀ ਵਿੱਚ ਉਨ੍ਹਾਂ ਦੀ ਸੁਰੱਖਿਆ ਘਟਾ ਕੇ 'ਵਾਈ' ਸ਼੍ਰੇਣੀ ਦੀ ਕਰ ਦਿੱਤੀ ਸੀ। ਪਟੀਸ਼ਨ ਵਿੱਚ ਉਨ੍ਹਾਂ ਕਿਹਾ ਕਿ ਪਹਿਲਾਂ ਵੀ ਉਨ੍ਹਾਂ 'ਤੇ ਹਮਲਾ ਕਰਨ ਦੀਆਂ ਕਈ ਸਾਜ਼ਿਸ਼ਾਂ ਹੋ ਚੁੱਕੀਆਂ ਹਨ ਅਤੇ ਅਜਿਹੀ ਸਥਿਤੀ ਵਿੱਚ ਸੁਰੱਖਿਆ ਪ੍ਰਦਾਨ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਅਕਾਲੀ ਦਲ ਨੇ ਵੀ ਇਸ ਮੁੱਦੇ 'ਤੇ ਸਖ਼ਤ ਵਿਰੋਧ ਪ੍ਰਗਟ ਕੀਤਾ ਸੀ ਅਤੇ ਇਸਨੂੰ ਬਦਲੇ ਦੀ ਰਾਜਨੀਤੀ ਕਿਹਾ ਸੀ।
- PTC NEWS