India-Pakistan Ceasefire : ਭਾਰਤ-ਪਾਕਿਸਤਾਨ ਤਣਾਅ ਦੌਰਾਨ ਬੰਦ ਕੀਤੇ 32 ਹਵਾਈ ਅੱਡੇ ਮੁੜ ਖੁੱਲ੍ਹੇ; ਸੰਚਾਲਨ ਮੁੜ ਤੋਂ ਸ਼ੁਰੂ
India-Pakistan Ceasefire : ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਤੋਂ ਬਾਅਦ ਸਥਿਤੀ ਆਮ ਵਰਗੀ ਹੋ ਗਈ ਹੈ। ਜਿਸ ਤੋਂ ਬਾਅਦ ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਸਮੇਤ 32 ਹਵਾਈ ਅੱਡੇ ਸਿਵਲੀਅਨ ਉਡਾਣਾਂ ਲਈ ਖੋਲ੍ਹ ਦਿੱਤੇ ਗਏ ਹਨ। ਏਅਰਪੋਰਟ ਅਥਾਰਟੀ ਆਫ ਇੰਡੀਆ (ਏਏਆਈ) ਨੇ ਸੋਮਵਾਰ ਨੂੰ ਇੱਕ ਪ੍ਰੈਸ ਰਿਲੀਜ਼ ਵਿੱਚ ਇਹ ਜਾਣਕਾਰੀ ਦਿੱਤੀ ਹੈ।
ਏਆਈਆਈ ਨੇ ਰਸਮੀ ਤੌਰ 'ਤੇ ਇਨ੍ਹਾਂ ਹਵਾਈ ਅੱਡਿਆਂ 'ਤੇ ਤੁਰੰਤ ਪ੍ਰਭਾਵ ਨਾਲ ਉਡਾਣ ਸੰਚਾਲਨ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਭਾਰਤ-ਪਾਕਿਸਤਾਨ ਤਣਾਅ ਕਾਰਨ ਬੰਦ ਕੀਤੇ ਗਏ 32 ਹਵਾਈ ਅੱਡੇ ਦੁਬਾਰਾ ਖੋਲ੍ਹ ਦਿੱਤੇ ਗਏ ਹਨ। ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏਏਆਈ) ਵੱਲੋਂ ਜਾਰੀ ਪ੍ਰੈਸ ਰਿਲੀਜ਼ ਅਨੁਸਾਰ ਸਾਰੇ 32 ਹਵਾਈ ਅੱਡਿਆਂ ਨੂੰ ਤੁਰੰਤ ਪ੍ਰਭਾਵ ਨਾਲ ਨਾਗਰਿਕ ਉਡਾਣਾਂ ਲਈ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ।
ਭਾਰਤ ਅਤੇ ਪਾਕਿਸਤਾਨ ਵਿਚਕਾਰ ਹਾਲ ਹੀ ਵਿੱਚ ਹੋਏ ਫੌਜੀ ਤਣਾਅ ਕਾਰਨ ਬੰਦ ਕੀਤੇ ਗਏ ਦੇਸ਼ ਦੇ 32 ਹਵਾਈ ਅੱਡੇ ਇੱਕ ਵਾਰ ਫਿਰ ਸਿਵਲੀਅਨ ਉਡਾਣਾਂ ਲਈ ਖੋਲ੍ਹ ਦਿੱਤੇ ਗਏ ਹਨ। ਏਅਰਪੋਰਟ ਅਥਾਰਟੀ ਆਫ ਇੰਡੀਆ (ਏਏਆਈ) ਨੇ ਸੋਮਵਾਰ ਨੂੰ ਇੱਕ ਪ੍ਰੈਸ ਰਿਲੀਜ਼ ਵਿੱਚ ਇਹ ਜਾਣਕਾਰੀ ਦਿੱਤੀ। ਏਆਈਆਈ ਨੇ ਰਸਮੀ ਤੌਰ 'ਤੇ ਇਨ੍ਹਾਂ ਹਵਾਈ ਅੱਡਿਆਂ 'ਤੇ ਤੁਰੰਤ ਪ੍ਰਭਾਵ ਨਾਲ ਉਡਾਣ ਸੰਚਾਲਨ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।
ਜ਼ਿਕਰਯੋਗ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਫੌਜੀ ਟਕਰਾਅ ਦੇ ਕਾਰਨ ਦੇਸ਼ ਦੇ ਉੱਤਰੀ ਅਤੇ ਪੱਛਮੀ ਹਿੱਸਿਆਂ ਵਿੱਚ ਸਥਿਤ 32 ਹਵਾਈ ਅੱਡਿਆਂ ਤੋਂ ਨਾਗਰਿਕ ਉਡਾਣਾਂ ਦਾ ਸੰਚਾਲਨ, ਜਿਨ੍ਹਾਂ ਵਿੱਚ ਸ਼੍ਰੀਨਗਰ ਅਤੇ ਅੰਮ੍ਰਿਤਸਰ ਵਰਗੇ ਪ੍ਰਮੁੱਖ ਹਵਾਈ ਅੱਡੇ ਸ਼ਾਮਲ ਹਨ, ਨੂੰ 9 ਮਈ ਤੋਂ 15 ਮਈ ਤੱਕ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਗਿਆ ਸੀ। ਹੁਣ ਸਥਿਤੀ ਵਿੱਚ ਸੁਧਾਰ ਦੇ ਸੰਕੇਤ ਦੇਖਣ ਤੋਂ ਬਾਅਦ ਇਨ੍ਹਾਂ ਹਵਾਈ ਅੱਡਿਆਂ ਨੂੰ ਪੜਾਅਵਾਰ ਮੁੜ ਖੋਲ੍ਹਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
- PTC NEWS